No Result
View All Result
Sunday, October 12, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਨਵਜੋਤ ਸਿੰਘ ਸਿੱਧੂ ਤੇ ਕੁਲਜੀਤ ਸਿੰਘ ਨਾਗਰਾ ਵੱਲੋਂ ਮਾਤਾ ਚਕਰੇਸ਼ਵਰੀ ਜੈਨ ਮੰਦਿਰ ਤੇ ਮਾਤਾ ਨੈਣਾ ਦੇਵੀ ਮੰਦਰ ਵਿਖੇ ਮੱਥਾ ਟੇਕਿਆ

admin by admin
July 31, 2021
in PUNJAB
0
ਨਵਜੋਤ ਸਿੰਘ ਸਿੱਧੂ ਤੇ ਕੁਲਜੀਤ ਸਿੰਘ ਨਾਗਰਾ ਵੱਲੋਂ ਮਾਤਾ ਚਕਰੇਸ਼ਵਰੀ ਜੈਨ ਮੰਦਿਰ ਤੇ ਮਾਤਾ ਨੈਣਾ ਦੇਵੀ ਮੰਦਰ ਵਿਖੇ ਮੱਥਾ ਟੇਕਿਆ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) : ਬਹੁਤ ਲੰਮੇ ਵਕਫ਼ੇ ਬਾਅਦ ਕੋਈ ਮਾਂ ਕਿਸੇ ਯੁਗਪੁਰਸ਼ ਨੂੰ ਜਨਮ ਦਿੰਦੀ ਹੈ, ਜਿਹੜਾ ਸੰਸਥਾ ਸਰੂਪ ਹੋ ਕੇ ਕੌਮ ਨੂੰ ਤੇ ਮਾਨਵਤਾ ਨੂੰ ਸੇਧ ਦਿੰਦਾ ਹੈ।ਇਸੇ ਤਰ੍ਹਾਂ ਦੇ ਯੁਗਪੁਰਸ਼ ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਕ ਸੇਧ ਰੂਪੀ ਬਿਜਲੀਆਂ ਜਦੋਂ ਅਸੀਂ ਅਸਮਾਨ ਵਿੱਚ ਚਮਕਦੀਆਂ ਵੇਖਦੇ ਹਾਂ ਤਾਂ ਸਾਨੂੰ ਜੱਲ੍ਹਿਆਂਵਾਲਾ ਬਾਗ਼ ਯਾਦ ਆਉਂਦਾ ਹੈ, ਜਿੱਥੇ ਅਗਰੇਜ਼ ਹਕੂਮਤ ਵੱਲੋਂ ਕੀਤੇ ਜ਼ੁਲਮਾਂ ਨੇ ਸਾਰੇ ਦੇਸ਼ ਦੇ ਲੋਕਾਂ ਨੂੰ ਵਲੂੰਧਰ ਕੇ ਰੱਖ ਦਿੱਤਾ ਪਰ ਸਾਰਾ ਦੇਸ਼ ਇਕਜੁੱਟ ਹੋ ਗਿਆ ਸੀ ਤੇ ਅਨੇਕਤਾ ਵਿੱਚ ਏਕਤਾ ਦਾ ਸਿਧਾਂਤ ਅਮਲੀ ਰੂਪ ਵਿੱਚ ਪ੍ਰਗਟ ਹੋਇਆ ਸੀ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਅਤੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸ. ਕੁਲਜੀਤ ਸਿੰਘ ਨਾਗਰਾ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰੋਜ਼ਾ ਸ਼ਰੀਫ ਦੇ ਨਾਲ ਬਣੇ ਸ਼ਹੀਦ ਊਧਮ ਸਿੰਘ ਉਰਫ਼ ਰਾਮ ਮੁਹੰਮਦ ਆਜ਼ਾਦ ਦੇ ਸਮਾਰਕ ਵਿਖੇ ਕਰਵਾਏ ਸਮਾਗਮ ਮੌਕੇ ਸ਼ਹੀਦ ਨੂੰ ਸ਼ਰਧਾਂਜਲੀਆਂ ਭੇਟ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸੋਚ ਕਿ ਜ਼ੁਲਮ ਕਰਨਾ ਵੀ ਪਾਪ ਤੇ ਜ਼ੁਲਮ ਸਹਿਣਾ ਵੀ ਪਾਪ ਤੋਂ ਸੇਧ ਲੈ ਕੇ ਸ਼ਹੀਦ ਊਧਮ ਸਿੰਘ ਨੇ ਜੱਲ੍ਹਿਆਂਵਾਲੇ ਬਾਗ਼ ਵਿੱਚ ਜ਼ੁਲਮ ਕਰਨ ਵਾਲਿਆਂ ਦਾ ਖਾਤਮਾ ਕੀਤਾ ਤੇ ਸੁਨੇਹਾ ਦਿੱਤਾ ਕਿ ਅਸੀਂ ਜ਼ੁਲਮ ਦੇ ਖ਼ਿਲਾਫ਼ ਕਦੇ ਝੁਕਦੇ ਨਹੀਂ। ਸ਼ਹੀਦ ਊਧਮ ਸਿੰਘ ਨੇ ਆਪਣਾ ਨਾਮ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਤੇ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਤੇ ਇਹੀ ਸਾਂਝੀਵਾਲਤਾ ਸਾਡੇ ਦੇਸ਼ ਦੇ ਸੰਵਿਧਾਨ ਦੀ ਭਾਵਨਾ ਵੀ ਹੈ।

ਸ਼ਹੀਦ ਊਧਮ ਸਿੰਘ ਦੀ ਭਾਵਨਾ ਦੇ ਮੱਦੇਨਜ਼ਰ ਉਨ੍ਹਾਂ ਦੀ ਸ਼ਹਾਦਤ ਤੋਂ ਕਰੀਬ 27 ਸਾਲ ਬਾਅਦ 1974 ਵਿੱਚ ਉਨ੍ਹਾਂ ਦੀਆਂ ਅਸਥੀਆਂ ਇੰਗਲੈਂਡ ਤੋਂ ਵਾਪਸ ਲਿਆਂਦੀਆਂ ਗਈਆਂ, ਜਿਨ੍ਹਾਂ ਦਾ ਇੱਕ ਹਿੱਸਾ ਸੁਨਹਿਰੀ ਕਲਸ਼ ਵਿੱਚ ਪਾ ਕੇ ਜੁਲਾਈ 1974 ਵਿੱਚ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਵਿਖੇ ਦਫ਼ਨਾਇਆ ਗਿਆ, ਜਿੱਥੇ ਅੱਜ ਇਹ ਸ਼ਹੀਦੀ ਸਮਾਰਕ ਬਣਿਆ ਹੋਇਆ ਹੈ।

ਸ਼ਹੀਦ ਦਾ ਨਾਮ ਸਾਰੇ ਧਰਮਾਂ ਦਾ ਸਨਮਾਨ ਕਰਦਾ ਸੀ, ਪੰਜਾਬੀਅਤ ਦਾ ਮੁੱਢ ਬੰਨ੍ਹਦਾ ਸੀ ਅਤੇ ਸੰਕੇਤ ਦਿੰਦਾ ਸੀ ਕਿ ਅਸੀਂ ਸਾਰੇ ਇੱਕ ਹਾਂ ਤੇ ਸਾਡਾ ਸੰਵਿਧਾਨ ਵੀ ਅਨੇਕਾ ਵਿੱਚ ਏਕਤਾ ਦੀ ਗੱਲ ਕਰਦਾ ਹੈ। ਭਾਵੇਂ ਧਰਮ ਵੱਖਰੇ ਹੋਣ, ਬੋਲੀਆਂ ਵੱਖ ਹੋਣ ਤੇ ਸੱਭਿਆਚਾਰ ਵੱਖ ਹੋਣ ਪਰ ਅਸੀਂ ਸਾਰੇ ਪਰਿਵਾਰਕ ਏਕਤਾ ਦੇ ਵਿੱਚ ਹਾਂ ਤੇ ਅੱਜ ਕੁਝ ਵੀ ਅੱਡ-ਅੱਡ ਨਹੀਂ ਤੇ ਸਾਰਾ ਪੰਜਾਬ ਇੱਕ ਹੋ ਕੇ ਸ਼ਹੀਦ ਦੀ ਯਾਦ ਨਾਲ ਜੁੜਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦ ਤੋਂ ਪ੍ਰੇਰਨਾ ਲੈ ਕੇ ਆਪਣਾ ਜੀਵਨ ਮਨੁੱਖਤਾ ਦੀ ਸੇਵਾ ਦੇ ਲੇਖੇ ਲਾਉਣਾ ਚਾਹੀਦਾ ਹੈ।

ਇਸ ਮੌਕੇ ਉਨ੍ਹਾਂ ਨੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨਾਭਾ, ਹਲਕਾ ਬਸੀ ਪਠਾਣਾਂ ਦੇ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਨੂੰ ਨਾਲ ਲੈ ਕੇ ਰੋਜ਼ਾ ਸ਼ਰੀਫ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਮਾਤਾ ਚਕਰੇਸ਼ਵਰੀ ਦੇਵੀ ਜੈਨ ਮੰਦਿਰ ਤੇ ਮਾਤਾ ਨੈਣਾ ਦੇਵੀ ਮੰਦਰ ਵਿਖੇ ਮੱਥਾ ਵੀ ਟੇਕਿਆ।

ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਸ਼੍ਰੀਮਤੀ ਮਨਦੀਪ ਕੌਰ ਨਾਗਰਾ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੁਭਾਸ਼ ਸੂਦ, ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ, ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ, ਪਿੰਡਾਂ ਦੇ ਪੰਚ ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਅਹੁਦੇਦਾਰ, ਨਗਰ ਕੌਂਸਲਾਂ ਦੇ ਪ੍ਰਧਾਨ ਤੇ ਕੌਂਸਲਰਾਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Post Views: 32
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Chakreshwari Mata: Latest NewsMata Chakreshwari Devi Jain Temple - Fatehgarh SahibMata Chakreshwari Devi Swetamber Jain Tirth SirhindMata Chakreshwari Devi Swetamber Jain Tirth sirhind newsMata Chakreshwari Temple Fatehgarh SahibMata Shri Chakreshwari Devi Jain Tirth SirhindPilgrims pay obeisance at Mata Chakreshwari Devi temple. Fatehgarh Sahib
Previous Post

XloveCam Review

Next Post

ਬ੍ਰਹਮ ਮੋਹਿੰਦਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ ਤੇ ਪਟਿਆਲਾ ਦਿਹਾਤੀ ਦੇ ਵਿਕਾਸ ਕਾਰਜਾ ਬਾਰੇ ਵਿਚਾਰ ਕੀਤਾ ਵਟਾਂਦਰਾ

Next Post
ਬ੍ਰਹਮ ਮੋਹਿੰਦਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ ਤੇ ਪਟਿਆਲਾ ਦਿਹਾਤੀ ਦੇ ਵਿਕਾਸ ਕਾਰਜਾ ਬਾਰੇ ਵਿਚਾਰ ਕੀਤਾ ਵਟਾਂਦਰਾ

ਬ੍ਰਹਮ ਮੋਹਿੰਦਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ ਤੇ ਪਟਿਆਲਾ ਦਿਹਾਤੀ ਦੇ ਵਿਕਾਸ ਕਾਰਜਾ ਬਾਰੇ ਵਿਚਾਰ ਕੀਤਾ ਵਟਾਂਦਰਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In