No Result
View All Result
Saturday, May 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

28 ਤੋਂ 30 ਮਈ ਤੱਕ ਚਲਾਈ ਜਾਣ ਵਾਲੀ ਪਲਸ ਪੋਲੀਓ ਮੁਹਿੰਮ ਦੀ ਸਫ਼ਲਤਾ ਲਈ ਵਿਭਾਗਾਂ ਨੂੰ ਹਦਾਇਤਾਂ

admin by admin
May 24, 2023
in BREAKING, COVER STORY, PUNJAB
0
28 ਤੋਂ 30 ਮਈ ਤੱਕ ਚਲਾਈ ਜਾਣ ਵਾਲੀ ਪਲਸ ਪੋਲੀਓ ਮੁਹਿੰਮ ਦੀ ਸਫ਼ਲਤਾ ਲਈ ਵਿਭਾਗਾਂ ਨੂੰ ਹਦਾਇਤਾਂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 24-05-2023(ਪ੍ਰੈਸ ਕੀ ਤਾਕਤ)-ਪਟਿਆਲਾ ਜ਼ਿਲ੍ਹੇ ਵਿੱਚ 28 ਮਈ ਤੋਂ 30 ਮਈ ਤੱਕ ਤਿੰਨ ਦਿਨਾ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ ਜਿਸ ਤਹਿਤ 0 ਤੋਂ 05 ਸਾਲ ਤੱਕ ਦੇ 1 ਲੱਖ 82 ਹਜ਼ਾਰ 295 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੁਹਿੰਮ ਦੀ ਸਫ਼ਲਤਾ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਟਾਸਕ ਫੋਰਸ ਮੀਟਿੰਗ ਦੌਰਾਨ ਹਦਾਇਤਾਂ ਕੀਤੀਆਂ।

ਮੀਟਿੰਗ ਦੌਰਾਨ ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਪਲਸ ਪੋਲੀਓ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਸਫ਼ਲ ਬਣਾਉਣ ਲਈ ਹਰੇਕ ਵਿਭਾਗ ਆਪਣਾ ਯੋਗਦਾਨ ਪਾਵੇ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਵਾਸੀਆਂ ਨੂੰ ਪਲਸ ਪੋਲੀਓ ਮੁਹਿੰਮ ਵਿੱਚ ਪੂਰਨ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਮੁਹਿੰਮ ਸਾਰੇ ਲੋਕਾਂ ਦੇ ਸਾਥ ਨਾਲ ਹੀ ਸਫਲ ਹੋ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪਲਸ ਪੋਲਿਓ ਬੂੰਦਾਂ ਜ਼ਰੂਰ ਪਿਲਾਉਣ।

ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਐਕਸ਼ਨ ਪਲਾਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਵੱਲੋਂ 28 ਮਈ ਨੂੰ ਜ਼ਿਲ੍ਹੇ ਵਿੱਚ 920 ਬੂਥ ਲਗਾਏ ਜਾਣਗੇ ਤੇ ਜੇਕਰ ਕੋਈ ਬੱਚਾ ਇਸ ਦਿਨ ਪੋਲੀਓ ਬੂੰਦ ਤੋਂ ਵਾਂਝਾ ਰਹਿ ਗਿਆ ਤਾਂ ਉਨ੍ਹਾਂ ਲਈ 29 ਤੇ 30 ਮਈ ਨੂੰ 1840 ਟੀਮਾਂ ਘਰ-ਘਰ ਜਾ ਕੇ ਪਲਸ ਪੋਲੀਓ ਬੂੰਦਾਂ ਪਿਲਾਉਣਗੀਆਂ। ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਕਿਹਾ ਕਿ 25 ਮੋਬਾਇਲ ਟੀਮਾਂ ਸਮੇਤ 32 ਟਰਾਂਸਿਟ ਪੁਆਇੰਟਸ, ਭੱਠਿਆਂ, ਸਲੱਮ ਬਸਤੀਆਂ, ਫੈਕਟਰੀਆਂ, ਉਸਾਰੀ ਥਾਵਾਂ ਅਤੇ ਹੋਰ ਜਨਤਕ ਸਥਾਨਾਂ ‘ਤੇ ਬੱਚਿਆਂ ਨੂੰ ਪੋਲੀਓ ਰੱਖਿਅਕ ਬੂੰਦਾਂ ਪਿਲਾਉਣਗੀਆਂ।

ਉਨ੍ਹਾਂ ਦੱਸਿਆ ਕਿ 3 ਲੱਖ 83 ਹਜ਼ਾਰ 356 ਘਰਾਂ ‘ਚ ਜਾ ਕੇ ਕੁਲ 3154 ਵੈਕਸੀਨੇਟਰ ਪੋਲੀਓ ਬੂੰਦਾਂ ਪਿਲਾਉਣਗੇ ਅਤੇ ਇਨ੍ਹਾਂ ਟੀਮਾਂ ਦੀ ਨਿਗਰਾਨੀ ਲਈ 193 ਸੁਪਰਵਾਈਜ਼ਰ ਵੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 28 ਮਈ ਨੂੰ ਬੂਥਾਂ ਉਤੇ ਅਤੇ 29 ਤੇ 30 ਮਈ ਨੂੰ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਮੀਟਿੰਗ ‘ਚ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਸਮੇਤ ਸਿੱਖਿਆ, ਸਿਹਤ, ਪੁਲਿਸ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

Post Views: 78
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਅਮਨ ਅਰੋੜਾ ਨੇ ਲੋੜਵੰਦ ਔਰਤਾਂ ਨੂੰ ਵਿੱਤੀ ਸਹਾਇਤਾ ਦੇ ਚੈਕ ਸੌਂਪੇ

Next Post

ਜਨਭਲਾਈ ਦੀ ਨੀਤੀਆਂ ‘ਤੇ ਫੋਕਸ ਕਰਨ – ਬਰਾਲਾ

Next Post
ਜਨਭਲਾਈ ਦੀ ਨੀਤੀਆਂ ‘ਤੇ ਫੋਕਸ ਕਰਨ – ਬਰਾਲਾ

ਜਨਭਲਾਈ ਦੀ ਨੀਤੀਆਂ 'ਤੇ ਫੋਕਸ ਕਰਨ - ਬਰਾਲਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800