ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦੀਆਂ ਸਰਕਾਰਾਂ ਨੂੰ ਇੱਕ ਦੂਜੇ ਨਾਲ ਗੱਲ ਕਰਨੀ ਹੋਵੇਗੀ ਅਤੇ ਦੇਖਣਾ ਹੋਵੇਗਾ ਕਿ ਉਹ ਖਾਲਿਸਤਾਨ ਸਮਰਥਕ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੀ ਮੌਤ ਬਾਰੇ ਆਪਸੀ ਮਤਭੇਦਾਂ ਨੂੰ ਕਵਿੇਂ ਸੁਲਝਾਉਂਦੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਤਵਿਾਦ, ਕੱਟੜਵਾਦ ਅਤੇ ਚੋਣ ਦਖਲਅੰਦਾਜ਼ੀ ਦੇ ਸਭ ਤੋਂ ਵੱਡੇ ਮੁੱਦਿਆਂ ਨੂੰ ਹੱਲ ਕਰਨਾ ਹੋਵੇਗਾ। ਅੱਜ ਵਾਸ਼ਿੰਗਟਨ ਵਿੱਚ ਭਾਰਤੀ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸ੍ਰੀ ਜੈਸ਼ੰਕਰ ਨੇ ਕਿਹਾ ਕਿ ਭਾਰਤ ਬ੍ਰਿਟਿਸ਼ ਕੋਲੰਬੀਆ ਵਿੱਚ 18 ਜੂਨ ਨੂੰ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟ ਦੀ ਸੰਭਾਵਤ ਸ਼ਮੂਲੀਅਤ ਦੇ ਕੈਨੇਡਾ ਦੇ ਦੋਸ਼ਾਂ ਬਾਰੇ ਸੂਚਨਾ ‘ਤੇ ਵਿਚਾਰ ਕਰਨ ਲਈ ਤਿਆਰ ਹੈ।