No Result
View All Result
Thursday, October 9, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਕਿਸਾਨਾਂ ਪ੍ਰਤੀ ਵਚਨਬੱਧਤਾ:ਮੱਕੀ ਦੀ ਖਰੀਦ ₹2400 ਪ੍ਰਤੀ ਕੁਇੰਟਲ ਦੇ ਐਮ.ਐਸ.ਪੀ. ‘ਤੇ ਖਰੀਦ ਕਰਨ ਦਾ ਐਲਾਨ

admin by admin
October 6, 2025
in BREAKING, COVER STORY, INDIA, National, PUNJAB
0
ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਕਿਸਾਨਾਂ ਪ੍ਰਤੀ ਵਚਨਬੱਧਤਾ:ਮੱਕੀ ਦੀ ਖਰੀਦ ₹2400 ਪ੍ਰਤੀ ਕੁਇੰਟਲ ਦੇ ਐਮ.ਐਸ.ਪੀ. ‘ਤੇ ਖਰੀਦ ਕਰਨ ਦਾ ਐਲਾਨ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਕਪੂਰਥਲਾ 6 ਅਕਤੂਬਰ, 2025

ਸੀਨੀਅਰ ਕਾਂਗਰਸ ਆਗੂ ਅਤੇ ਕਪੂਰਥਲਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਕਿਸਾਨਾਂ ਪ੍ਰਤੀ ਆਪਣੀ ਵਚਨਬੱਧਤਾ ਬਾਰੇ ਜ਼ਿਕਰ ਕਰਦੇ ਹੋਏ ਇਲਾਕੇ ਵਿੱਚ ਮੱਕੀ ਦੀ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ।

ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਬਰਸਾਤੀ ਮੱਕੀ ਦੀ ਖਰੀਦ ਉਸ ਵਾਅਦੇ ਅਨੁਸਾਰ ਸ਼ੁਰੂ ਕੀਤੀ ਜਾ ਰਹੀ ਹੈ ਜੋ ਇਸ ਸਾਲ ਦੇ ਸ਼ੁਰੂ ਵਿੱਚ ਮੱਕੀ ਦੀ ਬਿਜਾਈ ਸਮੇਂ ਕੀਤਾ ਗਿਆ ਸੀ, ਜਦੋਂ ਹਜ਼ਾਰਾਂ ਹੈਕਟੇਅਰ ਖੇਤਰ ਵਿੱਚ ਮੱਕੀ ਦੀ ਫਸਲ ਬੀਜੀ ਗਈ ਸੀ।

ਉਨ੍ਹਾਂ ਨੇ ਕਿਹਾ, “ਮੈਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਸੀ ਕਿ ਮੱਕੀ ਦੀ ਖਰੀਦ ਕੱਟਾਈ ਸਮੇਂ ਯਕੀਨੀ ਬਣਾਈ ਜਾਵੇਗੀ। ਅੱਜ ਮੈਂ ਉਹ ਵਚਨ ਪੂਰਾ ਕਰਨ ਆਇਆ ਹਾਂ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਵੱਲੋਂ ਬੀਜੀ ਹਰ ਇਕ ਦਾਣੇ ਦੀ ਖਰੀਦ ਕਰਾਂਗੇ ਅਤੇ ਇਹ ਖਰੀਦ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਘੱਟੋ-ਘੱਟ ਸਮਰਥਨ ਮੁੱਲ (MSP) ₹2400 ਪ੍ਰਤੀ ਕੁਇੰਟਲ ‘ਤੇ ਕੀਤੀ ਜਾਵੇਗੀ।

ਪਤੱਰਕਾਰਾਂ ਦੇ ਇਕ ਸਵਾਲ ਦਾ ਜਵਾਬ ਦੇਂਦਿਆਂ , ਸੀਨੀਅਰ ਵਿਧਾਇਕ ਨੇ ਕਿਹਾ ਕਿ ਉਹ ਕਿਸਾਨਾਂ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਨਵੀਂ ਦਿਸ਼ਾ ਵੱਲ ਲਿਜਾਣ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ ਜੋ ਸਿਰਫ਼ ਅੱਜ ਦੇ ਕਿਸਾਨਾਂ ਦੀ ਹੀ ਨਹੀਂ, ਸਗੋਂ ਕਿਸਾਨਾਂ ਦੇ ਭਵਿੱਖ ਦੀ ਵੀ ਸੰਭਾਲ ਕਰੇ।
ਰਾਣਾ ਗੁਰਜੀਤ ਸਿੰਘ ਨੇ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕੈਬਿਨਟ ਮੰਤਰੀ ਬਰਿੰਦਰ ਗੋਇਲ ਦੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਵੇਲੇ ਸਿਰਫ਼ 50 ਤੋਂ 54 ਪ੍ਰਤੀਸ਼ਤ ਨਹਿਰੀ ਪਾਣੀ ਦੀ ਹੀ ਵਰਤੋਂ ਹੋ ਰਹੀ ਹੈ, ਜਦੋਂਕਿ ਇਸ ਦੀ ਸੰਭਾਵਨਾ 74 ਪ੍ਰਤੀਸ਼ਤ ਤੱਕ ਵਧਾਈ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ “ਮੈਂ ਮਾਨਸੂਨੀ ਮੱਕੀ ਦੀ ਖੇਤੀ ਦਾ ਪੱਖਪਾਤੀ ਹਾਂ, ਪਰ ਜੇ ਨਹਿਰੀ ਪਾਣੀ ਵਿਅਰਥ ਜਾ ਰਿਹਾ ਹੈ ਤਾਂ ਸਪ੍ਰਿੰਗ ਮੱਕੀ ਇਕ ਹੋਰ ਵੱਧ ਟਿਕਾਊ ਅਤੇ ਲਾਭਕਾਰੀ ਵਿਕਲਪ ਹੈ।

ਉਨ੍ਹਾਂ ਨੇ ਮੱਕੀ ਦੇ ਆਰਥਿਕ ਲਾਭ ਬਾਰੇ ਕਿਹਾ, “ਮੱਕੀ ਕਿਸਾਨਾਂ ਨੂੰ ਕਣਕ ਨਾਲੋਂ 2 ਤੋਂ 2.5 ਗੁਣਾ ਵੱਧ ਮੁਨਾਫ਼ਾ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਮੈਂ ਲਗਾਤਾਰ ਇਹ ਮਸਲਾ ਉਠਾ ਰਿਹਾ ਹਾਂ ਕਿ ਨਹਿਰੀ ਪਾਣੀ, ਜੋ ਇਸ ਤਰ੍ਹਾਂ ਦੀਆਂ ਫਸਲਾਂ ਲਈ ਵਰਤਿਆ ਜਾ ਸਕਦਾ ਹੈ, ਉਸਦਾ ਪੂਰਾ ਲਾਭ ਨਹੀਂ ਲਿਆ ਜਾ ਰਿਹਾ।”

ਰਾਣਾ ਗੁਰਜੀਤ ਸਿੰਘ ਨੇ ਪੰਜਾਬ ਵਿੱਚ ਝੋਨੇ ਦੀ ਘੱਟਦੀ ਪੈਦਾਵਾਰ ‘ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਨੇ ਕਿਹਾ, “ਇਸ ਸੀਜ਼ਨ ਵਿੱਚ ਘੱਟੋ-ਘੱਟ 25 ਪ੍ਰਤੀਸ਼ਤ ਝੋਨਾ ਹਲਦੀ ਰੋਗ ਬਿਮਾਰੀ ਨਾਲ ਪ੍ਰਭਾਵਿਤ ਹੋਇਆ ਹੈ,ਜਿਸ ਦਾ ਕਿਸਾਨਾਂ ਨੂੰ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਫਸਲੀ ਪੈਟਰਨ ‘ਤੇ ਮੁੜ ਸੋਚਣ ਦੀ ਲੋੜ ਹੈ।” ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਇਹ ਮਾਮਲਾ ਵਿਧਾਨ ਸਭਾ ਵਿੱਚ ਚੁਕਿਆ ਹੈ ਅਤੇ ਉਮੀਦ ਕੀਤੀ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਸਹਾਇਤਾ ਲਈ ਜ਼ਰੂਰੀ ਕਦਮ ਚੁੱਕੇਗੀ।

ਉਨ੍ਹਾਂ ਪੰਜਾਬ ਵਿੱਚ ਤੇਜ਼ੀ ਨਾਲ ਘਟ ਰਹੇ ਜ਼ਮੀਨੀ ਪਾਣੀ ਦੇ ਪੱਧਰ ਵੱਲ ਧਿਆਨ ਦਿਵਾਉਂਦੇ ਹੋਏ ਇਸ ਵੱਲ ਤੁਰੰਤ ਕਾਰਵਾਈ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ “ਕੇਂਦਰੀ ਜ਼ਮੀਨੀ ਪਾਣੀ ਬੋਰਡ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਜ਼ਮੀਨੀ ਪਾਣੀ ਦਾ ਰੀਚਾਰਜ ਨਹੀਂ ਕੀਤਾ ਗਿਆ ਤਾਂ ਅਗਲੇ 25 ਸਾਲਾਂ ਵਿੱਚ ਪੰਜਾਬ ਰੇਗਿਸਤਾਨ ਬਣ ਸਕਦਾ ਹੈ, ਕੁਝ ਇਲਾਕਿਆਂ ਵਿੱਚ ਪਾਣੀ ਦੀ 500 ਫੁੱਟ ਤਕ ਹੇਠਾਂ ਜਾ ਚੁੱਕਾ ਹੈ।

ਰਾਣਾ ਗੁਰਜੀਤ ਸਿੰਘ ਨੇ ਸੁਝਾਅ ਦਿੱਤਾ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ ਦੇ ਕੈਚਮੈਂਟ ਇਲਾਕਿਆਂ ਤੋਂ ਆਉਣ ਵਾਲੇ ਵੱਧ ਪਾਣੀ ਨੂੰ ਜ਼ਮੀਨੀ ਪਾਣੀ ਰੀਚਾਰਜ ਲਈ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ, “ਹੜਾਂ ਦਾ ਪਾਣੀ ਇੱਕ ਕੀਮਤੀ ਸਾਧਨ ਵਜੋਂ ਵੇਖਿਆ ਜਾਣਾ ਚਾਹੀਦਾ ਹੈ। ਮਾਨਸੂਨ ਦੌਰਾਨ ਇਨ੍ਹਾਂ ਇਲਾਕਿਆਂ ਤੋਂ ਡੈਮਾਂ ਵਿੱਚ ਵਹਿਣ ਵਾਲੇ ਵਾਧੂ ਪਾਣੀ ਨੂੰ ਸਾਡੇ ਜ਼ਮੀਨੀ ਪਾਣੀ ਦੇ ਭੰਡਾਰਾਂ ਨੂੰ ਭਰਨ ਲਈ ਵਰਤਣਾ ਚਾਹੀਦਾ ਹੈ।”

ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਦੇਸ਼ ਅਤੇ ਵਿਦੇਸ਼ ਦੇ ਅਗੂ ਵਿਗਿਆਨੀਆਂ ਦੀ ਇੱਕ ਮਾਹਰ ਕਮੇਟੀ ਬਣਾਈ ਜਾਵੇ ਜੋ ਸੈਟੇਲਾਈਟ ਮੈਪਿੰਗ ਅਤੇ ਹੜਾਂ ਪੈਟਰਨ ਦਾ ਵਿਸ਼ਲੇਸ਼ਣ ਕਰੇ। ਉਨ੍ਹਾਂ ਕਿਹਾ ਕਿ “ਸਾਨੂੰ ਇਹ ਜਾਣਨ ਦੀ ਲੋੜ ਹੈ ਕਿ ਕਿੰਨਾ ਪਾਣੀ ਕਿਹੜੇ ਖੇਤਰ ਤੋਂ ਆ ਰਿਹਾ ਹੈ, ਕਿਹੜਾ ਇਲਾਕਾ ਪ੍ਰਭਾਵਿਤ ਹੋਇਆ ਹੈ ਅਤੇ ਇਸਦਾ ਪ੍ਰਬੰਧ ਤੇ ਨਿਯਮਨ ਕਿਵੇਂ ਕਰਨਾ ਹੈ। ਕਮੇਟੀ ਨੂੰ ਵਿਸਥਾਰਪੂਰਵਕ ਰਿਪੋਰਟ ਤਿਆਰ ਕਰਕੇ ਪੇਸ਼ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਸਹੀ ਸਮੇਂ ‘ਤੇ ਸੁਧਾਰਾਤਮਕ ਕਦਮ ਚੁੱਕ ਸਕੀਏ।

2019, 2023 ਅਤੇ ਹੁਣ 2025 ਵਿੱਚ ਹੋਈਆਂ ਲਗਾਤਾਰ ਹੜਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਭਵਿੱਖ ਦੀਆਂ ਮੌਸਮੀ ਤਬਦੀਲੀਆਂ ਕਾਰਨ ਆਉਣ ਵਾਲੀਆਂ ਆਫ਼ਤਾਂ ਲਈ ਤਿਆਰ ਰਹਿਣਾ ਚਾਹੀਦਾ ਹੈ।
ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਹਾਲ ਦੇ ਹੜਾਂ ਨੇ ਸਾਬਤ ਕਰ ਦਿੱਤਾ ਹੈ ਕਿ ਸਾਨੂੰ ਇੱਕ ਮਜ਼ਬੂਤ ਪ੍ਰਣਾਲੀ ਦੀ ਲੋੜ ਹੈ। ਚਾਹੇ ਉਹ ਰਣਜੀਤ ਸਾਗਰ ਡੈਮ ਤੋਂ ਪਾਣੀ ਛੱਡਣ ਦਾ ਮਾਮਲਾ ਹੋਵੇ ਜਾਂ ਕੈਚਮੈਂਟ ਇਲਾਕਿਆਂ ਵਿੱਚ ਖੁੱਡਾਂ ਤੋਂ ਅਚਾਨਕ ਪਾਣੀ ਆਉਣ ਦਾ — ਇਸ ਸਭ ਲਈ ਇੱਕ ਸੁਚਿੰਤਤ ਮਕੈਨਿਜ਼ਮ ਹੋਣਾ ਲਾਜ਼ਮੀ ਹੈ।
ਕਪੂਰਥਲਾ ਦੇ ਵਿਧਾਇਕ ਨੇ ਦੁਹਰਾਇਆ ਕਿ ਪੰਜਾਬ ਦੀ ਖੇਤੀਬਾੜੀ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਇੱਕ ਸਰਗਰਮ ਅਤੇ ਵਿਗਿਆਨਕ ਪਹੁੰਚ ਬਹੁਤ ਜ਼ਰੂਰੀ ਹੈ। “ਇਹ ਸਾਡਾ ਕਰਤਵ ਹੈ — ਆਪਣੇ ਕਿਸਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਪ੍ਰਤੀ।

Post Views: 40
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Kapurthala MLA Rana Gurjeet SinghPunjab GovernmentRana Gurjeet SinghSenior Congress leader
Previous Post

ਰਜਿੰਦਰ ਗੁਪਤਾ ਦਾ ਅਸਤੀਫਾ ਮਨਜ਼ੂਰ

Next Post

ਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ

Next Post
ਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ

ਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In