ਚੰਡੀਗੜ੍ਹ, 3 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) – ੳੱਤਰ ਹਰਿਆਣਾ ਬਿਜਲੀ ਵੰਡ ਨਿਗਮ ਖਪਤਕਾਰਾਂ ਨੂੰ ਬਿਨ੍ਹਾਂ ਰੁਕਾਵਟ ਬਿਜਲੀ ਦੀ ਸਪਲਾਈ ਉਪਲਬਧ ਕਰਵਾਉਣ ਦੇ ਲਈ ਵਚਨਬੱਧ ਹੈ। ਨਾਲ ਹੀ ਨਿਗਮ ਵੱਲੋਂ ਖਪਤਕਾਰਾਂ ਦੀ ਸਮਸਿਆਵਾਂ ਦੇ ਤੁਰੰਤ ਹੱਲ ਲਈ ਅਨੇਕ ਮਹਤੱਵਪੂਰਨ ਪ੍ਰੋਗ੍ਰਾਮ ਚਲਾਏ ਜਾ ਰਹੇ ਹਨ। ਇਸ ਲੜੀ ਵਿਚ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਪੰਚਕੂਲਾ ਦੇ ਖਪਤਕਾਰ ਸ਼ਿਕਾਇਤ ਹੱਲ ਮੰਚ ਦੇ ਚੇਅਰਮੈਨ ਅਤੇ ਮੈਂਬਰ ਮੰਚ ਦੀ ਕਾਰਵਾਈ 4 ਜੁਲਾਈ, 2023 ਨੁੰ ਸਵੇਰੇ 11:30 ਵਜੇ ਤੋਂ ਸੁਪਰਡੈਂਟ ਇੰਜੀਨੀਅਰ, ਪੰਚਕੂਲਾ ਦੇ ਦਫਤਰ, ਏਸਸੀਓ ਨੰਬਰ-96 , ਪਹਿਲੀ ਮੰਜਿਲ, ਸੈਕਟਰ-5, ਪੰਚਕੂਲਾ ਵਿਚ ਪ੍ਰਬੰਧਿਤ ਹੋਵੇਗੀ। ਸਾਰੇ ਖਪਤਕਾਰਾਂ ਨੂੰ ਅਪੀਲ ਹੈ ਕਿ ਆਪਣੀ ਸ਼ਿਕਾਇਤਾਂ ਦੇ ਹੱਲ ਲਈ ਇਸ ਮੌਕੇ ਦਾ ਲਾਭ ਜਰੂਰ ਚੁੱਕਣ।
ਨਿਗਮ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਖਪਤਕਾਰ ਸ਼ਿਕਾਇਤ ਹੱਲ ਮੰਚ ਦੇ ਮੈਂਬਰ ਜਿਲ੍ਹਾ ਪੰਚਕੂਲਾ ਦੇ ਖਪਤਕਾਰਾਂ ਦੀ ਸਾਰੀ ਤਰ੍ਹਾ ਦੀਆਂ ਸਮਸਿਆਵਾਂ ਦੀ ਸੁਣਵਾਈ ਕਰਣਗੇ, ਜਿਨ੍ਹਾਂ ਵਿਚ ਮੁੱਖ ਰੂਪ ਨਾਲ ਬਿਲਿੰਗ, ਵੋਲਟੇਜ, ਮੀਟਰਿੰਗ ਨਾਲ ਸਬੰਧਿਤ ਸ਼ਿਕਾਇਤਾਂ, ਕਨੈਕਸ਼ਨ ਕੱਟਣ ਅਤੇ ਜੋੜਨ , ਬਿਜਲੀ ਸਪਲਾਈ ਵਿਚ ਰੁਕਾਵਟਾਂ, ਕਾਰਜਕੁਸ਼ਲਤਾ , ਸੁਰੱਖਿਆ, ਭਰੋਸੇ ਵਿਚ ਕਮੀ ਅਤੇ ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਆਦੇਸ਼ਾਂ ਦੀ ਉਲੰਘਣਾ ਆਦਿ ਸ਼ਾਮਿਲ ਹਨ।
ਬਹਿਰਹਾਲ , ਮੰਚ ਵੱਲੋਂ ਬਿਜਲੀ ਐਕਟ ਦੀ ਧਾਰਾ 126 ਅਤੇ ਧਾਰਾ 135 ਤੋਂ 139 ਦੇ ਤਹਿਤ ਬਿਜਲੀ ਚੋਰੀ ਅਤੇ ਬਿਜਲੀ ਦੇ ਅਣਅਥੋਰਾਇਜਡ ਵਰਤੋ ਦੇ ਮਾਮਲਿਆਂ ਵਿਚ ਸਜਾ ਅਤੇ ਜੁਰਮਾਨਾ ਅਤੇ ਧਾਰਾ 161 ਦੇ ਤਹਿਤ ਜਾਂਚ ਅਤੇ ਦੁਰਘਟਨਾਵਾਂ ਨਾਲ ਸਬੰਧਿਤ ਮਾਮਲਿਆਂ ਦੀ ਸੁਣਵਾਈ ਨਹੀਂ ਕੀਤੀ ਜਾਵੇਗੀ।

