ਧਰਮਪੁਰਾ ਬਜ਼ਾਰ ਦੇ ਦੁਕਾਨਦਾਰਾਂ ਵਲੋਂ ਹਰ ਸਾਲ ਅਮਰਨਾਥ ਯਾਤਰਾ ਲਈ ਭੇਜੀ ਜਾਂਦੀ ਹਨ ਬੱਸਾਂ
ਪਟਿਆਲਾ, 5 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ )
ਪੰਜਾਬ ਭਾਜਪਾ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਜੈ ਇੰਦਰ ਕੌਰ ਨੇ ਪਟਿਆਲਾ ਦੇ ਧਰਮਪੁਰਾ ਬਾਜ਼ਾਰ ਤੋਂ ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਦੀ ਬੱਸਾਂ ਨੂੰ ਹਰੀ ਝੰਡੀ ਦੇਕੇ ਕੀਤਾ ਰਵਾਨਾ।
ਸ਼ਰਧਾਲੂਆਂ ਨਾਲ ਭਰੀਆਂ 3 ਬੱਸਾਂ ਨੂੰ ਰਵਾਨਾ ਕਰਕੇ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਮੈਂ ਬਹੁਤ ਖੁਸ਼ਕਿਸਮਤ ਹਾਂ ਕਿ ਮੈਨੂੰ ਅੱਜ ਪਾਵਨ ਅਮਰਨਾਥ ਯਾਤਰਾ ਲਈ ਜਾ ਰਹੀਆਂ ਇਹ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਰਵਾਨਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।”
ਉਨ੍ਹਾਂ ਅੱਗੇ ਕਿਹਾ, “ਸ਼੍ਰੀ ਅਮਰਨਾਥ ਜੀ ਦੀ ਯਾਤਰਾ ਕਈ ਪਟਿਆਲਾ ਤੋਂ ਹਰ ਸਾਲ ਧਰਮਪੁਰਾ ਬਜ਼ਾਰ ਦੇ ਦੁਕਾਨਦਾਰਾਂ ਵਲੋਂ ਇਹ ਬੱਸਾਂ ਭੇਜੀਆਂ ਜਾਂਦੀਆਂ ਹਨ ਅਤੇ ਅੱਜ ਵੀ ਏਥੋਂ 3 ਬੱਸਾਂ ਜਾ ਰਹੀਆਂ ਹਨ ਅਤੇ ਮੈਂ ਇਨ੍ਹਾਂ ਦੀ ਸੁਰੱਖਿਅਤ ਅਤੇ ਸਫ਼ਲ ਯਾਤਰਾ ਦੀ ਪਰਮਾਤਮਾ ਅੱਗੇ ਅਰਦਾਸ ਵੀ ਕਰਦੀ ਹਾਂ।”
ਜੈ ਇੰਦਰ ਕੌਰ ਨੇ ਅੱਗੇ ਕਿਹਾ, “ਭਗਵਾਨ ਸ਼ਿਵ ਜੀ ਦੇ ਸਭ ਤੋਂ ਪਵਿੱਤਰ ਤੀਰਥ ਸਥਾਨਾਂ ‘ਚੋਂ ਇਕ ਬਾਬਾ ਅਮਰਨਾਥ ਦੇ ਗੁਫਾ ਮੰਦਰ ਦਾ ਹਿੰਦੂ ਧਰਮ ਵਿਚ ਬਹੁਤ ਵੱਡਾ ਮਹੱਤਵ ਹੈ ਅਤੇ ਇਹ ਲੋਕ ਬਹੁਤ ਖੁਸ਼ਕਿਸਮਤ ਹਨ ਜਿਹੜੇ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਦੇ ਸੁਭਾਗ ਪ੍ਰਾਪਤ ਕਰਨ ਜਾ ਰਹੇ ਹਨ।”
ਇਸ ਮੌਕੇ ਤੇ ਜੈ ਇੰਦਰ ਕੌਰ ਨਾਲ ਕੌਂਸਲਰ ਸੰਦੀਪ ਮਲਹੋਤਰਾ, ਸੰਨੀ ਕਸ਼ਪ, ਪਵਨ ਭੁਮਕ ਅਤੇ ਵਿਸ਼ਾਲ ਮੌਜੂਦ ਰਹੇ।