ਪਟਿਆਲਾ (ਪਰਮਿੰਦਰ/ਗਰੇਵਾਲ)(ਪ੍ਰੈਸ ਕੀ ਤਾਕਤ): ਗੋਰਮਿੰਟ ਕਾਲਜ ਆਫ ਐਜੂਕੇਸ਼ਨ ਪਟਿਆਲਾ ਵਿਖੇ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਵੱਲੋਂ ਐਨ ਐਸ ਐਸ ਯੂਨਿਟ ਦੇ ਸਹਿਯੋਗ ਨਾਲ ਸਮਾਜਿਕ ਨਿਆਂ ਅਤੇ ਸੰਸਕਤੀਕਰਨ ਮੰਤਰਾਲਾ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪ੍ਰੋਗਰਾਮ ਦਾ ਆਯੋਜਨ ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਸਾਕਸੀ ਸਾਹਨੀ ਜੀ ਅਤੇ ਐਸ ਐਸ ਪੀ ਪਟਿਆਲਾ ਵਰੁੱਣ ਸ਼ਰਮਾ ਜੀ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਪ੍ਰੋਫੈਸਰ ਪਰਮਿੰਦਰ ਸਿੰਘ ਪ੍ਰਿੰਸੀਪਲ ਗੋਰਮਿੰਟ ਕਾਲਜ ਆਫ ਐਜੂਕੇਸ਼ਨ ਪਟਿਆਲਾ ਨੇ ਸ਼ਿਰਕਤ ਕੀਤੀ, ਪ੍ਰੋਗਰਾਮ ਦਾ ਉਦਘਾਟਨ ਵਾਇਸ ਪ੍ਰਿੰਸੀਪਲ ਕਿਰਨਜੀਤ ਕੌਰ ਅਤੇ ਪ੍ਰੋਫੈਸਰ ਹਰਦੀਪ ਕੌਰ ਸੈਣੀ ਇੰਚਾਰਜ ਐਨ ਐਸ ਐਸ ਨੇ ਕੀਤਾ, ਪ੍ਰੋਗਰਾਮ ਦੀ ਪ੍ਰਧਾਨਗੀ ਡਾ ਦੀਪਿਕਾ ਰਾਜਪਾਲ ਅਤੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਨੇ ਕੀਤੀ, ਵਿਸ਼ੇਸ਼ ਤੌਰ ਤੇ ਲੈਫਟੀਨੈਂਟ ਜਗਦੀਪ ਸਿੰਘ ਜੋਸ਼ੀ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸਾ ਮੁਕਤ ਭਾਰਤ ਅਭਿਆਨ, ਸਟੇਟ ਐਵਾਰਡੀ ਰੁਪਿੰਦਰ ਕੌਰ, ਰੁਦਰਪ੍ਰਤਾਪ ਸਿੰਘ, ਅਤੇ ਐਸਟਿਟ ਪ੍ਰੋਫੈਸਰ ਯਸਪ੍ਰੀਤ ਸਿੰਘ,ਡਾ ਮਨਪ੍ਰੀਤ ਕੌਰ,ਡਾ ਯੋਗਿਤਾ ਸਾਰਵਾਲ,ਡਾ ਇੰਦਰਜੀਤ ਚੀਮਾ, ਡਾ ਪ੍ਰੀਤੀ ਭਾਟੀਆ,ਡਾ ਰੇਖਾ,ਡਾ ਕੇ ਜੀਪੀ ਸਿੰਘ,ਡਾ ਨਵਨੀਤ ਜੇਜੀ, ਸਾਰੇ ਪ੍ਰੋਫੈਸਰ ਗੋਰਮਿੰਟ ਕਾਲਜ ਆਫ ਐਜੂਕੇਸ਼ਨ ਪਟਿਆਲਾ ਨੇ ਸ਼ਿਰਕਤ ਕੀਤੀ, ਇਸ ਮੌਕੇ ਸੰਬੋਧਨ ਕਰਦਿਆ ਪ੍ਰਿਸੀਪਲ ਪਰਵਿੰਦਰ ਸਿੰਘ ਨੇ ਕਿਹਾ ਕਿ ਐਨ ਐਸ ਐਸ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਵਿੱਚ ਯੋਗਦਾਨ ਪਾਉਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਉਹਨਾ ਕਿਹਾ ਕਿ ਐਨ ਐਸ ਐਸ ਦੇ ਕੈਪਾ ਦੋਰਾਨ ਵਿਦਿਆਰਥੀਆਂ ਨੂੰ ਸਮਾਜ ਸੇਵਾ, ਅਨੁਸ਼ਾਸਨ,ਹੱਥੀ ਕੰਮ ਕਰਨੇ, ਆਲ਼ੇ ਦੁਆਲ਼ੇ ਦੀ ਸਾਫ਼ ਸਫ਼ਾਈ ਕਰਨੀ ਅਤੇ ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮਾਜਿਕ ਕੁਰੀਤੀਆਂ ਵਿਰੁੱਧ ਵੀ ਜਾਗਰੂਕ ਕੀਤਾ ਜਾਂਦਾ ਹੈ ਇਸ ਤਹਿਤ ਹੀ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦੋਰਾਨ ਐਨ ਐਸ ਐਸ ਦੇ ਵਿਦਿਆਰਥੀਆਂ ਵੱਲੋਂ ਪਾਇਆ ਯੋਗਦਾਨ ਬਹੁਤ ਹੀ ਸ਼ਲਾਘਾਯੋਗ ਹੈ, ਇਸ ਮੌਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ ਅਤੇ ਕਰਾਫਟ ਮੇਲੇ ਦੋਰਾਨ ਵਲੰਟੀਅਰਜ਼ ਸੇਵਾਵਾਂ ਦੇਣ ਵਾਲੇ ਵਿਦਿਆਰਥੀਆਂ ਨੂੰ ਸਮਾਜ ਸੇਵੀ ਸੰਸਥਾਵਾਂ ਪਾਵਰ ਹਾਊਸ ਯੂਥ ਕਲੱਬ ਅਤੇ ਯੂਥ ਫੈਡਰੇਸ਼ਨ ਆਫ ਇੰਡੀਆ ਵਲੋਂ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਅਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਨੇ ਕਿਹਾ ਕਿ ਨਸਾ ਮੁਕਤ ਭਾਰਤ ਅਭਿਆਨ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਲੜੀਵਾਰ ਕੀਤੇ ਜਾ ਰਹੇ ਹਨ ਤਾਂ ਕਿ ਨੋਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਸਕੇ।