No Result
View All Result
Monday, July 28, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਨਾਭਾ ਜੇਲ੍ਹ ਦਾ ਦੌਰਾ

admin by admin
July 18, 2024
in BREAKING, COVER STORY, INDIA, National, POLITICS, PUNJAB
0
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਨਾਭਾ ਜੇਲ੍ਹ ਦਾ ਦੌਰਾ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 18 ਜੁਲਾਈ:
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਮੈਡਮ ਮਾਨੀ ਅਰੋੜਾ ਦੇ ਨਾਲ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਨਿਰੀਖਣ ਕੀਤਾ। ਇਸ ਨਿਰੀਖਣ ਦੌਰਾਨ ਮੈਂਬਰ ਸਕੱਤਰ ਮਨਜਿੰਦਰ ਸਿੰਘ  ਨੇ ਨਿੱਜੀ ਤੌਰ ‘ਤੇ ਹਰ ਬੈਰਕ ਦਾ ਦੌਰਾ ਕੀਤਾ ਅਤੇ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲਬਾਤ ਕੀਤੀ।
ਇਸ ਮੌਕੇ ਉਨ੍ਹਾਂ ਜੇਲ੍ਹ ਸੁਪਰਡੈਂਟ, ਜੇਲ੍ਹਾਂ ਦੇ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਬੰਦੀਆਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਹਦਾਇਤ ਕੀਤੀ ਕਿ ਜੇਲ ‘ਚ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।  ਮੈਂਬਰ ਸਕੱਤਰ ਵੱਲੋਂ ਜੇਲ੍ਹ ਅੰਦਰ ਸੁਰੱਖਿਆ ਉਪਾਵਾਂ ਦੀ ਵੀ ਧਿਆਨ ਨਾਲ ਸਮੀਖਿਆ ਕੀਤੀ ਗਈ।
ਆਪਣੇ ਦੌਰੇ ਦੌਰਾਨ ਉਨ੍ਹਾਂ ਕਢਾਈ ਸਿਖਲਾਈ ਕੇਂਦਰ, ਬਿਊਟੀਸ਼ੀਅਨ ਸਿਖਲਾਈ ਕੋਰਸ ਸੈਂਟਰ ਅਤੇ ਬੇਕਰੀ ਸਿਖਲਾਈ ਕੋਰਸ ਸੈਂਟਰ ਦਾ ਦੌਰਾ ਕੀਤਾ, ਜੋ ਕਿ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਵਿੱਚ ਕੈਦੀਆਂ ਲਈ ਚਲਾਏ ਜਾ ਰਹੇ ਹਨ।
ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਦੇ ਜੇਲ੍ਹ ਕੈਦੀਆਂ ਲਈ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸ. ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਦੇ ਨਾਲ ਮੈਡਮ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਕੀਤਾ ਗਿਆ। ਇਸ ਕੈਂਪ ਵਿੱਚ ਮਾਹਿਰ ਡਾਕਟਰਾਂ ਵੱਲੋਂ ਕੁੱਲ 140 ਕੈਦੀਆਂ ਦਾ ਡਾਕਟਰੀ ਮੁਆਇਨਾ ਕੀਤਾ ਗਿਆ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਚਲਾਈ ਜਾ ਰਹੀ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਜੱਜ ਸਾਹਿਬਾਨ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਵਿਖੇ ਬੂਟੇ ਵੀ ਲਗਾਏ ਗਏ। ਸ਼. ਮਨਜਿੰਦਰ ਸਿੰਘ ਮੈਂਬਰ ਸਕੱਤਰ ਨੇ ਕਿਹਾ ਕਿ ਆਪਣੇ ਵਾਤਾਵਰਨ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ।  ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣ ਨਾਲ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਸਾਡੇ ਵਾਤਾਵਰਨ ਨੂੰ ਵੀ ਹਰਿਆ-ਭਰਿਆ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਸਾਨੂੰ ਬੂਟੇ ਦੀ ਸਹੀ ਸੰਭਾਲ ਵੀ ਕਰਨੀ ਚਾਹੀਦੀ ਹੈ, ਤਾਂ ਜੋ ਉਹ ਪੂਰੀ ਤਰ੍ਹਾਂ ਵਧੇ ਹੋਏ ਰੁੱਖ ਬਣ ਸਕਣ।

Post Views: 25
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: board memberboard memberscalifornia secretary of statecorporate secretarydelhi member secretary postdeped secretaryhome secretarymember secretarymember secretary of national sports councilresignation letter secretary housing societyresignation letter secretary positionsociety secretary resignation letter formatwhat is the power of secretarywork of secretary
Previous Post

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਭਾਰਤ ਸਰਕਾਰ ਦੇ 16ਵੇਂ ਕੇਂਦਰੀ ਵਿੱਤ ਕਮਿਸ਼ਨ ਦੀ ਸ਼ਹਿਰੀ ਸਥਾਨਕ ਸੰਸਥਾਵਾਂ ਨਾਲ ਮੀਟਿੰਗ ‘ਚ ਹੋਣਗੇ ਸ਼ਾਮਲ

Next Post

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਚੱਲ ਰਹੀ ਬੂਟੇ ਲਗਾਉਣ ਦੀ ਮੁਹਿੰਮ ਦਾ ਜਾਇਜ਼ਾ

Next Post
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਚੱਲ ਰਹੀ ਬੂਟੇ ਲਗਾਉਣ ਦੀ ਮੁਹਿੰਮ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਚੱਲ ਰਹੀ ਬੂਟੇ ਲਗਾਉਣ ਦੀ ਮੁਹਿੰਮ ਦਾ ਜਾਇਜ਼ਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In