No Result
View All Result
Thursday, May 21, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home INDIA

ਆੜਤੀਆਂ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਬਣਦੇ ਕਮਿਸ਼ਨ ਨੂੰ ਬਹਾਲ ਕੀਤਾ ਜਾਵੇ : ਅਮਰਿੰਦਰ

admin by admin
July 20, 2020
in INDIA, PUNJAB
0
ਆੜਤੀਆਂ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਬਣਦੇ ਕਮਿਸ਼ਨ ਨੂੰ ਬਹਾਲ ਕੀਤਾ ਜਾਵੇ : ਅਮਰਿੰਦਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ, 20 ਜੁਲਾਈ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਖਪਤਕਾਰ ਮਾਮਲਿਆਂ, ਖੁਰਾਕ ਤੇ ਜਨਤਕ ਵੰਡ ਮੰਤਰੀ ਰਾਮ ਵਿਲਾਸ ਪਾਸਵਾਨ ਤੋਂ ਮੰਗ ਕੀਤੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਦੇ 2.5 ਫੀਸਦੀ ਸਬੰਧੀ ਆੜਤੀਆਂ ਦੇ ਕਮਿਸ਼ਨ ਦੇ ਕਾਨੂੰਨੀ ਉਪਬੰਧ ਨੂੰ ਬਹਾਲ ਕੀਤਾ ਜਾਵੇ ਅਤੇ ਇਹ ਵੀ ਚਿਤਾਇਆ ਕਿ ਮੌਜੂਦਾ ਨੀਤੀ ਤੋਂ ਕਿਸੇ ਵੀ ਤਰਾਂ ਪਿੱਛੇ ਹਟਣ ਨਾਲ ਝੋਨੇ ਦੀ ਖ਼ਰੀਦ ਪ੍ਰਕਿਰਿਆ ਵਿੱਚ ਗੰਭੀਰ ਖੜੋਤ ਆ ਸਕਦੀ ਹੈ।

ਇਹ ਮਹਿਸੂਸ ਕਰਦਿਆਂ ਕਿ ਹਾੜੀ ਦੇ ਮੰਡੀਕਰਨ ਸੀਜ਼ਨ ਲਈ ਮੁਹੱਈਆ ਕੀਤਾ ਗਿਆ ਉੱਕਾ-ਪੁੱਕਾ ਕਮਿਸ਼ਨ, ਘੱਟੋ-ਘੱਟ ਸਮਰਥਨ ਮੁੱਲ ਦੇ 2.5 ਫੀਸਦੀ ਦੇ ਕਾਨੂੰਨੀ ਉਪਬੰਧਾਂ ਦੇ ਉਲਟ ਹੈ, ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਹਾੜੀ ਦੇ ਮਾਰਕੀਟਿੰਗ ਸੀਜ਼ਨ 2020-21 ਲਈ ਆਰਜ਼ੀ ਕੀਮਤ ਤਾਲਿਕਾ ਨੂੰ ਸੋਧਿਆ ਜਾਵੇ ਜੋ ਕਿ ਭਾਰਤ ਸਰਕਾਰ ਦੇ ਖੁਰਾਕ ਤੇ ਜਨਤਕ ਵੰਡ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ। ਇਸ ਤਾਲਿਕਾ ਦੇ ਅਨੁਸਾਰ ਆੜਤੀਆਂ ਦਾ ਕਮਿਸ਼ਨ ਉੱਕਾ-ਪੁੱਕਾ 46 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਨਿਰਧਾਰਿਤ ਕੀਤਾ ਗਿਆ ਹੈ ਜੋ ਕਿ ਅਸਲ ਖ਼ਰਚੇ ਦੇ ਕੁਝ ਅਨੁਮਾਨਾਂ ’ਤੇ ਨਿਰਧਾਰਿਤ ਕੀਤਾ ਲਗਦਾ ਹੈ।

ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਆੜਤੀਆਂ ਵਿੱਚ ਬੇਚੈਨੀ ਪਾਈ ਜਾ ਰਹੀ ਹੈ ਅਤੇ ਜੇਕਰ ਇਸ ਮੁੱਦੇ ਨੂੰ ਇੱਥੇ ਹੀ ਸੁਲਝਾਇਆ ਨਾ ਗਿਆ ਤਾਂ ਇਸ ਦੇ ਕਾਰਨ ਸਾਉਣੀ ਮੰਡੀਕਰਨ ਸੀਜ਼ਨ 2020-21 ਦੌਰਾਨ ਝੋਨੇ ਦੀ ਖ਼ਰੀਦ ਪ੍ਰਕਿਰਿਆ ’ਤੇ ਮਾੜਾ ਅਸਰ ਪੈਣ ਦੀ ਸੰਭਾਵਨਾ ਹੈ।

ਮੁੱਖ ਮੰਤਰੀ ਨੇ ਅਗਾਂਹ ਲਿਖਿਆ ਹੈ ਕਿ ਆੜਤੀਆਂ ਨੂੰ ਅਦਾ ਕੀਤੇ ਜਾਣ ਵਾਲੇ ਕਮਿਸ਼ਨ ਦੀ ਮੌਜੂਦਾ ਪ੍ਰਥਾ, ‘ਦਾ ਪੰਜਾਬ ਐਗਰੀਕਲਚਰ ਪ੍ਰੋਡਿਊਸ ਮਾਰਕੀਟਿੰਗ ਐਕਟ, 1961’ ਅਤੇ ਇਸ ਦੇ ਤਹਿਤ ਬਣਾਏ ਨਿਯਮਾਂ ਦੇ ਕਾਨੂੰਨੀ ਉਪਬੰਧਾਂ ਦੁਆਰਾ ਸੰਚਾਲਿਤ ਹੁੰਦੀ ਹੈ। ਉਨਾਂ ਅੱਗੇ ਲਿਖਿਆ ਕਿ ‘ਦਾ ਪੰਜਾਬ ਐਗਰੀਕਲਚਰ ਪ੍ਰੋਡਿਊਸ ਮਾਰਕੀਟਜ਼ (ਜਨਰਲ) ਰੂਲਜ਼, 1962’ ਦੇ ਨਿਯਮ 24 ਏ ਤਹਿਤ ਇਹ ਕਮਿਸ਼ਨ ਕਣਕ/ਝੋਨੇ ਦੀ ਵਿਕਰੀ ਕੀਮਤ ਦੇ 2.5 ਫੀਸਦੀ ਦੀ ਦਰ ਨਾਲ ਅਦਾ ਕੀਤਾ ਜਾਣਾ ਨਿਰਧਾਰਿਤ ਕੀਤਾ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਅਗਾਂਹ ਲਿਖਿਆ ਹੈ ਕਿ ਕੋਵਿਡ-19 ਮਹਾਂਮਾਰੀ ਦੇ ਸਿੱਟੇ ਵਜੋਂ ਸੂਬੇ ਦੇ ਅਰਥਚਾਰੇ ਦੇ ਸਮੁੱਚੇ ਖੇਤਰਾਂ ਦੇ ਉਤਪਾਦਨ ’ਤੇ ਖਪਤ ਮਾਪਦੰਡਾਂ ਵਿੱਚ ਖੜੋਤ ਆਉਣ ਕਾਰਨ ਪੰਜਾਬ ਪਹਿਲਾਂ ਹੀ ਗੰਭੀਰ ਵਿੱਤੀ ਸੰਕਟ ਨਾਲ ਜੂਝ ਰਿਹਾ ਹੈ। ਸਾਰੀਆਂ ਸਮੱਸਿਆਵਾਂ ਦੇ ਬਾਵਜੂਦ ਹਾੜੀ ਦੇ ਖਰੀਦ ਸੀਜ਼ਨ 2010-21 ਦੌਰਾਨ ਆੜਤੀਆਂ ਨੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਵਿੱਚ ਬੇਹੱਦ ਅਹਿਮ ਯੋਗਦਾਨ ਪਾਇਆ ਹੈ। ਇਸ ਨਾਲ ਓਪਰੇਸ਼ਨਲ ਸਟਾਕ ਅਤੇ ਐਫ.ਸੀ.ਆਈ. ਦੇ ਖੁਰਾਕ ਸੁਰੱਖਿਆ ਸਟਾਕ/ਰਾਖਵੇਂ ਸਟਾਕ ਦੇ ਸੁਚੱਜੇ ਪ੍ਰਬੰਧ ਯਕੀਨੀ ਬਣੇ ਹਨ ਜਿਸ ਦੇ ਸਿੱਟੇ ਵਜੋਂ ਭਾਰਤ ਸਰਕਾਰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀ.ਐਮ.ਜੀ.ਕੇ.ਏ.ਵਾਈ.) ਅਤੇ ‘ਆਤਮ ਨਿਰਭਰ ਭਾਰਤ’ ਸਕੀਮ ਤਹਿਤ ਅਨਾਜ ਦੀ ਵੰਡ ਖੁੱਲੇ ਹੱਥ ਨਾਲ ਕਰਨ ਦੇ ਸਮਰੱਥ ਹੋ ਸਕੀ ਹੈ।

Post Views: 52
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਗਰੁੱਪ 3 ਤੇ 4 ਮੁਲਾਜ਼ਮਾਂ ਦੇ ਕੁਆਰਟਰਾਂ ਦੀ ਦੋ ਦਹਾਕਿਆਂ ਵਿੱਚ ਪਹਿਲੀ ਦਫ਼ਾ ਹੋਵੇਗੀ ਕਾਇਆ ਕਲਪ: ਵਿਜੈ ਇੰਦਰ ਸਿੰਗਲਾ

Next Post

ਕਾਂਗਰਸ ਪਾਰਟੀ ਨੂੰ ਆਪਣੀ ਮਜ਼ਬੂਤੀ ਲਈ ਨੌਜਵਾਨਾਂ ਅਤੇ ਬਜ਼ੁਰਗ ਨੇਤਾਵਾਂ ਨੂੰ ਇੱਕਜੁਟ ਕਰਕੇ ਸੱਤਾ ਪ੍ਰਾਪਤੀ ਲਈ ਸੰਘਰਸ਼ ਕਰਨ ਦੀ ਲੋੜ

Next Post
ਕਾਂਗਰਸ ਪਾਰਟੀ ਨੂੰ ਆਪਣੀ ਮਜ਼ਬੂਤੀ ਲਈ ਨੌਜਵਾਨਾਂ ਅਤੇ ਬਜ਼ੁਰਗ ਨੇਤਾਵਾਂ ਨੂੰ ਇੱਕਜੁਟ ਕਰਕੇ ਸੱਤਾ ਪ੍ਰਾਪਤੀ ਲਈ ਸੰਘਰਸ਼ ਕਰਨ ਦੀ ਲੋੜ

ਕਾਂਗਰਸ ਪਾਰਟੀ ਨੂੰ ਆਪਣੀ ਮਜ਼ਬੂਤੀ ਲਈ ਨੌਜਵਾਨਾਂ ਅਤੇ ਬਜ਼ੁਰਗ ਨੇਤਾਵਾਂ ਨੂੰ ਇੱਕਜੁਟ ਕਰਕੇ ਸੱਤਾ ਪ੍ਰਾਪਤੀ ਲਈ ਸੰਘਰਸ਼ ਕਰਨ ਦੀ ਲੋੜ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800