No Result
View All Result
Saturday, May 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

‘ਮਿਸ਼ਨ ਸਿਹਤਮੰਦ ਪੰਜਾਬ’: ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ 2 ਅਕਤੂਬਰ ਨੂੰ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ‘ਚ ਨਵੇਂ ਆਈ.ਸੀ.ਯੂ. ਤੇ ਐਨ.ਆਈ.ਸੀ.ਯੂ ਦਾ ਕਰਨਗੇ ਉਦਘਾਟਨ-ਡਾ. ਬਲਬੀਰ ਸਿੰਘ

admin by admin
September 30, 2023
in BREAKING, COVER STORY, PUNJAB
0
‘ਮਿਸ਼ਨ ਸਿਹਤਮੰਦ ਪੰਜਾਬ’: ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ 2 ਅਕਤੂਬਰ ਨੂੰ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ‘ਚ ਨਵੇਂ ਆਈ.ਸੀ.ਯੂ. ਤੇ ਐਨ.ਆਈ.ਸੀ.ਯੂ ਦਾ ਕਰਨਗੇ ਉਦਘਾਟਨ-ਡਾ. ਬਲਬੀਰ ਸਿੰਘ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਵੈਂਟੀਲੇਟਰ ਤੇ ਕਾਰਡੀਆਕ ਮਾਨੀਟਰ ਮਸ਼ੀਨਾਂ ਵਾਲੇ 66 ਨਵੇਂ ਬੈੱਡ ਮਰੀਜਾਂ ਦੀ ਸੇਵਾ ਲਈ ਤਿਆਰ
ਕਿਹਾ, ਪਹਿਲੇ ਪੜਾਅ ਤਹਿਤ 550 ਕਰੋੜ ਰੁਪਏ ਖ਼ਰਚਕੇ 19 ਜ਼ਿਲ੍ਹਾ ਹਸਪਤਾਲ, 6 ਸਬ ਡਵੀਜ਼ਨ ਹਸਪਤਾਲ ਅਤੇ 40 ਕਮਿਊਨਿਟੀ ਹੈਲਥ ਕੇਅਰ ਸੈਂਟਰਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ
ਸਾਰੇ ਸਰਕਾਰੀ ਹਸਪਤਾਲਾਂ ‘ਚ ਮਰੀਜ਼ ਸੁਵਿਧਾ ਕੇਂਦਰ ਬਣਾਉਣ ਵਾਲਾ ਪੰਜਾਬ ਬਣੇਗਾ ਦੇਸ਼ ਦਾ ਪਹਿਲਾ ਸੂਬਾ
ਪਟਿਆਲਾ, 30 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਕ੍ਰਾਂਤੀ ਦੀ ਦਿਸ਼ਾ ਵੱਲ ਇੱਕ ਹੋਰ ਕਦਮ ਅੱਗੇ ਵਧਾ ਰਹੀ ਹੈ, 2 ਅਕਤੂਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਟਿਆਲਾ ਦੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਵਿਖੇ ਨਵੇਂ ਆਈ.ਸੀ.ਯੂ. ਅਤੇ ਐਨ.ਆਈ.ਸੀ.ਯੂ ਦਾ ਉਦਘਾਟਨ ਕਰਨਗੇ। ਦੋਵੇਂ ਮੁੱਖ ਮੰਤਰੀ 550 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਵਿੱਚ ਮਿਸ਼ਨ ਸਿਹਤਮੰਦ ਪੰਜਾਬ ਦੀ ਸ਼ੁਰੂਆਤ ਵੀ ਕਰਨਗੇ। ਇਹ ਪ੍ਰਗਟਾਵਾ ਅੱਜ ਰਾਜ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਅਤੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਅਰਮੈਨ ਗੁਰਦੇਵ ਸਿੰਘ ਲੱਖਣਾ ਤੇ ਜਗਰੂਪ ਸਿੰਘ ਸੇਖਵਾਂ ਵੀ ਮੌਜੂਦ ਸਨ।
ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਕਲੀਨਿਕ ਅਤੇ ਸੀਐਮ ਦੀ ਯੋਗਸ਼ਾਲਾ ਦੀ ਸਫ਼ਲਤਾ ਤੋਂ ਬਾਅਦ ਇਹ ਸਿਹਤ ਕਰਾਂਤੀ ਵੱਲ ਇੱਕ ਹੋਰ ਕਦਮ ਹੈ। ਉਨ੍ਹਾਂ ਦੱਸਿਆ ਕਿ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਵੈਂਟੀਲੇਟਰ ਅਤੇ ਕਾਰਡੀਅਕ ਮੌਨੀਟਰ ਵਾਲੇ 66 ਬੈੱਡ ਲਗਾਏ ਗਏ ਹਨ, ਜਿਹੜੇ ਕਿ ਐਮਰਜੈਂਸੀ, ਸਰਜਰੀ ਤੋਂ ਪਹਿਲਾਂ ਤੇ ਬਾਅਦ ਵਿੱਚ ਮਰੀਜਾਂ ਦੀ ਸੰਭਾਲ ਕਰਨਗੇ। ਇਸਦੇ ਨਾਲ ਹੀ ਐਨ.ਆਈ.ਸੀ.ਯੂ. ਨਵਜਾਤ ਬੱਚਿਆਂ ਦੀ ਸੰਭਾਲ ਕਰੇਗਾ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਆਪ ਸਰਕਾਰ ਨੇ ਰਾਜ ਅੰਦਰ 664 ਆਮ ਆਦਮੀ ਕਲੀਨਿਕ ਖੋਲ੍ਹੇ, ਜਿਨ੍ਹਾਂ ਵਿੱਚ 58 ਲੱਖ ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਸੂਬਾ ਵਾਸੀਆਂ ਨੂੰ ਬਿਹਤਰ ਤੇ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਬਨਣ ਤੋਂ ਬਾਅਦ ਲੋਕਾਂ ਨੂੰ ਬਿਮਾਰੀਆਂ ਦਾ ਜਲਦੀ ਪਤਾ ਲੱਗ ਜਾਂਦਾ ਹੈ ਅਤੇ ਇਸ ਨਾਲ ਉਨ੍ਹਾਂ ਦੀ ਜਾਨ ਅਤੇ ਪੈਸੇ ਦੀ ਬੱਚਤ ਹੁੰਦੀ ਹੈ ਕਿਉਂਕਿ ਉਹਨਾਂ ਨੂੰ ਸਮੇਂ ਸਿਰ ਸਹੀ ਇਲਾਜ ਮਿਲਦਾ ਹੈ। ਜਦੋਂਕਿ ਸੀਐਮ ਦੀ ਯੋਗਸ਼ਾਲਾ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਲਈ ਉਤਸ਼ਾਹਿਤ ਕਰ ਰਹੀ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਢਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਤੋਂ ਬਾਅਦ ਸਾਡੀ ਸਰਕਾਰ ਦਾ ਅਗਲਾ ਟੀਚਾ ਸੈਕੰਡਰੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨਾ ਹੈ। ਇਸ ਲਈ 550 ਕਰੋੜ ਖ਼ਰਚਕੇ ਸਾਰੇ ਜ਼ਿਲ੍ਹਾ ਹਸਪਤਾਲ, ਸਬ ਡਿਵੀਜ਼ਨ ਹਸਪਤਾਲ ਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਐਮਰਜੈਂਸੀ ਬਲਾਕ, ਸੀਟੀ ਸਕੈਨ, ਐਮਆਰਆਈ, ਵੈਂਟੀਲੇਟਰ, ਕਾਰਡੀਅਕ ਮਾਨੀਟਰ ਬੈੱਡ ਆਦਿ ਦੇ ਨਾਲ ਲੈਸ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ 19 ਜ਼ਿਲ੍ਹਾ ਹਸਪਤਾਲ, 6 ਸਬ ਡਵੀਜ਼ਨ ਹਸਪਤਾਲ ਅਤੇ 40 ਕਮਿਊਨਿਟੀ ਹੈਲਥ ਕੇਅਰ ਸੈਂਟਰਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ ਜਿੱਥੇ ਮਰੀਜ਼ ਸੁਵਿਧਾ ਕੇਂਦਰ ਹੋਣਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੰਨਣਾ ਹੈ ਕਿ ਕਲੀਨਿਕਲ ਇਲਾਜ ਸਿਹਤ ਸੇਵਾਵਾਂ ਦਾ ਸਿਰਫ ਇੱਕ ਪਹਿਲੂ ਹੈ ਜਦਕਿ ਮਾਨਸਿਕ ਅਤੇ ਭਾਵਨਾਤਮਕ ਸਹਾਇਤਾ ਅਤੇ ਹਮਦਰਦੀ ਦੂਜਾ ਮੁੱਖ ਪਹਿਲੂ ਹੈ, ਇਸ ਲਈ ਅਸੀਂ ਮਰੀਜ਼ਾਂ ਨੂੰ ਸਹੀ ਦਿਸ਼ਾ ਵਿੱਚ ਮਾਰਗਦਰਸ਼ਨ ਕਰਨ ਲਈ ਮਰੀਜ਼ ਸੁਵਿਧਾ ਕੇਂਦਰ ਖੋਲ੍ਹੇ ਜਾਣਗੇ, ਜਿੱਥੇ ਮਰੀਜਾਂ ਲਈ ਪੀਣ ਵਾਲਾ ਪਾਣੀ ਤੇ ਬੈਠਣ ਲਈ ਢੁਕਵੀਂ ਥਾਂ ਵਰਗੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇੱਥੇ ਮਰੀਜ਼ ਅਤੇ ਵਾਰਸ ਹਸਪਤਾਲਾਂ ਬਾਬਤ ਫੀਡਬੈਕ ਵੀ ਦੇ ਸਕਣਗੇ।
ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਜਲਦੀ ਹੀ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਆਧੁਨਿਕ ਆਪ੍ਰੇਸ਼ਨ ਥੀਏਟਰ, ਲੇਬਰ ਰੂਮ ਅਤੇ ਐਮਰਜੈਂਸੀ ਬਲਾਕ ਹੋਣਗੇ ਜਿਸ ਨਾਲ ਇਨਫੈਕਸ਼ਨ ਦੀਆਂ ਸੰਭਾਵਨਾਵਾਂ ਵਿੱਚ ਕਾਫੀ ਕਮੀ ਆਵੇਗੀ ਅਤੇ ਜਾਨਾਂ ਬਚ ਜਾਣਗੀਆਂ। ਉਨ੍ਹਾਂ ਕਿਹਾ ਕਿ ਵਾਰਡਾਂ ਨੂੰ ਵਾਤਨਕੂਲ ਕਰਨਾ ਵੀ ਉਨ੍ਹਾਂ ਦੀ ਤਰਜੀਹਾਂ ‘ਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਸਪਤਾਲਾਂ ਨੂੰ ਡਿਜ਼ੀਟਲ ਕਰਨ ਲਈ ਫਰੀਦਕੋਟ ਦੇ ਹਸਪਤਾਲ ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਦੇ ਲਾਗੂ ਹੋਣ ਨਾਲ ਕੋਈ ਵੀ ਮਰੀਜ ਕਿਸੇ ਵੀ ਹਸਪਤਾਲ ‘ਚ ਜਾਕੇ ਆਪਣਾ ਇਲਾਜ ਕਰਵਾ ਸਕੇਗਾ। ਡਾ.ਬਲਬੀਰ ਨੇ ਕਿਹਾ ਕਿ ਏਮਜ਼ ਦੇ ਅਧਿਐਨ ਅਨੁਸਾਰ ਗਰੀਬੀ ਦਾ ਵੱਡਾ ਕਾਰਨ ਸਿਹਤ ਸੰਭਾਲ ਉਤੇ ਹੋਣ ਵਾਲੇ ਖਰਚੇ ਹਨ, ਇਸੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦਾ ਟੀਚਾ ਸੂਬੇ ਦੇ 80 ਫੀਸਦੀ ਲੋਕਾਂ ਦਾ ਇਲਾਜ ਉਤੇ ਜ਼ੀਰੋ ਬਿਲ ਕਰਨਾ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਟਿਆਲਾ ਤੋਂ ਸਿਹਤ ਕਰਾਂਤੀ ਦੀ ਸ਼ੁਰੂਆਤ ਕਰਨੀ ਪੰਜਾਬ ਲਈ ਸ਼ੁੱਭ ਸ਼ਗਨ ਹੈ।
Post Views: 49
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਨਵਾਂ ਮੀਲ ਪੱਥਰ; ਮੁੱਖ ਮੰਤਰੀ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ

Next Post

ਝੋਨੇ ਦੀ ਖਰੀਦ ਲਈ ਤਿਆਰੀਆਂ ਮੁਕੰਮਲ-ਸਾਕਸ਼ੀ ਸਾਹਨੀ

Next Post
ਝੋਨੇ ਦੀ ਖਰੀਦ ਲਈ ਤਿਆਰੀਆਂ ਮੁਕੰਮਲ-ਸਾਕਸ਼ੀ ਸਾਹਨੀ

ਝੋਨੇ ਦੀ ਖਰੀਦ ਲਈ ਤਿਆਰੀਆਂ ਮੁਕੰਮਲ-ਸਾਕਸ਼ੀ ਸਾਹਨੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800