ਚੰਡੀਗੜ੍ਹ, 21 ਮਾਰਚ (ਪ੍ਰੈਸ ਕੀ ਤਾਕਤ)– ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ। ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਹੁਣ ਹਾਈਕੋਰਟ ਨੇ ਸਰਕਾਰ ਨੂੰ ਇਸ ਮਾਮਲੇ ਵਿਚ ਸਟੇਟ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ।