No Result
View All Result
Friday, June 5, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home Bookkeeping

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਅਹਿਮ ਖ਼ਬਰ,ਲੱਗਭਗ 5200 ਨਾਨ-ਟੀਚਿੰਗ ਕਰਮਚਾਰੀਆਂ ਦੀ ਭਰਤੀ

admin by admin
June 26, 2023
in Bookkeeping, CAREER, COVER STORY, Education, PUNJAB
0
CM ਦੀ ਅਗਵਾਈ ਵਿਚ ਵਜ਼ਾਰਤ ਨੇ ਪੰਜਾਬ ਦੇ 14239 ਅਧਿਆਪਕਾਂ ਨੂੰ ਰੈਗੂਲਰ ਕਰਨ ’ਤੇ ਮੋਹਰ ਲਾਈ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਲੁਧਿਆਣਾ –ਪੰਜਾਬ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਦੀਆਂ ਖਾਲੀ ਪਈਆਂ ਪੋਸਟਾਂ ਭਰ ਰਹੀਆਂ ਹਨ। ਪੰਜਾਬ ਸਰਕਾਰ ਨੇ ਹੁਣ ਇਨ੍ਹਾਂ ਸਕੂਲਾਂ ’ਚ ਨਾਨ-ਟੀਚਿੰਗ ਸਟਾਫ ਦੀ ਸ਼ਾਰਟੇਜ ਨੂੰ ਵੀ ਖਤਮ ਕਰਨ ਵੱਲ ਕਦਮ ਵਧਾਏ ਹਨ। ਇਸੇ ਲੜੀ ਤਹਿਤ ਸਰਕਾਰ ਨੇ ਇਨ੍ਹਾਂ ਸਕੂਲਾਂ ’ਚ ਲੱਗਭਗ 5200 ਨਾਨ-ਟੀਚਿੰਗ ਕਰਮਚਾਰੀਆਂ ਦੀ ਭਰਤੀ ਕਰਵਾਉਣ ਦੀ ਕਵਾਇਦ ਸ਼ੁਰੂ ਕੀਤੀ ਹੈ। ਜਿਨ੍ਹਾਂ ਸਕੂਲਾਂ ’ਚ ਨਾਨ-ਟੀਚਿੰਗ ਸਟਾਫ ਨਾ ਹੋਣ ਕਾਰਨ ਕੰਮਕਾਜ ’ਤੇ ਅਸਰ ਪੈ ਰਿਹਾ ਹੈ, ਉੱਥੇ ਉਕਤ ਸਟਾਫ ਦੀ ਤਾਇਨਾਤੀ ਕੀਤੀ ਜਾਵੇਗੀ। ਇਸ ਦੇ ਲਈ ਵਿਭਾਗ ਨੇ ਬਾਕਾਇਦਾ ਸਕੂਲਾਂ ’ਚ ਖਾਲੀ ਪਈਆਂ ਪੋਸਟਾਂ ਦੇ ਅੰਕੜੇ ਵੀ ਮੰਗਵਾਏ ਹਨ।

ਜਾਣਕਾਰੀ ਮੁਤਾਬਕ ਜ਼ਿਆਦਾ ਸਰਕਾਰੀ ਸਕੂਲ ਇਸ ਤਰ੍ਹਾਂ ਦੇ ਹਨ, ਜਿੱਥੇ ਅਧਿਆਪਕਾਂ ਦੇ ਮੋਢਿਆਂ ’ਤੇ ਹੀ ਨਾਨ-ਟੀਚਿੰਗ ਸਟਾਫ ਦੇ ਕੰਮ ਦਾ ਬੋਝ ਪਾਇਆ ਗਿਆ ਹੈ, ਉੱਥੇ ਕਈ ਸਕੂਲਾਂ ਦੇ ਨਾਨ-ਟੀਚਿੰਗ ਸਟਾਫ ਨੂੰ ਵੀ ਵੱਖ-ਵੱਖ ਸਕੂਲਾਂ ਦੇ ਕਾਰਜਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਜਿਸ ਨਾਲ ਕਾਰਜ ਤਾਂ ਹੋ ਰਿਹਾ ਹੈ ਪਰ ਇਕ ਕਰਮਚਾਰੀ ਦੇ ਮੋਢਿਆਂ ’ਤੇ ਹੋਰ ਸਕੂਲਾਂ ਦੇ ਕੰਮ ਦਾ ਬੋਝ ਹੋਣ ਕਾਰਨ ਕਈ ਕੰਮ ਵਿਚਾਲੇ ਹੀ ਲਟਕੇ ਰਹਿੰਦੇ ਹਨ।

ਜਾਣਕਾਰੀ ਮੁਤਾਬਕ ਹੁਣ ਸਿੱਖਿਆ ਵਿਭਾਗ ਵੱਲੋਂ ਨਾਨ-ਟੀਚਿੰਗ ਕਰਮਚਾਰੀਆਂ ਖਾਲੀ ਅਹੁਦਿਆਂ ’ਤੇ ਲੱਗਭਗ 5200 ਨਾਨ-ਟੀਚਿੰਗ ਕਰਮਚਾਰੀਆਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਅਹੁਦਿਆਂ ’ਤੇ ਭਰਤੀ ਲਈ ਸੂਬਾ ਸਰਕਾਰ ਦੇ ਆਦੇਸ਼ ’ਤੇ ਸਿੱਖਿਆ ਵਿਭਾਗ ਨੇ ਇਕ ਏਜੰਡਾ ਤਿਆਰ ਕੀਤਾ ਹੈ, ਜਿਸ ਵਿਚ ਦੱਸਿਆ ਗਿਆ ਹੈ ਕਿ ਜ਼ਿਲ੍ਹੇ ਦੇ ਕਿਹੜੇ ਸਕੂਲ ’ਚ ਗ਼ੈਰ-ਵਿੱਦਿਅਕ ਕਰਮਚਾਰੀਆਂ ਦੇ ਕਿੰਨੇ ਅਹੁਦੇ ਖਾਲੀ ਹਨ। ਇਸ ਬਿਓਰੇ ਮੁਤਾਬਕ ਏਜੰਡਾ ਤਿਆਰ ਕੀਤਾ ਜਾ ਰਿਹਾ ਹੈ। ਦੱਸਿਆ ਗਿਆ ਹੈ ਕਿ ਇਸ ਏਜੰਡੇ ਨੂੰ ਆਗਾਮੀ ਕੈਬਨਿਟ ਬੈਠਕ ’ਚ ਰੱਖਿਆ ਜਾਵੇਗਾ ਅਤੇ ਉਮੀਦ ਹੈ ਕਿ ਸਰਕਾਰ ਇਸ ਏਜੰਡੇ ’ਤੇ ਮੋਹਰ ਲਗਾ ਦੇਵੇਗੀ ਅਤੇ ਉਸ ਤੋਂ ਬਾਅਦ ਸਾਰੇ ਸਕੂਲਾਂ ’ਚ ਭਰਤੀ ਪ੍ਰਕਿਰਿਆ ਹੋ ਸਕਦੀ ਹੈ।

Post Views: 55
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਮੇਲੇ ‘ਚ 30 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗਿਆ ਝੂਲਾ, ਵੀਡੀਓ ‘ਚ ਦੇਖੋ ਭਿਆਨਕ ਦ੍ਰਿਸ਼

Next Post

ਪੰਜਾਬ ’ਚ ਜਲਦੀ ਦਸਤਕ ਦੇ ਸਕਦੈ ਪ੍ਰੀ-ਮਾਨਸੂਨ, ਭਾਰੀ ਮੀਂਹ ਦੀ ਸੰਭਾਵਨਾ

Next Post
Weather Update: ਮੌਸਮ ਵਿਭਾਗ ਵਲੋਂ ਭਾਰੀ ਮੀਂਹ ਦੀ ਚੇਤਾਵਨੀ

ਪੰਜਾਬ ’ਚ ਜਲਦੀ ਦਸਤਕ ਦੇ ਸਕਦੈ ਪ੍ਰੀ-ਮਾਨਸੂਨ, ਭਾਰੀ ਮੀਂਹ ਦੀ ਸੰਭਾਵਨਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800