ਜੈਸ਼ੰਕਰ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਜੀ-20 ਸਿਖਰ ਸੰਮੇਲਨ ਦੌਰਾਨ ਸਰਹੱਦੀ ਸਥਿਤੀ ‘ਤੇ ਚਰਚਾ ਕੀਤੀ। ਦੋਹਾਂ ਨੇਤਾਵਾਂ ਨੇ ਪੂਰਬੀ ਲੱਦਾਖ ਵਿੱਚ ਸਥਿਤ ਡੇਮਚੋਕ ਅਤੇ ਦੇਪਸਾਂਗ ਦੇ ਖੇਤਰਾਂ ਵਿੱਚ ਫੌਜੀ ਜਵਾਨਾਂ ਦੇ ਪਿੱਛੇ ਹਟਣ ਵਿੱਚ ਹੋਈ ਪ੍ਰਗਤੀ ‘ਤੇ ਧਿਆਨ ਕੇਂਦਰਿਤ ਕੀਤਾ। ਰਣਨੀਤਕ ਤੌਰ ‘ਤੇ ਮਹੱਤਵਪੂਰਨ ਪਹਾੜੀ ਖੇਤਰ ‘ਚ ਅਸਲ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਲੱਗਦੇ ਇਨ੍ਹਾਂ ਦੋ ਵਿਵਾਦਪੂਰਨ ਸਥਾਨਾਂ ਤੋਂ ਸੈਨਿਕਾਂ ਦੇ ਪਿੱਛੇ ਹਟਣ ਦੀ ਪ੍ਰਕਿਰਿਆ ਸਫਲਤਾਪੂਰਵਕ ਪੂਰੀ ਹੋਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਇਹ ਪਹਿਲੀ ਮਹੱਤਵਪੂਰਨ ਕੂਟਨੀਤਕ ਗੱਲਬਾਤ ਸੀ।