ਪਟਿਆਲਾ,11-01-23(Press Ki Taquat): ਰਾਸ਼ਟਰੀ ਸੜਕ ਸੁਰੱਖਿਆ ਸਪਤਾਹ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ ਪੁਲਿਸ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਪੁਸ਼ਪਾ ਦੇਵੀ ਇੰਚਾਰਜ ਟਰੇਫਿਕ ਸਿੱਖਿਆ ਸੈਲ ਪਟਿਆਲਾ ਵਲੋਂ ਭਾਦਸੋਂ ਰੋਡ ਵਿਖੇ ਪਟਿਆਲਾ ਦੇ ਨਾਮੀਂ ਸਕੂਲ ਕੈਰੀਅਰ ਅਕੈਡਮੀ ਵਿਖੇ ਵਿਦਿਆਰਥੀਆਂ ਅਧਿਆਪਕਾਂ ਨੂੰ ਸੜਕਾਂ ਤੇ ਚਲਦੇ ਹੋਏ ਆਪਣੀ ਸੁਰੱਖਿਆ ਅਤੇ ਦੂਸਰਿਆਂ ਦੇ ਬਚਾਓ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ 95 ਪ੍ਰਤੀਸ਼ਤ ਹਾਦਸੇ ਇਨਸਾਨਾਂ ਦੀ ਗਲਤੀਆਂ ਲਾਪਰਵਾਹੀਆਂ ਆਕੜ ਕਾਹਲੀ ਤੇਜ਼ੀ, ਸ਼ਰੀਰਕ ਮਾਨਸਿਕ ਸਮਾਜਿਕ ਪ੍ਰਦੂਸ਼ਣ ਅਤੇ ਆਵਾਜਾਈ ਨਿਯਮਾਂ ਕਾਨੂੰਨਾਂ ਅਸੂਲਾਂ ਮਰਿਆਦਾਵਾਂ ਫਰਜ਼ਾਂ ਦੀ ਅਗਿਆਨਤਾ ਕਾਰਨ ਹੋ ਰਹੇ ਹਨ ਇਸ ਲਈ ਬੱਚਿਆਂ ਨੂੰ ਆਪਣੇ ਮਾਪਿਆਂ ਗਲ਼ੀ ਮਹੱਲਿਆ ਦੇ ਲੋਕਾਂ ਨੂੰ ਮਦਦਗਾਰ ਦੋਸਤ ਵਜੋਂ ਸੱਭ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸੜਕੀ ਹਾਦਸਿਆਂ ਦੇ ਪੀੜਤਾਂ ਨੂੰ ਫਸਟ ਏਡ ਦੇਕੇ ਹਸਪਤਾਲ ਪਹੁੰਚਾਉਣ ਲਈ ਫੋਨ ਨੰਬਰ 112 ਨੰਬਰ ਤੇ ਫੋਨ ਕਰਕੇ ਐਂਬੂਲੈਂਸ ਪੁਲਿਸ ਦੀ ਮਦਦ ਲਈ ਜਾ ਸਕਦੀ ਹੈ। ਪ੍ਰਿੰਸੀਪਲ ਸ਼੍ਰੀਮਤੀ ਪੂਨਮ ਧੀਮਾਨ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਲੋਂ ਆਪਣੇ ਚੈਅਰਮੈਨ ਅਤੇ ਡਾਇਰੈਕਟਰ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਨੂੰ ਚੰਗੀ ਵਿੱਦਿਆ ਸਿੱਖਿਆ ਦੇ ਨਾਲ ਨਾਲ ਫਰਜ਼ਾਂ ਜ਼ੁਮੇਵਾਰੀਆਂ ਮਰਿਆਦਾਵਾਂ ਨਿਯਮਾਂ ਕਾਨੂੰਨਾਂ ਅਸੂਲਾਂ ਦੀ ਪਾਲਣਾ ਕਰਨ ਬਾਰੇ ਅਤੇ ਵਿਸ਼ੇਸ਼ ਤੌਰ ਤੇ ਸੰਸਕਾਰਾਂ ਮਰਿਆਦਾਵਾਂ ਫਰਜ਼ਾਂ ਵਫ਼ਾਦਾਰੀਆਂ ਸਹਿਣਸ਼ੀਲਤਾ ਨਿਮਰਤਾ ਆਗਿਆਪਾਲਣ ਸਬਰ ਸ਼ਾਂਤੀ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਇਸ ਤੋਂ ਪਹਿਲਾਂ ਸ਼੍ਰੀ ਕਾਕਾ ਰਾਮ ਵਰਮਾ ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਰੈੰਡ ਕਰਾਸ ਨੇ ਵਿਦਿਆਰਥੀਆਂ ਨੂੰ ਸੜਕੀ ਹਾਦਸਿਆਂ ਦੇ ਪੀੜਤਾਂ ਦੀ ਫਸਟ ਏਡ ਸੀ ਪੀ ਆਰ ਰਿਕਵਰੀ ਪੁਜੀਸ਼ਨ, ਅੱਗਾਂ ਬੁਝਾਉਣ ਲਈ ਸਿਲੰਡਰਾਂ ਦੀ ਵਰਤੋ ਬਾਰੇ ਜਾਣਕਾਰੀ ਦਿੱਤੀ ਸੀ। ਬੱਚਿਆਂ ਨੂੰ ਪ੍ਰਣ ਕਰਵਾਇਆ ਗਿਆ ਕਿ ਉਹ ਆਵਾਜਾਈ ਨਿਯਮਾਂ ਕਾਨੂੰਨਾਂ ਅਸੂਲਾਂ ਮਰਿਆਦਾਵਾਂ ਫਰਜ਼ਾਂ ਦੀ ਪਾਲਣਾ ਕਰਨ ਗੇ ਅਤੇ ਪੀੜਤਾਂ ਦੀ ਸਹਾਇਤਾ ਕਰਨ ਲਈ ਤਿਆਰ ਰਹਿਣਗੇ। ਵਲੋਂ = ਸ਼੍ਰੀਮਤੀ ਪੂਨਮ ਧੀਮਾਨ ਪ੍ਰਿੰਸੀਪਲ ਕੈਰੀਅਰ ਅਕੈਡਮੀ ਪਟਿਆਲਾ
