No Result
View All Result
Wednesday, August 27, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਹਰਜੀਤ ਗਰੇਵਾਲ ਸਕੱਤਰ ਤੇ ਹਰਸ਼ਰਨ ਸਿੰਘ ਖਜ਼ਾਨਚੀ ਨਿਯੁਕਤ

admin by admin
November 4, 2024
in BREAKING, CHANDIGARH, COVER STORY, INDIA, National, POLITICS, PUNJAB
0
ਹਰਜੀਤ ਗਰੇਵਾਲ ਸਕੱਤਰ ਤੇ ਹਰਸ਼ਰਨ ਸਿੰਘ ਖਜ਼ਾਨਚੀ ਨਿਯੁਕਤ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 2 ਨਵੰਬਰ, 2024 – ਰਾਸ਼ਟਰੀ ਪੱਧਰ ਦੀਆਂ 31 ਸਿੱਖ ਸੰਸਥਾਵਾਂ ਦੀ ਗਲੋਬਲ ਕਨਫੈਡਰੇਸ਼ਨ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.), ਵੱਲੋਂ ਆਪਣੀ 11ਵੀਂ ਸਾਲਾਨਾ ਜਨਰਲ ਮੀਟਿੰਗ (ਏ.ਜੀ.ਐਮ.) ਲੰਡਨ, ਯੂ.ਕੇ. ਵਿੱਚ ਆਯੋਜਿਤ ਕੀਤੀ ਗਈ। ਇਸ ਚੋਣ ਮੀਟਿੰਗ ਦੌਰਾਨ ਕੌਂਸਲ ਵਿੱਚ ਨਿਰੰਤਰ ਵਚਨਬੱਧਤਾ ਅਤੇ ਸੁਚੱਜੀ ਅਗਵਾਈ ਨੂੰ ਧਿਆਨ ਵਿੱਚ ਰੱਖਦਿਆਂ ਲੇਡੀ ਸਿੰਘ ਕੰਵਲਜੀਤ ਕੌਰ ਨੂੰ ਸਰਬਸੰਮਤੀ ਨਾਲ ਮੁੜ੍ਹ ਅਗਲੇ ਦੋ ਸਾਲ ਦੇ ਕਾਰਜਕਾਲ ਲਈ ਪ੍ਰਧਾਨ ਵਜੋਂ ਚੁਣਿਆ ਗਿਆ।
ਚੋਣ ਪ੍ਰਕਿਰਿਆ ਨੂੰ ਚਲਾਉਣ ਲਈ ਇੰਡੋਨੇਸ਼ੀਆ ਦੇ ਡਾ: ਕਰਮਿੰਦਰ ਸਿੰਘ ਢਿੱਲੋਂ ਨੂੰ ਪ੍ਰੀਜ਼ਾਈਡਿੰਗ ਅਫ਼ਸਰ ਵਜੋਂ ਨਾਮਜ਼ਦ ਕੀਤਾ ਗਿਆ। ਮੀਟਿੰਗ ਦੌਰਾਨ ਹਰਜੀਤ ਸਿੰਘ ਗਰੇਵਾਲ ਨੂੰ ਸਕੱਤਰ ਅਤੇ ਹਰਸਰਨ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਅਮਰੀਕਾ ਤੋਂ ਪਰਮਜੀਤ ਸਿੰਘ ਬੇਦੀ ਅਤੇ ਭਾਰਤ ਤੋਂ ਰਾਮ ਸਿੰਘ ਰਾਠੌਰ ਨੂੰ ਉਪ ਪ੍ਰਧਾਨ ਚੁਣਿਆ ਗਿਆ।
ਇਸ ਮੌਕੇ ਜੀ.ਐਸ.ਸੀ. ਵੱਲੋਂ ਆਪਣੀ ਕਾਰਜਕਾਰੀ ਕਮੇਟੀ ਦੀ ਚੋਣ ਵੀ ਕੀਤੀ ਜਿਸ ਵਿੱਚ ਵੱਖ-ਵੱਖ ਖੇਤਰਾਂ ਦੇ ਪ੍ਰਮੁੱਖ ਨੇਤਾਵਾਂ ਦੀ ਨਿਯੁਕਤੀ ਕੀਤੀ ਗਈ। ਮਲੇਸ਼ੀਆ ਤੋਂ ਜਗੀਰ ਸਿੰਘ, ਬਰਤਾਨੀਆ ਤੋਂ ਸਤਨਾਮ ਸਿੰਘ ਪੂਨੀਆ, ਫਰਾਂਸ ਤੋਂ ਗੁਰਦਿਆਲ ਸਿੰਘ, ਨੇਪਾਲ ਤੋਂ ਕਿਰਨਦੀਪ ਕੌਰ ਸੰਧੂ ਅਤੇ ਆਸਟਰੇਲੀਆ ਤੋਂ ਹਰਬੀਰ ਪਾਲ ਸਿੰਘ ਭਾਟੀਆ ਕਾਰਜਕਾਰਨੀ ਕਮੇਟੀ ਦੇ ਮੈਂਬਰ ਚੁਣੇ ਗਏ। ਲਾਰਡ ਇੰਦਰਜੀਤ ਸਿੰਘ ਸਲਾਹਕਾਰ ਬੋਰਡ ਦੇ ਚੇਅਰਮੈਨ ਵਜੋਂ ਸੇਵਾ ਨਿਭਾਉਂਦੇ ਹੋਏ ਸੰਸਥਾ ਨੂੰ ਆਪਣਾ ਤਜਰਬਾ ਅਤੇ ਮਾਰਗਦਰਸ਼ਨ ਦਿੰਦੇ ਰਹਿਣਗੇ।
ਇੱਕ ਸੰਯੁਕਤ ਆਲਮੀ ਸਿੱਖ ਪਛਾਣ ਨੂੰ ਉਤਸ਼ਾਹਿਤ ਕਰਨ ਲਈ ਕੌਂਸਲ ਦੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ, ਇਸ ਮੀਟਿੰਗ ਦੌਰਾਨ ਅਗਲੇ ਸਾਲਾਂ ਵਿੱਚ ਜੀ.ਐਸ.ਸੀ. ਦੀ ਪਹੁੰਚ ਨੂੰ 30 ਹੋਰ ਦੇਸ਼ਾਂ ਵਿੱਚ ਵਧਾਉਣ ਦਾ ਸੰਕਲਪ ਲਿਆ ਹੈ ਜਿਸ ਨਾਲ ਦੁਨੀਆ ਭਰ ਦੇ ਸਿੱਖਾਂ ਦੀ ਬਿਹਤਰੀ ਲਈ ਕੌਂਸਲ ਵੱਲੋਂ ਕਾਰਜ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸਿੱਖਿਆਵਾਂ ਅਤੇ 1945 ਦੀ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਦੇ ਅਨੁਕੂਲ ਕਦਰਾਂ-ਕੀਮਤਾਂ ਅਤੇ ਨੀਤੀਆਂ ਨੂੰ ਉਤਸ਼ਾਹਿਤ ਕਰਨ, ਪ੍ਰਚਾਰ ਕਰਨ ਅਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਿਸ਼ਵ ਭਰ ਦੀਆਂ ਰਾਸ਼ਟਰੀ ਸਿੱਖ ਸੰਸਥਾਵਾਂ ਦੇ ਗੱਠਜੋੜ ਵਜੋਂ ਜੀ.ਐਸ.ਸੀ. ਦਾ ਗਠਨ ਸਾਲ 2014 ਵਿੱਚ ਆਸਟ੍ਰੇਲੀਆ ਵਿਖੇ ਹੋਈ ਪਹਿਲੀ ਏ.ਜੀ.ਐਮ. ਦੌਰਾਨ ਕੀਤਾ ਗਿਆ ਸੀ।

Post Views: 88
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #sikh'AustraliaDr. Karminder Singh DhillonglobalsikhcouncilGurdial Singh from FranceHarbir Pal Singh BhatiaHarsaran SinghKirandeep Kaur SandhuLady Singh Kanwaljit KaurLord Indarjit SinghMalaysianational Sikh organisationsNepalOzi NewsSatnam Singh Poonia from UKsikh culturesikh festivalsikh historysikh minoritiessikh platformsikh traditionsikhisikhismsikhknowledge
Previous Post

ਕੇਂਦਰੀ ਉਰਜਾ ਮੰਤਰੀ ਮਨੋਹਰ ਲਾਲ ਨੇ ਕੀਤਾ ਬੰਧਵਾੜੀ ਕੁੜਾ ਪ੍ਰਬੰਧਨ ਪਲਾਂਟ ਦਾ ਦੌਰਾ

Next Post

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਹੋਣਗੇ ਗੁਰੂਗ੍ਰਾਮ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕੇਮਟੀ ਦੇ ਚੇਅਰਮੈਨ

Next Post
ਕਾਲਜਾਂ ’ਚ ਸਪੋਰਟਸ ਵਿੰਗ ’ਚ ਦਾਖਲੇ ਲਈ ਖਿਡਾਰਨਾਂ ਦੇ ਟਰਾਇਲ ਕਰਵਾਏ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਹੋਣਗੇ ਗੁਰੂਗ੍ਰਾਮ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕੇਮਟੀ ਦੇ ਚੇਅਰਮੈਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In