No Result
View All Result
Wednesday, May 13, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਜਵਾਹਰ ਨਵੋਦਿਆ ਵਿਦਿਆਲਿਆ ਨੇ 25ਵੀਂ ਯੂਥ ਪਾਰਲੀਮੈਂਟ ਕਰਵਾਈ

admin by admin
September 27, 2023
in BREAKING, COVER STORY, PUNJAB
0
ਜਵਾਹਰ ਨਵੋਦਿਆ ਵਿਦਿਆਲਿਆ ਨੇ 25ਵੀਂ ਯੂਥ ਪਾਰਲੀਮੈਂਟ ਕਰਵਾਈ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਵਿਦਿਆਰਥੀਆਂ ਲਈ ਯੂਥ ਪਾਰਲੀਮੈਂਟ ਵਰਗੀਆਂ ਗਤੀਵਿਧੀਆਂ ਜ਼ਰੂਰੀ : ਹਰਮੀਤ ਸਿੰਘ ਪਠਾਣਮਾਜਰਾ

ਸਨੌਰ/ਪਟਿਆਲਾ, 27 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)

ਜਵਾਹਰ ਨਵੋਦਿਆ ਵਿਦਿਆਲਿਆ, ਫਤਿਹਪੁਰ ਰਾਜਪੂਤਾਂ, ਪਟਿਆਲਾ ਵਿਖੇ ਅੱਜ ਯੂਥ ਪਾਰਲੀਮੈਂਟ ਦਾ ਇਜਲਾਸ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਹਰਮੀਤ ਸਿੰਘ ਪਠਾਣਮਾਜਰਾ ਨੇ ਯੂਥ ਪਾਰਲੀਮੈਂਟ ਦੇ ਆਯੋਜਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦਾ ਸੁਨਹਿਰੀ ਭਵਿੱਖ ਹਨ। ਜੇਕਰ ਅੱਜ ਦੇ ਵਿਦਿਆਰਥੀਆਂ ਨੂੰ ਸਾਡੀ ਸੰਵਿਧਾਨਕ ਪ੍ਰਣਾਲੀ ਅਤੇ ਲੋਕਤੰਤਰ ਦੇ ਕਾਰਜਾਂ ਦੀ ਸਮਝ ਹੈ ਤਾਂ ਦੇਸ਼ ਦਾ ਭਵਿੱਖ ਯਕੀਨੀ ਤੌਰ ‘ਤੇ ਸੁਨਹਿਰੀ ਹੋਵੇਗਾ। ਇਸ ਮੌਕੇ ਪ੍ਰਿੰਸੀਪਲ ਗੁਰਜਿੰਦਰ ਸਿੰਘ ਨੇ ਸਵਾਗਤੀ ਭਾਸ਼ਣ ਦਿੱਤਾ। ਉਨ੍ਹਾਂ ਹੋਰ ਸਕੂਲਾਂ ਤੋਂ ਆਏ ਮਹਿਮਾਨਾਂ ਅਤੇ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਆਖਿਆ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿੱਚ ਜਮਹੂਰੀ ਕਦਰਾਂ-ਕੀਮਤਾਂ ਦਾ ਵਿਕਾਸ ਕਰਨ ਦੇ ਨਾਲ-ਨਾਲ ਸਾਡੀ ਲੋਕ ਸਭਾ ਦੇ ਕੰਮਕਾਜ ਬਾਰੇ ਸਮਝ ਪੈਦਾ ਕਰਦੇ ਹਨ।
ਇਸ ਪ੍ਰੋਗਰਾਮ ਦੇ ਕਨਵੀਨਰ ਇਤਿਹਾਸ ਦੇ ਲੈਕਚਰਾਰ ਬਹਾਦਰ ਸਿੰਘ ਨੇ ਦੱਸਿਆ ਕਿ ਯੂਥ ਪਾਰਲੀਮੈਂਟ ਦੀ ਸੰਸਥਾ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸੰਸਦ ਦੇ ਸਪੀਕਰ, ਅਹੁਦੇਦਾਰਾਂ, ਸੱਤਾਧਾਰੀ ਪਾਰਟੀ, ਵਿਰੋਧੀ ਧਿਰ ਅਤੇ ਮੰਤਰੀਆਂ ਦੀਆਂ ਭੂਮਿਕਾਵਾਂ ਨਿਭਾਈਆਂ।
ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੇ ਸੀਨੀਅਰ ਅਧਿਆਪਕ ਮਦਨ ਲਾਲ ਵਰਮਾ ਨੇ  ਸਾਰਿਆਂ ਦਾ ਧੰਨਵਾਦ ਕੀਤਾ। ਸਟੇਜ ਦਾ ਸੰਚਾਲਨ ਕਮਲਾ ਭਾਰਦਵਾਜ, ਟੀਜੀਟੀ ਹਿੰਦੀ ਨੇ ਕੀਤਾ। ਇਸ ਪ੍ਰੋਗਰਾਮ ਵਿੱਚ ਡਾ: ਗੁਰਮੀਤ ਸਿੰਘ, ਚੇਅਰਮੈਨ ਬਲਾਕ ਸਮਿਤੀ ਭੁਨਰਹੇੜੀ, ਕਰਮਜੀਤ ਕੌਰ, ਪਿ੍ੰਸੀਪਲ ਸਰਕਾਰੀ ਹਾਇਰ ਸੈਕੰਡਰੀ ਸਕੂਲ ਸਨੌਰ, ਸੁਨੀਤਾ  ਦੇਵੀ, ਪਿ੍ੰਸੀਪਲ  ਜਵਾਹਰ ਨਵੋਦਿਆ ਵਿਦਿਆਲਿਆ ਫ਼ਤਹਿਗੜ੍ਹ ਸਾਹਿਬ ਆਦਿ ਹਾਜ਼ਰ ਸਨ |ਇਸ ਮੌਕੇ ਹੋਰਨਾਂ ਸਕੂਲਾਂ ਜਿਵੇਂ ਮਾਤਾ ਗੁਜਰੀ ਸਕੂਲ ਦੇਵੀਗੜ੍ਹ, ਸਰਕਾਰੀ ਸੈਕੰਡਰੀ ਸਕੂਲ ਫਤਿਹਪੁਰ ਰਾਜਪੂਤਾਂ, ਭੁਪਿੰਦਰਾ ਇੰਟਰਨੈਸ਼ਨਲ ਸਕੂਲ ਪਟਿਆਲਾ, ਸਰਕਾਰੀ ਹਾਈ ਸਕੂਲ ਨੈਣ ਕਲਾਂ,   ਦਾ ਸਟਾਫ ਅਤੇ ਵਿਦਿਆਰਥੀ  ਵੀ ਹਾਜ਼ਰ  ਸਨ।

Post Views: 25
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

Next Post

ਨਗਰ ਨਿਗਮ ਨੇ ਵਾਰਡ ਨੰਬਰ 17 ’ਚ ਚਲਾਈ ਸਵੱਛਤਾ ਹੀ ਸੇਵਾ ਮੁਹਿੰਮ

Next Post
ਨਗਰ ਨਿਗਮ ਨੇ ਵਾਰਡ ਨੰਬਰ 17 ’ਚ ਚਲਾਈ ਸਵੱਛਤਾ ਹੀ ਸੇਵਾ ਮੁਹਿੰਮ

ਨਗਰ ਨਿਗਮ ਨੇ ਵਾਰਡ ਨੰਬਰ 17 ’ਚ ਚਲਾਈ ਸਵੱਛਤਾ ਹੀ ਸੇਵਾ ਮੁਹਿੰਮ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800