ਪਟਿਆਲਾ,12-01-23(Press Ki Taquat): ਯੂਥ ਫੈਡਰੇਸ਼ਨ ਆਫ ਇੰਡੀਆ,ਪਾਵਰ ਹਾਊਸ ਯੂਥ ਕਲੱਬ , ਜਨ ਹਿੱਤ ਸੰਮਤੀ ਵਲੋਂ ਐਨ ਐਸ ਐਸ ਵਿੰਗ ਦੇ ਸਹਿਯੋਗ ਨਾਲ ਡਾਕਟਰ ਵੀ ਕੇ ਬਾਂਸਲ ਪ੍ਰਿਸੀਪਲ ਸਰਕਾਰੀ ਆਈ ਟੀ ਆਈਂ ਲੜਕਿਆਂ ਜੀ ਦੀ ਸਰਪ੍ਰਸਤੀ ਹੇਠ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਯੂਵਾ ਸਪਤਾਹ ਤਹਿਤ ਆਈ ਟੀ ਆਈਂ ਵਿਖੇ ਸਫਾਈ ਮੁਹਿੰਮ ਚਲਾਈ ਗਈ , ਜਿਸ ਵਿੱਚ ਮੁੱਖ ਮਹਿਮਾਨ ਵਜੋਂ ਲੈਫਟੀਨੈਂਟ ਜਗਦੀਪ ਸਿੰਘ ਜੋਸ਼ੀ ਪੰਜ ਪੰਜਾਬ ਬਟਾਲੀਅਨ ਐਨ ਸੀ ਸੀ ਲੜਕਿਆਂ ਨੇ ਸ਼ਿਰਕਤ ਕੀਤੀ, ਪ੍ਰੋਗਰਾਮ ਦੀ ਪ੍ਰਧਾਨਗੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸਾ ਮੁਕਤ ਭਾਰਤ ਨੇ ਕੀਤੀ, ਵਿਸ਼ੇਸ਼ ਤੌਰ ਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸਾ ਮੁਕਤ ਭਾਰਤ ਅਭਿਆਨ, ਸਟੇਟ ਐਵਾਰਡੀ ਰੁਪਿੰਦਰ ਕੌਰ, ਰੁਦਰਪ੍ਰਤਾਪ ਸਿੰਘ , ਧਰਮਿੰਦਰ ਸਿੰਘ, ਕਮਲਦੀਪ ਸਿੰਘ, ਕਮਲਪ੍ਰੀਤ ਸਿੰਘ,ਗੁਰਕਰਨ ਸਿੰਘ, ਜਸਵਿੰਦਰ ਸਿੰਘ,ਆਕਾਸ ਸਿੰਘ,ਪ੍ਰਤੀਕ ਸ਼ਰਮਾ ਨੇ ਸ਼ਿਰਕਤ ਕੀਤੀ, ਇਸ ਮੌਕੇ ਸੰਬੋਧਨ ਕਰਦਿਆ ਲੈਫਟੀਨੈਂਟ ਜਗਦੀਪ ਸਿੰਘ ਜੋਸ਼ੀ ਨੇ ਕਿਹਾ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਯੂਵਾ ਸਪਤਾਹ ਤਹਿਤ ਸਫਾਈ ਮੁਹਿੰਮ ਵਿੱਚ ਆਈ ਟੀ ਆਈਂ ਵਿਖੇ ਐਨ ਐਸ ਐਸ, ਦੇ ਵਿਦਿਆਰਥੀਆਂ ਵੱਲੋਂ ਯੋਗਦਾਨ ਪਾਉਣਾ ਸ਼ਲਾਘਾਯੋਗ ਕਦਮ ਹੈ ਉਨ੍ਹਾਂ ਕਿਹਾ ਕਿ ਇਹੋ ਜਿਹੇ ਕੰਮਾਂ ਨਾਲ ਵਿਦਿਆਰਥੀਆਂ ਦੇ ਵਿਚ ਸਮਾਜ ਸੇਵੀ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਉਹਨਾਂ ਹਰ ਪਟਿਆਲਵੀ ਨੂੰ ਵੀ ਅਪੀਲ ਕੀਤੀ ਕਿ ਉਹੋ ਪਟਿਆਲਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ, ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਵੱਲੋਂ ਆਈ ਟੀ ਆਈਂ ਦੇ ਵਿਦਿਆਰਥੀਆਂ ਨੂੰ ਨਾਲ ਲੈਕੇ ਸਫਾਈ ਮੁਹਿੰਮ ਚਲਾ ਕੇ ਪਲਾਸਟਿਕ ਅਤੇ ਕੂੜਾ ਕਰਕਟ ਇੱਕਠਾ ਕੀਤਾ ਗਿਆ, ਇਸ ਮੌਕੇਂ ਜਨ ਹਿੱਤ ਸੰਮਤੀ ਦੇ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਵਿਨੋਦ ਸ਼ਰਮਾ ਵਲੋਂ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।