No Result
View All Result
Thursday, June 25, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਅਮਰਜੀਤ ਕੌਰ ਪੂਜਾ ਚੇਅਰਪਰਸਨ ਅਨਮੋਲ ਮੁਸਕਾਨ ਚੈਰੀਟੇਬਲ ਟਰੱਸਟ ਦੀ ਅਗਵਾਈ ਹੇਠ ਸਮਾਜਿਕ ਭਲਾਈ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ*

admin by admin
December 20, 2025
in BREAKING
0
ਅਮਰਜੀਤ ਕੌਰ ਪੂਜਾ ਚੇਅਰਪਰਸਨ ਅਨਮੋਲ ਮੁਸਕਾਨ ਚੈਰੀਟੇਬਲ ਟਰੱਸਟ ਦੀ ਅਗਵਾਈ ਹੇਠ ਸਮਾਜਿਕ ਭਲਾਈ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ*
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਸਮਾਜਿਕ ਭਲਾਈ ਦੇ ਖੇਤਰ ਵਿੱਚ ਮੌਹਾਲੀ ਜਿਲੇ ਅਧੀਨ  ਤਹਿਸੀਲ ਖਰੜ ਦੇ ਗਰੀਬ ਅਤੇ ਲੋੜਵੰਦ ਲੋਕਾਂ ਦੀ ਸੇਵਾ ਵਿੱਚ ਲਗਾਤਾਰ ਸਮਰਪਿਤ ਅਨਮੋਲ ਮੁਸਕਾਨ ਕਾਂਤੀ ਪਤਨੀ ਦੀਪ ਸਿੰਘ ਚੈਰੀਟੇਬਲ ਟਰੱਸਟ ਦੀ ਚੇਅਰਪਰਸਨ ਅਮਰਜੀਤ ਕੌਰ ਪੂਜਾ ਦੀ ਅਗਵਾਈ ਹੇਠ ਗਰੀਬਾਂ ਅਤੇ ਲੋੜਵੰਦਾਂ ਦੀ ਸੇਵਾ ਵਿੱਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ। ਪਿਛਲੇ ਸਮੇਂ ਦੌਰਾਨ ਟਰੱਸਟ ਨੇ ਖਰੜ ਅਤੇ ਨੇੜਲੇ ਪਿੰਡਾਂ—ਘੜੂੰਆਂ ਅਤੇ ਰਾਡਿਆਲਾ—ਵਿੱਚ ਗਰੀਬ ਔਰਤਾਂ, ਬੱਚਿਆਂ ਅਤੇ ਬੁਜ਼ੁਰਗਾਂ ਨੂੰ ਨਾ ਸਿਰਫ਼ ਤੁਰੰਤ ਰਾਹਤ ਮੁਹੱਈਆ ਕਰਵਾਈ ਹੈ, ਸਗੋਂ ਸਿੱਖਿਆ, ਸਿਹਤ ਅਤੇ ਮਹਿਲਾ ਸਸ਼ਕਤੀਕਰਨ ਵਰਗੇ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ। ਔਰਤਾਂ ਵਿਰੁੱਧ ਹੋ ਰਹੇ ਅਤਿਆਚਾਰਾਂ ਦੇ ਵਿਰੁੱਧ ਡਟ ਕੇ ਆਵਾਜ਼ ਉਠਾਉਣ ਵਾਲੇ ਇਸ ਟਰੱਸਟ ਨੇ ਸਮਾਜ ਵਿੱਚ ਨਵਾਂ ਉਤਸ਼ਾਹ ਭਰਿਆ ਹੈ।
• ਘੜੂੰਆਂ ਪਿੰਡ ਵਿੱਚ ਗਰੀਬ ਔਰਤਾਂ ਅਤੇ ਬੱਚਿਆਂ ਨੂੰ ਨਵੇਂ ਕੱਪੜੇ ਵੰਡ ਕੇ ਉਨ੍ਹਾਂ ਦੇ ਜੀਵਨ ਵਿੱਚ ਰੰਗ ਭਰਨ ਦਾ ਕੰਮ ਕੀਤਾ ਗਿਆ।
• ਰਾਡਿਆਲਾ ਦੇ ਸਰਕਾਰੀ ਸਕੂਲ ਨੂੰ 50 ਇੰਚ ਦੀ ਐਲਈਡੀ ਸਕ੍ਰੀਨ ਦਾਨ ਕਰਕੇ ਗਰੀਬ ਵਿਦਿਆਰਥੀਆਂ ਦੀ ਡਿਜ਼ਿਟਲ ਸਿੱਖਿਆ ਨੂੰ ਨਵੀਂ ਉਡਾਣ ਦਿੱਤੀ ਗਈ।
• ਘੜੂੰਆਂ ਪਿੰਡ ਦੀ ਲੋੜਵੰਦ ਮਨਜੀਤ ਕੌਰ ਨੂੰ ਦੋ ਕਮਰਿਆਂ ਦੇ ਘਰ ਦੀ ਉਸਾਰੀ ਲਈ 50 ਹਜ਼ਾਰ ਰੁਪਏ ਦਾ ਚੈਕ ਸੌਂਪਿਆ ਗਿਆ, ਜਿਸ ਨਾਲ ਬੇਘਰੀ ਦਾ ਦੁੱਖ ਦੂਰ ਹੋਇਆ।
• ਅਸ਼ਟਮੀ ਦੇ ਪਾਵਨ ਮੌਕੇ ‘ਤੇ 21 ਲੜਕੀਆਂ ਨੂੰ ਸਨਮਾਨਿਤ ਕਰਕੇ ਧੀਆਂ ਦੇ ਸਨਮਾਨ ਦੀ ਇੱਕ ਨਵੀਂ ਪ੍ਰੰਪਰਾ ਦੀ ਸ਼ੁਰੂਆਤ ਕੀਤੀ ਗਈ।
• ਗਰੀਬ ਧੀਆਂ ਦੇ ਵਿਆਹ, ਬੁਜ਼ੁਰਗਾਂ ਦੀ ਨਿਸ਼ਕਾਮ ਸੇਵਾ ਅਤੇ ਕੁਦਰਤੀ ਆਫ਼ਤਾਂ ਦੇ ਸਮੇਂ ਤੁਰੰਤ ਮਦਦ ਪਹੁੰਚਾਉਣਾ ਟਰੱਸਟ ਦੀਆਂ ਮੁੱਖ ਕੰਮ ਹਨ।
ਅਨਮੋਲ ਮੁਸਕਾਨ ਕਾਂਤੀ ਪਤਨੀ ਦੀਪ ਸਿੰਘ ਚੈਰੀਟੇਬਲ ਟਰੱਸਟ ਦੀ ਚੇਅਰਪਰਸਨ ਅਮਰਜੀਤ ਕੌਰ ਪੂਜਾ, ਜੋ ਆਪਣੇ ਮਾਤਾ-ਪਿਤਾ ਦੀ ਨਿਸ਼ਕਾਮ ਸੇਵਾ ਤੋਂ ਪ੍ਰੇਰਿਤ ਹਨ, ਗਰੀਬ ਔਰਤਾਂ ਦੀ ਆਵਾਜ਼ ਬਣ ਕੇ ਖੜੀ ਹਨ ਅਤੇ ਟਰੱਸਟ ਨੂੰ ਸਮਾਜਿਕ ਬਦਲਾਅ ਦਾ ਪ੍ਰੇਰਣਾ-ਸਰੋਤ ਬਣਾ ਰਹੀਆਂ ਹਨ। ਟਰੱਸਟ ਦੀ ਭਵਿੱਖੀ ਯੋਜਨਾ ਅਧੀਨ ਬੇਘਰ ਬੁਜ਼ੁਰਗਾਂ ਲਈ ਇੱਕ ਓਲਡ ਏਜ ਹੋਮ ਸਥਾਪਿਤ ਕਰਨ ਦਾ ਪ੍ਰਸਤਾਵ ਵੀ ਸ਼ਾਮਲ ਹੈ।
ਇਸ ਤੋਂ ਇਲਾਵਾ ਸਮੇਂ-ਸਮੇਂ ‘ਤੇ ਖਰੜ, ਮੋਹਾਲੀ ਅਤੇ ਚੰਡੀਗੜ੍ਹ ਵਿੱਚ ਗਰੀਬ ਅਤੇ ਲੋੜਵੰਦ ਲੋਕਾਂ ਲਈ ਲੰਗਰ ਵੀ ਲਗਾਇਆ ਜਾਂਦਾ ਹੈ।
ਇਸ ਦੇ ਨਾਲ ਹੀ ਟਰੱਸਟ ਦੀ ਚੇਅਰਪਰਸਨ ਅਮਰਜੀਤ ਕੌਰ ਪੂਜਾ ਵੱਲੋਂ ਰਾਸ਼ਟਰੀ ਵਿਸ਼ਿਆਂ ‘ਤੇ ਵੀ ਦੇਸ਼ ਦੇ ਨਾਗਰਿਕਾਂ ਨੂੰ ਮਾਰਗਦਰਸ਼ਨ ਅਤੇ ਅਪੀਲ ਕੀਤੀ ਜਾਂਦੀ ਰਹੀ ਹੈ। ਇਸੇ ਸਾਲ ਰਾਸ਼ਟਰੀ ਊਰਜਾ ਦਿਵਸ ਦੇ ਮੌਕੇ ‘ਤੇ ਦੇਸ਼ਵਾਸੀਆਂ ਨੂੰ ਅਪੀਲ ਰਾਹੀਂ ਇਹ ਸੰਦੇਸ਼ ਦਿੱਤਾ ਗਿਆ ਕਿ ਬਿਜਲੀ ਇੱਕ ਕੌਮੀ ਸਰਮਾਇਆ ਹੈ, ਇਸ ਲਈ ਬਿਜਲੀ ਦੀ ਬੱਚਤ ਕਰਨ ਅਤੇ ਸਿਰਫ਼ ਲੋੜ ਹੋਣ ‘ਤੇ ਹੀ ਬਿਜਲੀ ਦੀ ਵਰਤੋਂ ਦੀ ਅਪੀਲ ਕੀਤੀ ਗਈ।
ਟਰੱਸਟ ਦੀ ਚੇਅਰਪਰਸਨ ਅਮਰਜੀਤ ਕੌਰ ਪੂਜਾ ਨੇ ਆਪਣੀ ਮੌਤ ਤੋਂ ਬਾਅਦ ਆਪਣਾ ਸ਼ਰੀਰ ਵੀ ਮਨੁੱਖਤਾ ਦੀ ਭਲਾਈ ਲਈ ਦਾਨ ਕਰਨ ਦਾ ਫੈਸਲਾ ਲਿਆ ਹੈ।
Post Views: 180
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Anmol Muskan KantiDeep Singh Charitable TrustGharuan villagerust organizes community langar servicessocial welfare
Previous Post

ਕਾਂਗਰਸ ਦੀ ਸ਼ਾਨਦਾਰ ਜਿੱਤ — 2027 ਲਈ ਲੋਕਾਂ ਦਾ ਭਰੋਸਾ ਸਪਸ਼ਟ : ਰਾਣਾ ਗੁਰਜੀਤ ਸਿੰਘ

Next Post

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ

Next Post
ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800