ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਭਗਵਾਨ ਵੈਂਕਟੇਸ਼ਵਰ ਦੇ ਪ੍ਰਸਿੱਧ ਮੰਦਰ ਦੇ ਦਰਸ਼ਨ ਕੀਤੇ ਅਤੇ ਸਾਰੇ ਭਾਰਤੀਆਂ ਦੀ ਚੰਗੀ ਸਿਹਤ, ਭਲਾਈ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਪ੍ਰਧਾਨ ਮੰਤਰੀ ਸਵੇਰੇ ਕਰੀਬ ਅੱਠ ਵਜੇ ਮੰਦਰ ਪਹੁੰਚੇ। ਸ੍ਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, ‘ਤਿਰੂਮਾਲਾ ਦੇ ਸ੍ਰੀ ਵੈਂਕਟੇਸ਼ਵਰ ਸਵਾਮੀ ਮੰਦਰ ‘ਚ 140 ਕਰੋੜ ਭਾਰਤੀਆਂ ਦੀ ਚੰਗੀ ਸਿਹਤ, ਕਲਿਆਣ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।’