No Result
View All Result
Sunday, April 19, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ: ਜਿੰਪਾ

admin by admin
March 16, 2023
in BREAKING, CHANDIGARH, National, POLITICS, PUNJAB
0
ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ: ਜਿੰਪਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ, 16 ਮਾਰਚ(ਪ੍ਰੈਸ ਕੀ ਤਾਕਤ): ਪੰਜਾਬ ਵਿਚ ਆਪਣੀ ਤਰ੍ਹਾਂ ਦੀ ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ ਕੀਤੀ ਜਾ ਰਹੀ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਾਲ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਦਫ਼ਤਰਾਂ ਆਦਿ ਦਾ ਨਿਰੀਖਣ ਵੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਿੰਪਾ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਜਨਤਾ ਦਰਬਾਰ ਲਗਾ ਕੇ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਸੀ।
ਜਿੰਪਾ ਨੇ ਦੱਸਿਆ ਕਿ ਜਨ ਮਾਲ ਲੋਕ ਅਦਾਲਤ 20 ਮਾਰਚ ਨੂੰ ਲਗਾਈ ਜਾਵੇਗੀ। ਇਸ ਵਿਚ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਸੁਣ ਕੇ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮਾਲ ਵਿਭਾਗ ਦੇ ਕੰਮਕਾਰ ਨੂੰ ਸੁਖਾਲਾ ਅਤੇ ਲੋਕ ਪੱਖੀ ਕਰਨ ਲਈ ਭਰਪੂਰ ਕੋਸ਼ਿਸ਼ਾਂ ਕਰ ਰਹੀ ਹੈ। ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਲਈ ਬਹੁਤ ਸਾਰਾ ਕੰਮ ਆਨਲਾਈਨ ਕੀਤਾ ਗਿਆ ਹੈ ਅਤੇ ਭਵਿੱਖ ਵਿਚ ਇਸ ਪਾਸੇ ਹੋਰ ਪੁਖਤਾ ਕਦਮ ਪੁੱਟੇ ਜਾਣਗੇ।
ਉਨ੍ਹਾਂ ਕਿਹਾ ਕਿ ਜਨ ਮਾਲ ਲੋਕ ਅਦਾਲਤਾਂ ਪੰਜਾਬ ਦੇ ਹੋਰਨਾਂ ਹਿੱਸਿਆਂ ਵਿਚ ਵੀ ਲਗਾਈਆਂ ਜਾਣਗੀਆਂ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਮੁਤਾਬਿਕ ਲੋਕਾਂ ਦੇ ਕੰਮ ਕਰਨ ਲਈ ਸਰਕਾਰ ਲੋਕਾਂ ਦੇ ਦੁਆਰ ‘ਤੇ ਜਾਵੇਗੀ। ਲੋਕਾਂ ਦੀਆਂ ਸਮੱਸਿਆਂਵਾਂ ਤੇ ਮੁਸ਼ਕਿਲਾਂ ਦਾ ਹੱਲ ਸਮਾਂਬੱਧ ਤਰੀਕੇ ਨਾਲ ਕੱਢਿਆ ਜਾਵੇਗਾ ਅਤੇ ਇਸ ਮਾਮਲੇ ਵਿਚ ਜੇਕਰ ਕਿਸੇ ਅਫਸਰ/ਕਰਮਚਾਰੀ ਦੀ ਕੋਤਾਹੀ ਪਾਈ ਗਈ ਤਾਂ ਉਸ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ।
ਜਿੰਪਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਦੀਆਂ ਹੋਰ ਬੁਲੰਦੀਆਂ ‘ਤੇ ਲਿਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੂਰੀ ਤਰ੍ਹਾਂ ਪ੍ਰਤੀਬੱਧ ਤੇ ਵਚਨਬੱਧ ਹੈ। ਉਨ੍ਹਾਂ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸਾਰਿਆਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ।
Post Views: 109
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Lok Adalat - National Legal Services AuthorityLOK ADALAT SCHEME - Punjab State Legal Services AuthorityLok Adalats - HP State Legal Services AuthorityLOK ADALATS | Haryana State Legal Services Authority | IndiaNational Lok Adalat 2023 - District CourtNational Lok Adalat Schedule 2023 - District CourtNational Lok Adalats schedule for the year 2022 S.No. MonthOver 40K cases taken up in Lok Adalat - Tribune IndiaPermanent Lok Adalat - National Legal Services AuthorityRajasthan State Legal Services Authority
Previous Post

ਸੰਜੇ ਦੱਤ ਨਜ਼ਰ ਆਉਣ ਗਏ ਮਜ਼ਾਕੀਆ ਕਿਰਦਾਰ ‘ਹੇਰਾ ਫੇਰੀ 3’ ਵਿਚ

Next Post

ਘੱਗਰ ਨਦੀ ਅਤੇ ਨਵੇਂ ਪੰਚਕੂਲਾ ਦੇ ਖੇਤਰ ਨੂੰ ਵੀ ਮੈਟਰੋ ਦੇ ਵਿਸਥਾਰ ਵਿੱਚ ਸ਼ਾਮਲ ਕੀਤਾ ਜਾਵੇ- ਮਨੋਹਰ ਲਾਲ

Next Post
ਘੱਗਰ ਨਦੀ ਅਤੇ ਨਵੇਂ ਪੰਚਕੂਲਾ ਦੇ ਖੇਤਰ ਨੂੰ ਵੀ ਮੈਟਰੋ ਦੇ ਵਿਸਥਾਰ ਵਿੱਚ ਸ਼ਾਮਲ ਕੀਤਾ ਜਾਵੇ- ਮਨੋਹਰ ਲਾਲ

ਘੱਗਰ ਨਦੀ ਅਤੇ ਨਵੇਂ ਪੰਚਕੂਲਾ ਦੇ ਖੇਤਰ ਨੂੰ ਵੀ ਮੈਟਰੋ ਦੇ ਵਿਸਥਾਰ ਵਿੱਚ ਸ਼ਾਮਲ ਕੀਤਾ ਜਾਵੇ- ਮਨੋਹਰ ਲਾਲ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800