ਚੰਡੀਗੜ੍ਹ, 2 ਜਨਵਰੀ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਮਾਧਾਨ ਸ਼ਿਵਰਾਂ ਦੀ ਜਾਣਕਾਰੀ ਵੱਖ-ਵੱਖ ਸਰੋਤਾਂ ਨਾਲ ਆਮ ਜਨਤਾ ਤੱਕ ਪ੍ਰਭਾਵੀ ਰੂਪ ਨਾਲ ਪਹੁੰਚਾਈ ਜਾਵੇ, ਜਿਸ ਵਿੱਚ ਲੋਕਾਂ ਨੂੰ ਸ਼ਿਵਰਾਂ ਦੇ ਆਯੋਜਨ ਦਾ ਦਿਨ ਅਤੇ ਸਮੇਂ ਦੀ ਪੂਰੀ ਜਾਣਕਾਰੀ ਮਿਲ ਸਕੇ, ਤਾਂ ਜੋ ਉਹ ਆਪਣੀ ਸਮਸਿਆਵਾਂ ਦਰਜ ਕਰਵਾ ਸਕਣ ਅਤੇ ਉਨ੍ਹਾਂ ਦਾ ਹੱਲ ਕਰਵਾ ਸਕਣ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਹ ਨਿਰਦੇਸ਼ ਚੰਡੀਗੜ੍ਹ ਵਿੱਚ ਸਮਾਧਾਨ ਸ਼ਿਵਰ ਦੀ ਰਾਜ ਪੱਧਰੀ ਸਮੀਖਿਆ ਮੀਟਿੰਗ ਵਿੱਚ ਦਿੱਤੇ। ਮੀਟਿੰਗ ਵਿੱਚ ਸਾਰੇ ਜਿਲ੍ਹਾ ਡਿਪਟੀ ਕਮਿਸ਼ਨਰ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਸ਼ਾਮਿਲ ਹੋਏ।
ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਸਮਾਧਾਨ ਸ਼ਿਵਰਾਂ ਵਿੱਚ ਪ੍ਰਾਪਤ ਹੋਣ ਵਾਲੀ ਸ਼ਿਕਾਇਤਾਂ ਨੂੰ ਜਿਲ੍ਹਾ ਡਿਪਟੀ ਕਮਿਸ਼ਨਰ ਆਪਣੀ ਸਪਸ਼ਟ ਟਿਪਣੀ ਦੇ ਨਾਲ ਅੱਗੇ ਭੇਜਣ। ਨਾਲ ਹੀ ਦਜੋਂ ਤੱਕ ਕਿਸੇ ਸ਼ਿਕਾਇਤ ਦਾ ਪੁਰਾ ਹੱਲ ਨਹੀਂ ਹੋ ਜਾਂਦਾ, ਉਦੋਂ ਤੱਕ ਉਸ ਨੂੰ ਜਿਲ੍ਹਾ ਪੱਧਰ ‘ਤੇ ਪੇਂਡਿੰਗ ਰੱਖਿਆ ਜਾਵੇ।
ਮੀਟਿੰਗ ਵਿੱਚ ਦਸਿਆ ਗਿਆ ਕਿ ਜੁਲਾਈ 2025 ਤੋਂ ਦਸੰਬਰ 2025 ਤੱਕ ਪਿਛਲੇ ਛੇ ਮਹੀਨਿਆਂ ਵਿੱਚ ਕੁੱਲ 17,699 ਸ਼ਿਕਾਇਤਾਂ ਦਾ ਹੱਲ ਕੀਤਾ ਜਾ ਚੁੱਕਾ ਹੈ। ਸਮਾਧਾਨ ਸ਼ਿਵਰਾਂ ਵਿੱਚ ਤੈਅ ਸਮੇਂ ਵਿੱਚ ਹੱਲ ਕੀਤੀ ਗਈ ਸ਼ਿਕਾਇਤਾਂ ਦੀ ਸ਼ਲਾਘਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਸਮਾਧਾਨ ਸ਼ਿਵਰਾਂ ਵਿੱਚ ਆਉਣ ਵਾਲੀ ਸਾਰੀ ਸ਼ਿਕਾਇਤਾਂ ਦਾ ਤੈਅ ਸਮੇਂ ਵਿੱਚ ਨਿਪਟਾਨ ਯਕੀਨੀ ਕਰਨ। ਸੂਬੇ ਦੇ ਸਾਰੇ ਜਿਲ੍ਹਾ ਡਿਪਟੀ ਕਮਿਸ਼ਨਰ ਅਤੇ ਸਬ-ਡਿਵੀਜਨਲ ਅਧਿਕਾਰੀ (ਸਿਵਲ) ਦਫਤਰਾਂ ਵਿੱਚ ਹਰੇਕ ਹਫਤੇ ਸੋਮਵਾਰ ਅਤੇ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਸਮਾਧਾਨ ਸ਼ਿਵਰ ਆਯੋਜਿਤ ਕੀਤੇ ਜਾਂਦੇ ਹਨ, ਜਿਨ੍ਹਾਂ ਵਿੱਚ ਨਾਗਰਿਕ ਆਪਣੀ ਸਮਸਿਆਵਾਂ ਨਾਲ ਸਬੰਧਿਤ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।
ਮੁੱਖ ਮੰਤਰੀ ਨੇ ਸਪਸ਼ਟ ਨਿਰਦੇਸ਼ ਦਿੱਤੇ ਕਿ ਸਮਾਧਾਨ ਸ਼ਿਵਰਾਂ ਵਿੱਚ ਪ੍ਰਾਪਤ ਸਾਰੀ ਸ਼ਿਕਾਇਤਾਂ ਦਾ ਸਮੇਂਬੱਧ ਹੱਲ ਯਕੀਨੀ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਸ਼ਿਵਰਾਂ ਵਿੱਚ ਆਉਣ ਵਾਲੇ ਨਾਗਰਿਕਾਂ ਨੂੰ ਕਿਸੇ ਤਰ੍ਹਾ ਦੀ ਅਸਹੂਲਤ ਨਹੀਂ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਸਮਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ। ਜੇਕਰ ਸਮਾਧਾਨ ਸ਼ਿਵਰਾਂ ਵਿੱਚ ਕਿਸੇ ਵੀ ਪੱਧਰ ‘ਤੇ ਅਧਿਕਾਰੀਆਂ ਵੱਲੋਂ ਲਾਪ੍ਰਵਾਹੀ ਪਾਈ ਗਈ, ਤਾਂ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜਿਲ੍ਹਾ ਅੰਬਾਲਾ ਦੇ ਇੱਕ ਪਿੰਡ ਵਿੱਚ ਪਾਣੀ ਦੀ ਨਿਕਾਸੀ ਨਾਲ ਸਬੰਧਿਤ ਸਮਾਧਾਨ ਸ਼ਿਵਰ ਵਿੱਚ ਪ੍ਰਾਪਤ ਸ਼ਿਕਾਇਤ ਐਕਸ਼ਨ ਲੈਂਦੇ ਹੋਏ ਜਿਲ੍ਹਾ ਡਿਪਟੀ ਕਮਿਸ਼ਨਰ ਅੰਬਾਲਾ ਨੁੰ ਇਸ ਸਮਸਿਆ ਦੇ ਜਲਦੀ ਹੱਲ ਲਈ ਇੱਕ ਕਮੇਟੀ ਗਠਨ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਇਸ ਕਮੇਟੀ ਵਿੱਚ ਸਬੰਧਿਤ ਵਿਭਾਗ ਦੇ ਏਕਸਈਐਨ, ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀਡੀਪੀਓ) ਅਤੇ ਮਾਰਕਿਟ ਕਮੇਟੀ ਦਾ ਇੱਕ ਕਰਮਚਾਰੀ ਸ਼ਾਮਿਲ ਕੀਤਾ ਜਾਵੇ।
ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਵਿਵੇਕ ਕਾਲਿਆ, ਸ੍ਰੀ ਬੀਬੀ ਭਾਰਤੀ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ।

