ਲੁਧਿਆਣਾ 1ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ ) : ਪੰਜਾਬ ‘ਚ ਇਸ ਸਮੇਂ ਮਾਨਸੂਨ ਸਰਗਰਮ ਹੈ, ਜੋ ਕਿ ਕੁੱਝ ਦਿਨ ਹੋਰ ਐਕਟਿਵ ਰਹੇਗਾ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਪੱਛਮੀ ਦਬਾਅ ਦੇ ਪ੍ਰਭਾਵ ਕਾਰਨ ਇਸ ਵਾਰ ਮਾਰਚ ਮਹੀਨੇ ਤੋਂ ਲੈ ਕੇ ਜੂਨ ਦੇ ਪਹਿਲੇ ਪੰਦਰਵਾੜੇ ਤੱਕ ਉੱਤਰ ਭਾਰਤ ’ਚ ਵੱਖ-ਵੱਖ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਸਮੇਂ-ਸਮੇਂ ’ਤੇ ਹੁੰਦੀ ਰਹੀ ਹੈ।

