ਨਵੀਂ ਦਿੱਲੀ(ਪ੍ਰੈਸ ਕੀ ਤਾਕਤ), 10 ਮਾਰਚ-ਆਰ.ਜੇ.ਡੀ. ਸੁਪਰੀਮੋ ਲਾਲੂ ਪ੍ਰਸਾਦ ਯਾਦਵ ਦੇ ਕਰੀਬੀ ਸਾਬਕਾ ਵਿਧਾਇਕ ਅਬੂ ਦੋਜਾਨਾ ਦੇ ਠਿਕਾਣਿਆਂ ‘ਤੇ ਸੀ.ਬੀ.ਆਈ. ਨੇ ਛਾਪੇਮਾਰੀ ਕੀਤੀ ਹੈ। ਪਟਨਾ ਦੇ ਬੇਲੀ ਰੋਡ ਸਮੇਤ ਹੋਰ ਠਿਕਾਣਿਆਂ ‘ਤੇ ਛਾਪਾ ਮਾਰਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਅਬੂ ਦੋਜਾਨਾ ਦੇ ਇੱਥੇ ਛਾਪੇਮਾਰੀ ਹੋ ਚੁੱਕੀ ਹੈ।