No Result
View All Result
Saturday, May 9, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਨੂ ਨੂੰ ਮਾਰਨ ਦੀ ਸਾਜ਼ਿਸ਼ ਦੇ ਦੋਸ਼ਾਂ ਦੀ ਜਾਂਚ ਲਈ ਭਾਰਤ ਵੱਲੋਂ ਕਮੇਟੀ ਕਾਇਮ

admin by admin
November 30, 2023
in BREAKING, COVER STORY, INDIA, National, WORLD
0
ਪੰਜਾਬ ਦੇ ਮੁੱਖ ਮੰਤਰੀ ਤੇ ਗਵਰਨਰ ਨੂੰ ਧਮਕੀ, ਆਜ਼ਾਦੀ ਦਿਹਾੜੇ ‘ਤੇ ਲਹਿਰਾਇਆ ਝੰਡਾ ਤਾਂ ਝੱਲਣਾ ਪਵੇਗਾ ਨੁਕਸਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਭਾਰਤ ਨੇ ਅਮਰੀਕੀ ਧਰਤੀ ’ਤੇ ਸਿੱਖ ਕੱਟੜਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਸਾਜ਼ਿਸ਼ ਨਾਲ ਸਬੰਧਤ ਦੋਸ਼ਾਂ ਦੀ ਜਾਂਚ ਲਈ ਇਕ ਉੱਚ ਪੱਧਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ‘ਫਾਇਨੈਂਸ਼ੀਅਲ ਟਾਈਮਜ਼’ ’ਚ ਅਣਪਛਾਤੇ ਸੂਤਰਾਂ ਦਾ ਹਵਾਲਾ ਦਿੰਦਿਆਂ ਪਿਛਲੇ ਹਫ਼ਤੇ ਆਈ ਖ਼ਬਰ ਵਿਚ ਕਿਹਾ ਗਿਆ ਸੀ ਕਿ ਅਮਰੀਕੀ ਅਧਿਕਾਰੀਆਂ ਨੇ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ, ਤੇ ਇਸ ਸਾਜ਼ਿਸ਼ ਵਿਚ ਸ਼ਾਮਲ ਹੋਣ ਬਾਰੇ ਭਾਰਤ ਨੂੰ ਫ਼ਿਕਰ ਜ਼ਾਹਿਰ ਕਰ ਕੇ ਚਿਤਾਵਨੀ ਦਿੱਤੀ ਗਈ ਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਨੇ ਮਾਮਲੇ ਦੀ ਸਾਰੇ ਪਹਿਲੂਆਂ ਉਤੇ ਗੌਰ ਕਰਨ ਲਈ 18 ਨਵੰਬਰ ਨੂੰ ਇਕ ਉੱਚ ਪੱਧਰੀ ਜਾਂਚ ਕਮੇਟੀ ਬਣਾਈ ਹੈ। ਬਾਗਚੀ ਨੇ ਕਿਹਾ, ‘ਅਸੀਂ ਪਹਿਲਾਂ ਹੀ ਕਹਿ ਚੁੱਕੇ ਹਾਂ ਕਿ ਦੁਵੱਲੇ ਸੁਰੱਖਿਆ ਸਹਿਯੋਗ ਉਤੇ ਅਮਰੀਕਾ ਦੇ ਨਾਲ ਚਰਚਾ ਦੌਰਾਨ ਅਮਰੀਕੀ ਧਿਰ ਨੇ ਸੰਗਠਿਤ ਅਪਰਾਧੀਆਂ, ਬੰਦੂਕਧਾਰੀਆਂ, ਅਤਿਵਾਦੀਆਂ ਤੇ ਹੋਰ ਲੋਕਾਂ ਵਿਚਾਲੇ ਮਿਲੀਭੁਗਤ ਨਾਲ ਸਬੰਧਤ ਕੁਝ ਜਾਣਕਾਰੀ ਸਾਂਝੀ ਕੀਤੀ ਸੀ।’ ਉਨ੍ਹਾਂ ਕਿਹਾ, ‘ਅਸੀਂ ਇਹ ਵੀ ਸੰਕੇਤ ਦਿੱਤਾ ਸੀ ਕਿ ਭਾਰਤ ਅਜਿਹੀਆਂ ਸੂਚਨਾਵਾਂ ਨੂੰ ਗੰਭੀਰਤਾ ਨਾਲ ਲੈਂਦਾ ਹੈ ਕਿਉਂਕਿ ਉਹ ਸਾਡੇ ਕੌਮੀ ਸੁਰੱਖਿਆ ਹਿੱਤਾਂ ਉਤੇ ਅਸਰ ਪਾਉਂਦੀਆਂ ਹਨ ਤੇ ਸਬੰਧਤ ਵਿਭਾਗ ਪਹਿਲਾਂ ਹੀ ਇਸ ਮੁੱਦੇ ਦੀ ਜਾਂਚ ਕਰ ਰਹੇ ਹਨ।’ ਬਾਗਚੀ ਨੇ ਕਿਹਾ ਕਿ ਭਾਰਤ ਕਮੇਟੀ ਦੇ ਸਿੱਟਿਆਂ ਦੇ ਅਧਾਰ ਉਤੇ ਲੋੜੀਂਦੀ ਕਾਰਵਾਈ ਕਰੇਗਾ। ਗੌਰਤਲਬ ਹੈ ਕਿ ਮੀਡੀਆ ਰਿਪੋਰਟ ਤੋਂ ਬਾਅਦ ਅਮਰੀਕਾ ਦੀ ਕੌਮੀ ਸੁਰੱਖਿਆ ਪਰਿਸ਼ਦ ਦੀ ਤਰਜਮਾਨ ਐਡਰੀਅਨ ਵਾਟਸਨ ਨੇ ਕਿਹਾ ਸੀ ਕੀ ਮੁੱਦੇ ਨੂੰ ‘ਬੇਹੱਦ ਗੰਭੀਰਤਾ’ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਅਮਰੀਕਾ ਸਰਕਾਰ ਨੇ ਭਾਰਤ ਸਰਕਾਰ ਕੋਲ ਚੁੱਕਿਆ ਹੈ, ਤੇ ਭਾਰਤ ਸਰਕਾਰ ਨੇ ‘ਫ਼ਿਕਰ ਤੇ ਹੈਰਾਨੀ ਜ਼ਾਹਿਰ ਕੀਤੀ ਹੈ।’ ਸੂਤਰਾਂ ਮੁਤਾਬਕ ਭਾਰਤ ਵੱਲੋਂ ਇਸ ਮਾਮਲੇ ਦੀ ਵੱਖ-ਵੱਖ ਏਜੰਸੀਆਂ ਮਿਲ ਕੇ ਜਾਂਚ ਕਰਨਗੀਆਂ। ਹਾਲਾਂਕਿ ਕਮੇਟੀ ਦੀ ਬਣਤਰ ਬਾਰੇ ਅਧਿਕਾਰਤ ਤੌਰ ’ਤੇ ਕੁਝ ਨਹੀਂ ਦੱਸਿਆ ਗਿਆ। ਜ਼ਿਕਰਯੋਗ ਹੈ ਕਿ ਪੰਨੂ, ਜਿਸ ਬਾਰੇ ਮੰਨਿਆ ਜਾਂਦਾ ਹੈ ਕਿ ਉਹ ਅਮਰੀਕੀ ਤੇ ਕੈਨੇਡੀਅਨ ਨਾਗਰਿਕ ਹੈ, ਅਖੌਤੀ ਸੰਗਠਨ ‘ਸਿੱਖਸ ਫਾਰ ਜਸਟਿਸ’ ਦਾ ਆਗੂ ਹੈ। ਉਹ ਭਾਰਤ ਵਿਚ ਅਤਿਵਾਦ ਦੇ ਕਈ ਦੋਸ਼ਾਂ ਹੇਠ ਲੋੜੀਂਦਾ ਹੈ। ਗੌਰਤਲਬ ਹੈ ਕਿ ਹਾਲ ਹੀ ਵਿਚ ਕੈਨੇਡਾ ਨੇ ਵੀ ਦੋਸ਼ ਲਾਏ ਸਨ ਕਿ ਵੈਨਕੂਵਰ ਵਿਚ ਮਾਰੇ ਗਏ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ’ਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਸੀ। ਜਦਕਿ ਭਾਰਤ ਨੇ ਦੋਸ਼ ਖਾਰਜ ਕਰ ਦਿੱਤੇ ਸਨ। 

Post Views: 48
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: daily hindi newspaper patiala Punjabdaily punjabi newspaper patiala punjabkhalistan sloganskhalistan slogans in haryanakhalistan slogans on wallkhalistan zindabad slogans painted on wallslatest breaking news Punjablatest Indian hindi newslatest political news Punjablatest punjabi newspress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspaperpro-khalistan sloganstop 10 newspaper of Punjab
Previous Post

ਅੰਨ ਯੋਜਨਾ ਤਹਿਤ ਗਰੀਬਾਂ ਨੂੰ ਮੁਫ਼ਤ ਅਨਾਜ ਦੀ ਵੰਡ ਪੰਜ ਸਾਲ ਵਧਾਈ

Next Post

ਮਨੀਪੁਰ ਦੇ ਅਤਿਵਾਦੀ ਸੰਗਠਨ ਯੂਐੱਨਐੱਲਐੱਫ ਨੇ ਕੇਂਦਰ ਨਾਲ ਸ਼ਾਂਤੀ ਸਮਝੌਤੇ ’ਤੇ ਦਸਤਖ਼ਤ ਕੀਤੇ

Next Post
‘ਇੰਡੀਆ’ ਦੇ ਨੇਤਾਵਾਂ ਨੂੰ ਮਨੀਪੁਰ ਦੇ ਹਾਲਾਤ ਬਾਰੇ ਜਾਣੂ ਕਰਵਾਇਆ,

ਮਨੀਪੁਰ ਦੇ ਅਤਿਵਾਦੀ ਸੰਗਠਨ ਯੂਐੱਨਐੱਲਐੱਫ ਨੇ ਕੇਂਦਰ ਨਾਲ ਸ਼ਾਂਤੀ ਸਮਝੌਤੇ ’ਤੇ ਦਸਤਖ਼ਤ ਕੀਤੇ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800