ਮੁੰਬਈ ਮੀਟਿੰਗ ਵਿੱਚ ਹੋਵੇਗੀ ਅਲਾਇੰਸ ਦੇ ਕਨਵੀਨਰ ਦੀ ਚੋਣ
* 26 ਵਿਰੋਧੀ ਪਾਰਟੀਆਂ ਵੱਲੋਂ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ ਕਾਇਮ
* ਚਾਰ ਘੰਟੇ ਦੇ ਵਿਚਾਰ ਵਟਾਂਦਰੇ ਮਗਰੋਂ ਗੱਠਜੋੜ ਦੇ ਆਗੂਆਂ ਨੇ ਲਏ ਕਈ ਅਹਿਮ ਫੈਸਲੇ
* 11 ਮੈਂਬਰੀ ਤਾਲਮੇਲ ਕਮੇਟੀ ਗਠਿਤ
* ਕਾਂਗਰਸ ਦੀ ਸੱਤਾ ਜਾਂ ਪ੍ਰਧਾਨ ਮੰਤਰੀ ਦੇ ਅਹੁਦੇ ਵਿੱਚ ਦਿਲਚਸਪੀ ਨਹੀਂ: ਖੜਗੇ
ਬੰਗਲੂਰੂ, 19 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋੋਣਾਂ ਵਿਚ ਭਾਜਪਾ ਦੀ ਅਗਵਾਈ ਵਾਲੇ ਸੱਤਾਧਾਰੀ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਨਾਲ ਮੱਥਾ ਲਾਉਣ ਲਈ 26 ਵਿਰੋਧੀ ਪਾਰਟੀਆਂ ਨੇ ਅੱਜ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਇੰਡੀਆ) ਨਾਂ ਦਾ ਗੱਠਜੋੜ ਬਣਾਇਆ ਹੈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ 2024 ਵਿੱਚ ਹੋਣ ਵਾਲੀ ਇਹ ਲੜਾਈ ‘ਇੰਡੀਆ ਬਨਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ’ ਹੋਵੇਗੀ। ਇਥੇ 26 ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਚਾਰ ਘੰਟੇ ਦੇ ਕਰੀਬ ਚੱਲੀ ਮੀਟਿੰਗ ਉਪਰੰਤ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਵਿਰੋਧੀ ਧਿਰਾਂ ਦੇ ਗੱਠਜੋੜ ਦਾ ਨਾਂ ਐਲਾਨਿਆ ਗਿਆ।