No Result
View All Result
Saturday, September 12, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕੈਥਲ ਦੀ ਘਟਨਾ ਬੇਹਦ ਮੰਦਭਾਗੀ, ਇਹ ਭਾਜਪਾ ਦੀ ਨਫਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਦਾ ਨਤੀਜਾ ਹੈ: ਆਪ

admin by admin
June 12, 2024
in BREAKING, COVER STORY, HARYANA, INDIA, National, PUNJAB
0
ਕੈਥਲ ਦੀ ਘਟਨਾ ਬੇਹਦ ਮੰਦਭਾਗੀ, ਇਹ ਭਾਜਪਾ ਦੀ ਨਫਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਦਾ ਨਤੀਜਾ ਹੈ: ਆਪ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 11 ਜੂਨ

ਆਮ ਆਦਮੀ ਪਾਰਟੀ (ਆਪ) ਨੇ ਕੈਥਲ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ ਜਿੱਥੇ ਇੱਕ ਸਿੱਖ ਵਿਅਕਤੀ ਨੂੰ ਨਫ਼ਰਤੀ ਅਪਰਾਧ ਦਾ ਸ਼ਿਕਾਰ ਬਣਾਇਆ ਗਿਆ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਡਾਕਟਰ ਸੰਦੀਪ ਪਾਠਕ  ਨੇ ਇਸ ਨੂੰ ਭਾਜਪਾ ਦੀ ਨਫ਼ਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਦਾ ਨਤੀਜਾ ਦੱਸਿਆ। ਪਾਠਕ ਨੇ  ਭਾਜਪਾ ਆਗੂ ਕੰਗਨਾ ਰਣੌਤ ਦੀ ਪੰਜਾਬ ਵਿਰੁੱਧ ਟਿੱਪਣੀਆਂ ਲਈ ਵੀ ਉਨ੍ਹਾਂ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਕੰਗਨਾ ਰਣੌਤ ਦੀ ਟਿੱਪਣੀਆਂ ਗੈਰ-ਜ਼ਿੰਮੇਵਾਰਾਨਾ ਅਤੇ ਬਹੁਤ ਹੀ ਅਪਮਾਨਜਨਕ ਹਨ।

ਮੰਗਲਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ‘ਆਪ’ ਆਗੂ ਨੇ ਕਿਹਾ ਕਿ ਪੰਜਾਬ ਸਾਡੇ ਦੇਸ਼ ਦਾ ਅਨਾਜ ਦਾ ਖਜ਼ਾਨਾ ਹੈ, ਪੰਜਾਬੀ ਸਾਡੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ, ਇਸ ਲਈ ਇਸ ਸੂਬੇ ਬਾਰੇ ਅਜਿਹੀਆਂ ਟਿੱਪਣੀਆਂ ਨਿੰਦਣਯੋਗ ਹਨ।  ਡਾ.ਪਾਠਕ ਨੇ ਅੱਗੇ ਕਿਹਾ ਕਿ ਪੰਜਾਬ ਵਾਸੀ ਬਹੁਤ ਹੀ ਮਿਹਨਤੀ ਅਤੇ ਦੇਸ਼ ਭਗਤ ਲੋਕ ਹਨ।  ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ’ਤੇ ਜੋ ਵੀ ਵਾਪਰਿਆ, ਉਸ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਭਾਜਪਾ ਦੇ ਇੱਕ ਆਗੂ ਵੱਲੋਂ ਪੰਜਾਬ ਅਤੇ ਪੰਜਾਬੀਆਂ ਖ਼ਿਲਾਫ਼ ਅਜਿਹੀਆਂ ਟਿੱਪਣੀਆਂ ਦੁੱਖ ਦੇਣ ਵਾਲੀਆਂ ਹਨ।

ਡਾ. ਪਾਠਕ ਨੇ ਅੱਗੇ ਕਿਹਾ ਕਿ ਇਹ ਭਾਜਪਾ ਦੀ ਸਿਆਸੀ ਸ਼ੈਲੀ ਹੈ, ਉਹ ਨਫ਼ਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਕਰਦੇ ਹਨ, ਪਰ ਹੁਣ ਪੂਰੇ ਦੇਸ਼ ਨੇ ਉਨ੍ਹਾਂ ਦੀ ਰਾਜਨੀਤੀ ਨੂੰ ਨਕਾਰ ਦਿੱਤਾ ਹੈ। ਬਾਵਜੂਦ ਇਸ ਦੇ ਭਾਜਪਾ ਆਗੂਆਂ ਨੇ ਇਸ ਤੋਂ ਕੁਝ ਨਹੀਂ ਸਿੱਖਿਆ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਇਸ ਦੇ ਨੇਤਾਵਾਂ ਨੂੰ ਅਜਿਹੇ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਦੇਸ਼ ਸਭ ਤੋਂ ਅੱਗੇ ਹੈ ਅਤੇ ਇਹ ਹਰ ਭਾਰਤੀ ਦਾ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਹੁਣ ਲੋਕਾਂ ਦੀ ਨੁਮਾਇੰਦਾ ਹਨ, ਉਨ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣਾ ਚਾਹੀਦਾ ਹੈ ਅਤੇ ਬੇਤੁਕੀ ਬਿਆਨਬਾਜ਼ੀ ਤੋਂ ਬਚਣਾ ਚਾਹੀਦਾ ਹੈ।

ਲੋਕ ਸਭਾ ਚੋਣਾਂ ਬਾਰੇ ਡਾ. ਪਾਠਕ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ ਅਤੇ ਲੋਕ ਵੀ ਸਰਕਾਰ ਦੇ ਕੱਮ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਵਰਕਰਾਂ ਅਤੇ ਵਲੰਟੀਅਰਾਂ ਨੇ ਲੋਕ ਸਭਾ ਚੋਣਾਂ ਦੌਰਾਨ ਸਭ ਤੋਂ ਵੱਧ ਮਿਹਨਤ ਕੀਤੀ, ਅਸੀਂ ਪਿਛਲੀਆਂ ਆਮ ਚੋਣਾਂ ਨਾਲੋਂ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵੱਖਰੀਆਂ ਹੁੰਦੀਆਂ ਹਨ ਅਤੇ ਇਨ੍ਹਾਂ ਦਾ ਵਿਧਾਨ ਸਭਾ ਚੋਣਾਂ ਨਾਲੋਂ ਵੱਖਰਾ ਬਿਰਤਾਂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦਾ ਉਦੇਸ਼ ਕੰਮ ਦੀ ਰਾਜਨੀਤੀ, ਸਕੂਲਾਂ, ਹਸਪਤਾਲਾਂ ਅਤੇ ਚੰਗੇ ਪ੍ਰਸ਼ਾਸਨ ਨੂੰ ਅੱਗੇ ਵਧਾਉਣਾ ਹੈ ਅਤੇ ਅਸੀਂ ਇਸ ਲਈ ਸਫ਼ਲਤਾਪੂਰਵਕ ਕੱਮ ਕਰ ਰਹੇ ਹਾਂ।

Post Views: 50
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Aam Aadmi Partyaam aadmi party delhiaam aadmi party latest newsaam aadmi party latest press conferenceaam aadmi party liveaam aadmi party live press conferenceaam aadmi party newsaam aadmi party press conferenceAam Aadmi Party PunjabAccidentaccident in haryanaaccident in kaithalatishi aam aadmi partyharyana accidentharyana kaithalincident in hospitalKaithalkaithal accidentkaithal buskaithal jind roadKaithal Newskaithal policelatest news aam aadmi partyperson dead in kaithal newsRajya SabhaRajya Sabha - Membersrajya sabha electionrajya sabha election 2024rajya sabha electionsrajya sabha elections 2024rajya sabha pollsrajya sabha seatsroad accidentsanjay singh aam aadmi partysp kaithal
Previous Post

ਕੁਵੈਤ ਵਿਚ ਇਕ ਰਿਹਾਇਸ਼ੀ ਇਮਾਰਤ ਵਿਚ ਅੱਗ ਲੱਗਣ ਨਾਲ ਕਈ ਭਾਰਤੀ ਨਾਗਰਿਕਾਂ ਸਮੇਤ 41 ਲੋਕਾਂ ਦੀ ਮੌਤ ਹੋ ਗਈ।

Next Post

ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਜੇਲ੍ਹ ਵਿੱਚ ਮੀਟਿੰਗ ਕੀਤੀ।

Next Post
ਭਗਵੰਤ ਮਾਨ ਅਤੇ ਸੰਦੀਪ ਪਾਠਕ ਮੰਤਰੀ ਮੰਡਲ ਵਿੱਚ ਫੇਰਬਦਲ ਅਤੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਬਾਰੇ ਗੱਲਬਾਤ ਲਈ ਦਿੱਲੀ ਰਵਾਨਾ ਹੋਏ।

ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਜੇਲ੍ਹ ਵਿੱਚ ਮੀਟਿੰਗ ਕੀਤੀ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800