No Result
View All Result
Tuesday, July 7, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਭਾਸ਼ਾ ਵਿਭਾਗ ਨੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ

admin by admin
February 15, 2024
in BREAKING, INDIA, PUNJAB
0
ਭਾਸ਼ਾ ਵਿਭਾਗ ਨੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਪਟਿਆਲਾ, 15 ਫਰਵਰੀ:(ਓਜ਼ੀ ਨਿਊਜ਼ ਡੈਸਕ): ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਲੋਂ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ, ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਸਰਪ੍ਰਸਤੀ ਹੇਠ ਅਤੇ ਹਰਪ੍ਰੀਤ ਕੌਰ, ਡਾਇਰੈਕਟਰ,  ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਵਿੱਚ ਸਭ ਤੋਂ ਪਹਿਲਾਂ ਸੁਖਜੀਤ, ਉਘੇ ਕਹਾਣੀਕਾਰ ਅਤੇ ਸਾਹਿਤਕਾਰ ਦੇ ਅਚਾਨਕ ਚਲੇ ਜਾਣ ’ਤੇ ਦੋ ਮਿੰਟ ਮੌਨ ਰੱਖ ਕੇ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਉਪਰੰਤ ਸਮਾਗਮ ਦਾ ਆਗਾਜ਼ ਕੀਤਾ ਗਿਆ।
ਡਿਪਟੀ ਡਾਇਰੈਕਟਰ ਸਤਨਾਮ ਸਿੰਘ ਨੇ ਆਏ ਹੋਏ ਸਾਹਿਤਕਾਰਾਂ ਦਾ ਸਵਾਗਤ ਕੀਤਾ। ਸ. ਮਨਮੋਹਨ ਸਿੰਘ, ਪ੍ਰਿੰਸੀਪਲ ਆਈ.ਟੀ.ਆਈ (ਲੜਕੀਆਂ), ਅਮਰਜੀਤ ਸਿੰਘ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਪਟਿਆਲਾ, ਹਰਭਜਨ ਕੌਰ, ਚੰਦਨਦੀਪ ਕੌਰ, (ਡਿਪਟੀ ਡਾਇਰੈਕਟਰ), ਅਮਰਿੰਦਰ ਸਿੰਘ (ਸਹਾਇਕ ਡਾਇਰੈਕਟਰ) ਪ੍ਰਧਾਨਗੀ ਮੰਡਲ ਵਿਚ ਸ਼ਾਮਿਲ ਹੋਏ।
ਇਸ ਕਵੀ ਦਰਬਾਰ ਵਿੱਚ ਸਰਵ ਸ਼੍ਰੀ ਦਰਸ਼ਨ ਸਿੰਘ ਪਸਿਆਣਾ, ਜੀ.ਐੱਸ. ਅਨੰਦ, ਸੁਖਮਿੰਦਰ ਸੇਖੋਂ, ਨਵਦੀਪ ਮੁੰਡੀ, ਨਰਿੰਦਰਪਾਲ ਕੌਰ, ਡਾ. ਵਿਕਾਸ, ਗੁਰਦਰਸ਼ਨ ਸਿੰਘ ਗੁਸੀਲ, ਡਾ. ਗੁਰਸੇਵਕ ਲੰਬੀ, ਗੁਰਚਰਨ ਸਿੰਘ (ਚੰਨ ਪਟਿਆਲਵੀ), ਵਿਸ਼ਾਲ (ਬਿਆਸ) ਹਰਵਿੰਦਰ ਕੌਰ, ਅੰਗਰੇਜ਼ ਸਿੰਘ ਵਿਰਕ, ਆਸ਼ਾ ਸ਼ਰਮਾ, ਹਰਿੰਦਰ, ਸੰਦੀਪ ਜਸਵਾਲ, ਸੁਖਦੀਪ ਔਜਲਾ, ਤੇਜਿੰਦਰ ਅਣਜਾਣਾ, ਗੁਰਚਰਨ ਪੱਬਾਰਾਲੀ, ਡਾ. ਮੁਦੱਸਰ ਰਸ਼ੀਦ ਅਤੇ ਇੰਦਰਪਾਲ ਸਿੰਘ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ।
ਇਸ ਮੌਕੇ ਕਮਲਜੀਤ ਭੁੱਲਰ ਦੀ ਕਾਵਿ ਕਿਤਾਬ ‘ਵਕਤ ਬੇਲਗਾਮ’ ਵੀ ਲੋਕ ਅਰਪਣ ਕੀਤੀ ਗਈ। ਸਮਾਗਮ ਵਿਚ ਸ਼੍ਰੀ ਸ਼ੌਕਤ ਅਹਿਮਦ ਪਰੇ (ਆਈ.ਏ.ਐੱਸ.) ਦਫ਼ਤਰੀ ਰੁਝੇਵੇਂ  ਹੋਣ ਕਾਰਨ ਸ਼ਾਮਲ ਨਹੀਂ ਹੋ ਸਕੇ, ਜਿਸ ਕਾਰਨ ਸ਼੍ਰੀ ਸੁਰਜੀਤ ਜੱਜ ਨੇ ਮੁੱਖ ਮਹਿਮਾਨ ਦੀ ਭੂਮਿਕਾ ਨਿਭਾਈ ਅਤੇ ਸਰੋਤਿਆਂ ਨਾਲ ਕਵਿਤਾ ਬਾਰੇ ਡੂੰਘੀਆਂ ਤੇ ਰੌਚਕ ਗੱਲਾਂ ਕੀਤੀਆਂ। ਇਸ ਸਮਾਗਮ ਦੀ ਪ੍ਰਧਾਨਗੀ ਬਲਵਿੰਦਰ ਸੰਧੂ ਸ਼੍ਰੋਮਣੀ ਕਵੀ ਨੇ ਕੀਤੀ। ਉਹਨਾਂ ਆਪਣੇ ਭਾਸ਼ਣ ਵਿਚ ਜਿੱਥੇ ਪੇਸ਼ ਕੀਤੀਆਂ ਕਵਿਤਾਵਾਂ ਦਾ ਮੁਤਾਲਿਆ ਕੀਤਾ ਉੱਥੇ ਭਾਸ਼ਾ ਵਿਭਾਗ ਵੱਲੋਂ ਕੀਤੀਆਂ ਜਾਰਹੀਆਂ ਗਤੀਵਿਧੀਆਂ ਦੀ ਪ੍ਰਸੰਸਾ ਕੀਤੀ।ਡਾ. ਮਨਜਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵੱਲੋਂ ਆਏ ਹੋਏ ਸਾਰੇ ਸਾਹਿਤਕਾਰਾਂ,ਪਤਵੰਤੇ ਸੱਜਣਾ ਦਾ ਧੰਨਵਾਦ ਕੀਤਾ ਗਿਆ।
ਇਸ ਸਮਾਗਮ ਵਿਚ ਜਸਪ੍ਰੀਤ ਕੌਰ, ਸੁਰਿੰਦਰ ਕੌਰ, ਸਹਾਇਕ ਡਾਇਰੈਕਟਰ, ਦਵਿੰਦਰ ਕੌਰ, ਸੰਤੋਖ ਸਿੰਘ ਸੁੱਖੀ, ਸਤਪਾਲ ਸਿੰਘ, ਬਲਦੇਵ ਸਿੰਘ ਖੋਜ ਅਫ਼ਸਰ, ਗੁਰਮੀਤ ਸਿੰਘ, ਖੋਜ ਸਹਾਇਕ, ਸ਼੍ਰੀਮਤੀ ਨਵਨੀਤ ਕੌਰ, ਹਰਦੀਪ ਕੌਰ ਆਦਿ ਮੌਜੂਦ ਸਨ। ਇਸ ਮੌਕੇ ਮੰਚ ਸੰਚਾਲਨ ਸ.ਗੁਰਮੇਲ ਸਿੰਘ ਨੇ ਕੀਤਾ।ਇਸ ਮੌਕੇ ਕੁਲਵੰਤ ਸਿੰਘ ਨਾਰੀਕੇ, ਬਲਵਿੰਦਰ ਭੱਟੀ, ਬਲਬੀਰ ਜਲਾਲਾਬਾਦੀ, ਤਿਰਲੋਕ ਸਿੰਘ ਢਿੱਲੋਂ, ਜਸਵਿੰਦਰ ਖਾਰਾ ਆਦਿ ਨੇ ਸ਼ਿਰਕਤ ਕੀਤੀ।
Post Views: 13
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #ozinews #latestnews #topnews #lsanguagedepartment #poetscourt #bhagwantmann #principalsardarmanmohansingh #deputydirectorsatnamsingh #amrindersingh #sahayakdirector
Previous Post

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਹੋਈ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ

Next Post

ਮੰਤਰੀ ਨੇ ਕਿਹਾ ਕਿ ਜੇਕਰ ਵਾਧੂ ਫੰਡਾਂ ਦੀ ਲੋੜ ਹੈ

Next Post
ਮੰਤਰੀ ਨੇ ਕਿਹਾ ਕਿ ਜੇਕਰ ਵਾਧੂ ਫੰਡਾਂ ਦੀ ਲੋੜ ਹੈ

ਮੰਤਰੀ ਨੇ ਕਿਹਾ ਕਿ ਜੇਕਰ ਵਾਧੂ ਫੰਡਾਂ ਦੀ ਲੋੜ ਹੈ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800