No Result
View All Result
Sunday, March 1, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਵਿਰਾਸਤੀ ਖੇਡਾਂ ਨੂੰ ਸੰਭਾਲਣਾ ਸਾਡੀ ਸਭਨਾਂ ਦੀ ਨੈਤਿਕ ਜਿੰਮੇਵਾਰੀ : ਕੁਲਵੰਤ ਸਿੰਘ

admin by admin
December 29, 2025
in BREAKING, CHANDIGARH, COVER STORY, INDIA, National, POLITICS, PUNJAB
0
ਵਿਰਾਸਤੀ ਖੇਡਾਂ ਨੂੰ ਸੰਭਾਲਣਾ ਸਾਡੀ  ਸਭਨਾਂ ਦੀ ਨੈਤਿਕ ਜਿੰਮੇਵਾਰੀ :  ਕੁਲਵੰਤ ਸਿੰਘ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮੋਹਾਲੀ 28 ਦਸੰਬਰ ( ) : 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸੀ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ 9ਵੀਂ ਨੈਸ਼ਨਲ ਸੀਨੀਅਰ ਗੱਤਕਾ ਚੈਂਪੀਅਨਸ਼ਿਪ- 2025 ਦਾ ਆਯੋਜਨ ਕੀਤਾ ਗਿਆ, ਇਸ ਗਤਕਾ ਚੈਂਪੀਅਨਸ਼ਿਪ ਦਾ ਆਯੋਜਨ -ਗਤਕਾ ਫੈਡਰੇਸ਼ਨ ਆਫ ਇੰਡੀਆ ਦੀ ਤਰਫੋਂ ਗੁਰਦੁਆਰਾ ਸ੍ਰੀ ਰਤਵਾੜਾ ਸਾਹਿਬ ਨਿਊ ਚੰਡੀਗੜ੍ਹ (ਮੋਹਾਲੀ) ਵਿਖੇ ਕੀਤਾ ਗਿਆ। ਕਾਰਜਕਾਰੀ ਪ੍ਰਧਾਨ- ਰਾਜਿੰਦਰ ਸਿੰਘ ਸੋਹਲ ਦੀ ਅਗਵਾਈ ਹੇਠ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਵਿਸ਼ਵ Gurmat Rouhani Mission Charitable Trust ਅਤੇ ਜਿਲਾ ਗਤਕਾ ਐਸੋਸੀਏਸ਼ਨ ਦੀ ਤਰਫੋਂ ਸਾਂਝੇ ਤੌਰ ਤੇ ਕੀਤਾ ਗਿਆ, ਇਸ ਗਤਕਾ ਚੈਂਪੀਅਨਸ਼ਿਪ ਦੇ ਵਿੱਚ ਮੁੱਖ ਮਹਿਮਾਨ ਵਜੋਂ ਅਤੇ ਇਨਾਮਾਂ ਦੀ ਵੰਡ ਕਰਨ ਦੇ ਲਈ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸ਼ਮੂਲੀਅਤ ਕੀਤੀ, ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ 9ਵੀਂ ਗਤਕਾ ਚੈਂਪੀਅਨਸ਼ਿਪ- 2025 ਦੇ ਵਿੱਚ 20- ਸੂਬਿਆਂ ਦੇ ਨੌਜਵਾਨ ਹਿੱਸਾ ਲੈ ਰਹੇ ਹਨ ਅਤੇ ਮੈਂ ਇਸ ਮੌਕੇ ਤੇ ਗਤਕਾ ਚੈਂਪੀਅਨਸ਼ਿਪ ਦੇ ਆਯੋਜਕਾਂ ਦਾ ਜਿੱਥੇ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੈਨੂੰ ਇਸ ਚੈਂਪੀਅਨਸ਼ਿਪ ਵਿੱਚ ਸ਼ਾਮਿਲ ਹੋਣ ਦਾ ਮੌਕਾ ਦਿੱਤਾ ਅਤੇ ਇਸ ਮੌਕੇ ਤੇ ਵੱਡੀ ਗਿਣਤੀ ਦੇ ਵਿੱਚ ਪਹੁੰਚੇ ਗੱਤਕਾ ਖੇਡ ਕਲਾ ਪ੍ਰੇਮੀਆਂ ਨੂੰ ਵੀ ਵਧਾਈ ਦਿੰਦਾ ਹਾਂ, ਕਿ ਉਹ ਵਿਰਾਸਤ ਨਾਲ ਜੁੜੀ ਖੇਡ ਗਤਕਾ ਨੂੰ ਵੇਖਣ ਦੇ ਲਈ ਵੱਡੀ ਗਿਣਤੀ ਵਿੱਚ ਇਸ ਚੈਂਪੀਅਨਸ਼ਿਪ ਵਿੱਚ ਪਹੁੰਚੇ ਹਨ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਵਿਰਾਸਤ ਨਾਲ ਜੁੜੀਆਂ ਖੇਡ ਤਾਂ ਹੀ ਜਿਉਂਦੀ ਹੈ ਅਤੇ ਤਾਂ ਹੀ ਜਿਉਂਦਾ ਰਹਿ ਸਕਦੀ ਹੈ, ਜੇਕਰ ਸਾਰੇ ਮਿਲ ਕੇ ਇਸ ਵਿਰਾਸਤੀ ਖੇਡ ਨੂੰ ਵੇਖਣ ਅਤੇ ਅੱਜ ਜਗ੍ਹਾ ਜਗ੍ਹਾ ਉੱਤੇ ਇਸ ਖੇਡ ਦਾ ਆਯੋਜਨ ਕਰਨ ਦੇ ਲਈ ਮੌਕੇ ਉਪਲਬਧ ਕਰਵਾਉਣ, ਉਹਨਾਂ ਕਿਹਾ ਕਿ ਮੈਂ ਆਪਣੇ ਆਪ ਨੂੰ ਵਡਭਾਗੀ ਸਮਝਦਾ ਹਾਂ ਕਿ ਮੈਂ ਇਸ ਗੱਤਕਾ ਚੈਂਪੀਅਨਸ਼ਿਪ ਦੇ ਵਿੱਚ ਵੱਡੀ ਗਿਣਤੀ ਵਿੱਚ ਗੱਤਕਾ ਖੇਡ ਪ੍ਰੇਮੀਆਂ ਦੇ ਨਾਲ ਬੈਠ ਕੇ ਅੱਖੀ ਵੇਖ ਸਕਿਆ ਹਾਂ , ਇਸ ਮੌਕੇ ਤੇ ਖਿਡਾਰੀਆਂ ਨੇ ਗਤਕਾ ਕਲਾ ਦੇ ਜੌਹਰ ਵਿਖਾਏ , ਵਿਧਾਇਕ ਕੁਲਵੰਤ ਸਿੰਘ ਹੋਰਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵੱਡੀਆਂ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਉੱਥੇ ਪੰਜਾਬ ਦੀਆਂ ਖੇਡਾਂ, ਖਿਡਾਰੀਆਂ ਅਤੇ ਖੇਡਾਂ ਦਾ ਆਯੋਜਨ ਕਰਨ ਵਾਲੀਆਂ ਸੰਸਥਾਵਾਂ ਨੂੰ ਵੀ ਸਨਮਾਨਿਆ ਜਾ ਰਿਹਾ ਰਿਹਾ ਹੈ, ਭਗਵੰਤ ਸਿੰਘ ਮਾਨ ਸਰਕਾਰ ਦੀਆਂ ਸਕੀਮਾਂ ਦੇ ਚਲਦੇ ਹੀ ਪੰਜਾਬ ਦੇ ਵਿੱਚ ਖੇਡਾਂ ਦੇ ਲਈ ਸਾਜਗਾਰ ਮਾਹੌਲ ਬਣਿਆ ਹੈ, ਜਿਸ ਦੇ ਚਲਦਿਆਂ ਅੱਜ ਪੰਜਾਬ ਦੇ ਪਿੰਡਾਂ ਦੇ ਨਾਂ ਨਾਲ ਸ਼ਹਿਰਾਂ ਦੇ ਵਿੱਚ ਵੀ ਵੱਡੀ ਚੈਂਪੀਅਨਸ਼ਿਪਾਂ ਦਾ ਆਯੋਜਨ ਹੋ ਰਿਹਾ ਹੈ, ਜੋ ਕਿ ਸਮੁੱਚੇ ਖੇਡ ਜਗਤ ਲਈ ਇੱਕ ਤਸੱਲੀ ਭਰੀ ਗੱਲ ਹੈ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਭਰ ਦੇ ਵਿੱਚ ਜਿੱਥੇ ਸਰਕਾਰ ਵੱਲੋਂ ਖੋਲੇ ਗਏ ਮੁਹੱਲਾ ਕਲੀਨਿਕਾਂ ਦੇ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਮਰੀਜ਼ ਆਪਣੀ ਸਿਹਤ ਸਬੰਧੀ ਜਾਂਚ ਕਰਵਾਉਂਦੇ ਹਨ ਅਤੇ ਉਹਨਾਂ ਦੇ ਮੁਫਤ ਟੈਸਟ ਅਤੇ ਲੋੜੀਂਦੀਆਂ ਦਵਾਈਆਂ ਵੀ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿੱਚ ਵੱਡੀ ਪੱਧਰ ਤੇ ਬੇਰੁਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ , ਇਸ ਮੌਕੇ ਤੇ ਐਕਟਿਵ ਪ੍ਰੈਜੀਡੈਂਟ -ਗੱਤਕਾ ਫੈਡਰੇਸ਼ਨ ਆਫ ਇੰਡੀਆ- ਰਾਜਿੰਦਰ ਸਿੰਘ ਸੋਹਲ, ਬਾਬਾ ਲਖਬੀਰ ਸਿੰਘ- ਚੇਅਰਮੈਨ ਵਿਸ਼ਵ ਗੁਰਮਤ ਰੂਹਾਨੀ ਚੈਰੀਟੇਬਲ ਟਰਸਟ ਰਤਵਾੜਾ ਸਾਹਿਬ,ਬਾਬਾ ਸੁਖਵਿੰਦਰ ਸਿੰਘ , ਬਾਬਾ ਹਰਭਜਨ ਸਿੰਘ, ਆਪ ਨੇਤਾ- ਕੁਲਦੀਪ ਸਿੰਘ -ਸਮਾਣਾ ਡਾਕਟਰ ਕੁਲਦੀਪ ਸਿੰਘ, ਹਰਪਾਲ ਸਿੰਘ ਚੰਨਾ, ਮਾਸਟਰ ਅਮਰਜੀਤ ਸਿੰਘ ਕੁੰਬੜਾ , ਦਵਿੰਦਰ ਸਿੰਘ ਜੁਗਨੀ, ਸੀਨੀਅਰ ਆਪ ਨੇਤਾ- ਹਰਮੇਸ਼ ਸਿੰਘ ਕੁੰਭੜਾ, ਅਕਵਿੰਦਰ ਸਿੰਘ ਗੋਸਲ, ਜਗਤਾਰ ਸਿੰਘ ਜੱਗੀ, ਨਿਰਮਲ ਸਿੰਘ, ਬਲਜੀਤ ਸਿੰਘ, ਪ੍ਰਗਟ ਸਿੰਘ ਵੀ ਹਾਜ਼ਰ ਸਨ

Post Views: 20
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: heritage sportskulwant singhmohali newsshri guru teg bhadur sahib ji
Previous Post

ਸਮਾਲ ਨਿਊਜਪੇਪਰ ਪਬਲੀਸ਼ਰ ਐਸੋਸੀਏਸ਼ਨ ਨੇ ਫੁੱਲਾਂ ਦੇ ਬੂਟੇ ਲਗਾ ਕੇ ਚਾਰ ਸਾਹਿਬਜਾਦਿਆਂ ਨੂੰ ਭੇਟ ਕੀਤੀ ਸ਼ਰਧਾਂਜਲੀ

Next Post

BSF ਅਤੇ ਮੇਘਾਲਯਾ ਪੁਲਿਸ ਨੇ ਹਾਦੀ ਦੇ ਕਾਤਲਾਂ ਦੇ ਭਾਰਤ ਵਿੱਚ ਦਾਖ਼ਲ ਹੋਣ ਬਾਰੇ ਢਾਕਾ ਦੇ ‘ਬੇਬੁਨਿਆਦ’ ਦਾਵਿਆਂ ਨੂੰ ਸਖ਼ਤੀ ਨਾਲ ਨਕਾਰਿਆ।

Next Post
BSF ਅਤੇ ਮੇਘਾਲਯਾ ਪੁਲਿਸ ਨੇ ਹਾਦੀ ਦੇ ਕਾਤਲਾਂ ਦੇ ਭਾਰਤ ਵਿੱਚ ਦਾਖ਼ਲ ਹੋਣ ਬਾਰੇ ਢਾਕਾ ਦੇ ‘ਬੇਬੁਨਿਆਦ’ ਦਾਵਿਆਂ ਨੂੰ ਸਖ਼ਤੀ ਨਾਲ ਨਕਾਰਿਆ।

BSF ਅਤੇ ਮੇਘਾਲਯਾ ਪੁਲਿਸ ਨੇ ਹਾਦੀ ਦੇ ਕਾਤਲਾਂ ਦੇ ਭਾਰਤ ਵਿੱਚ ਦਾਖ਼ਲ ਹੋਣ ਬਾਰੇ ਢਾਕਾ ਦੇ ‘ਬੇਬੁਨਿਆਦ’ ਦਾਵਿਆਂ ਨੂੰ ਸਖ਼ਤੀ ਨਾਲ ਨਕਾਰਿਆ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800