ਚੰਡੀਗੜ੍ਹ,31ਮਾਰਚ(ਪ੍ਰੈਸ ਕੀ ਤਾਕਤ)– ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਦੀ ਮਨਜ਼ੂਰੀ ਤੋਂ ਬਾਅਦ ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਵਿਚ ਕੇਂਦਰੀ ਸੇਵਾ ਨਿਯਮਾਂ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨਾਲ ਬਕਾਏ, ਭੱਤੇ ਤੇ ਤਨਖਾਹ ਵਿੱਚ ਭਾਰੀ ਲਾਭ ਮਿਲੇਗਾ। ਜਾਣਕਾਰੀ ਮੁਤਾਬਕ ਇਸ ਨੋਟੀਫਿਕੇਸ਼ਨ ਦੇ ਜਾਰੀ ਹੋਣ ਤੋਂ ਬਾਅਦ ਹੁਣ ਸੇਵਾਮੁਕਤੀ ਦੀ ਉਮਰ 60 ਸਾਲ ਹੋਵੇਗੀ।