No Result
View All Result
Saturday, July 18, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home INDIA

ਪੰਜਾਬੀ ਸਪਤਾਹ-2020 ਮਨਾਉਣ ਲਈ ਮਹੀਨਾ ਭਰ ਚੱਲਣ ਵਾਲੇ ਸਮਾਗਮ ਸ਼ੁਰੂ

admin by admin
November 1, 2020
in INDIA, PUNJAB, WORLD
0
ਪੰਜਾਬ ਯੋਜਨਾਬੰਦੀ ਵਿਭਾਗ ਤੇ ਐਸ.ਡੀ.ਜੀ.ਸੀ.ਸੀ. ਵੱਲੋਂ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼ ਦਾ ਐਲਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

* ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਪ੍ਰਫੁਲਤ ਕਰਨ ਲਈ ਸੂਬੇ ਦੇ ਵੱਖ ਵੱਖ ਜ਼ਿਲਿਆਂ ਵਿਚ ਕਰਵਾਏ ਜਾਣਗੇ ਸੱਤ ਸਮਾਗਮ: ਤਿ੍ਰਪਤ ਬਾਜਵਾ

ਚੰਡੀਗੜ, 1 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਸਰਕਾਰ ਵਲੋਂ ਹਰ ਸਾਲ ਨਵੰਬਰ ਮਹੀਨੇ ਦੌਰਾਨ ਪੰਜਾਬੀ ਸਪਤਾਹ/ਮਾਹ ਦਾ ਆਯੋਜਨ ਕੀਤਾ ਜਾਂਦਾ ਹੈ ਇਸ ਸਾਲ ਇੰਨਾਂ ਸਮਾਗਮਾਂ ਦੌਰਾਨ ਸੱਤ ਪ੍ਰੋਗਰਾਮ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਕਰਵਾਏ ਜਾਣਗੇ।ਅੱਜ ਇਥੋਂ ਜਾਰੀ ਬਿਆਨ ਵਿਚ ਸੂਬੇ ਦੇ ਉੱਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਭਾਸ਼ਾ ਵਿਭਾਗ ਵਲੋਂ ਇਹ ਸਮਾਗਮ ਕਰਵਾਏ ਜਾਣਗੇ।ਉਨਾਂ ਦੱਸਿਆ ਕਿ ਇੰਨਾਂ ਸਮਾਗਮਾ ਦੀ ਸ਼ੁਰੂਆਤ ਅੱਜ ਪਟਿਆਲਾ ਵਿਖੇ ਪੰਜਾਬੀ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ ਤੋਂ ਹੋ ਗਈ ਹੈ।

ਸ੍ਰੀ ਬਾਜਵਾ ਨੇ ਦੱਸਿਆ ਕਿ ਇਸ ਸਾਲ ਕੋਵਿਡ-19 ਮਹਾਂਮਾਰੀ ਤੋਂ ਬਚਾਅ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬੀ ਸਪਤਾਹ-2020 ਦੌਰਾਨ ਸੱਤ ਸਮਾਗਮ ਕਰਵਾਏ ਜਾਣਗੇ। ਭਾਸ਼ਾਵਾਂ ਮੰਤਰੀ ਨੇ ਕਿਹਾ ਕਿ ਇੰਨਾਂ ਸਮਾਗਮਾਂ ਦੌਰਾਨ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਪ੍ਰਫੁਲਤ ਕਰਨ ਲਈ ਵਿਚਾਰਾਂ ਕੀਤੀਆਂ ਜਾਣਗੀਆਂ।ਉਨਾਂ ਨਾਲ ਹੀ ਕਿਹਾ ਕਿ ਇਨਾਂ ਸਮਾਗਮਾਂ ਦੌਰਾਨ ਵਿਦਵਾਨਾਂ ਵਲੋਂ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਦੇ ਵਿਕਾਸ ਲਈ ਪ੍ਰਗਟਾਏ ਵਿਚਾਰਾਂ ਨੂੰ ਭਾਸ਼ਾ ਵਿਭਾਗ ਵਲੋਂ ਇੱਕ ਕਿਤਾਬਚੇ ਦੇ ਰੂਪ ਵਿਚ ਲੋਕਾਂ ਦੇ ਸਾਹਮਣੇ ਰੱਖਿਆ ਜਾਵੇਗਾ।

ਇੰਨਾਂ ਸਮਾਗਮਾ ਦੀ ਰੂਪ ਰੇਖਾ ਬਾਰੇ ਜਾਣਕਾਰੀ ਦਿੰਦਿਆਂ ਉੱਚੇਰੀ ਸਿਖਿਆ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬੀ ਸਪਤਾਹ-2020 ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਟਕ 06 ਨਵੰਬਰ, 2020 ਵੀਰਵਾਰ ਸੁਲਤਾਨਪੁਰ ਲੋਧੀ ਕਪੂਰਥਲਾ ਵਿਖੇ, ਅਜ਼ੀਮ ਕਵਿਤਰੀ ਸ੍ਰੀਮਤੀ ਅਮਿ੍ਰਤਾ ਪ੍ਰੀਤਮ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਕਵੀ ਦਰਬਾਰ 09 ਨਵੰਬਰ, 2020 ਸੋਮਵਾਰ ਭਾਸ਼ਾ ਭਵਨ, ਪਟਿਆਲਾ ਵਿਖੇ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੋਸ਼ਟੀ 12 ਨਵੰਬਰ, 2020 ਵੀਰਵਾਰ ਭਾਸ਼ਾ ਭਵਨ, ਪਟਿਆਲਾ ਵਿਖੇ, ਭਗਤ ਨਾਮਦੇਵ ਜੀ ਦੇ 750 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਗੋਸ਼ਟੀ 17 ਨਵੰਬਰ, 2020 ਮੰਗਲਵਾਰ ਫ਼ਤਿਹਗੜ ਚੂੜੀਆਂ ਗੁਰਦਾਸਪੁਰ ਵਿਖੇ, ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 300 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਰਰਸ ਕਵੀ ਦਰਬਾਰ 23 ਨਵੰਬਰ, 2020 ਸੋਮਵਾਰ ਸ੍ਰੀ ਫਤਿਹਗੜ ਸਾਹਿਬ ਵਿਖੇ ਅਤੇ ਵਿਦਾਇਗੀ ਸਮਾਗਮ ਮੌਕੇ ਸਭਿਆਚਾਰਕ ਸਮਾਗਮ ਅਤੇ ਸਰਵੋਤਮ ਸਾਹਿਤਕ ਪੁਰਸਕਾਰ ਵੰਡ ਸਮਾਗਮ 27 ਨਵੰਬਰ, 2020 ਸ਼ੁੱਕਰਵਾਰ ਭਾਸ਼ਾ ਭਵਨ ਪਟਿਆਲਾ ਵਿਖੇ ਕਰਵਾਇਆ ਜਾਵੇਗਾ।

Post Views: 26
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਪੰਜਾਬ ਐਗਰੋ ਆਪਣੇ ਹਫ਼ਤਾਵਾਰੀ ਸ਼ੋਅ ਫਾਈਵ ਰਿਵਰਜ਼ ਜ਼ਰੀਏ ਕਿਸਾਨਾਂ ਨਾਲ ਸਿੱਧੇ ਜੁੜੇਗਾ

Next Post

ਮੁੱਖ ਮੰਤਰੀ ਵੱਲੋਂ ਨੱਢਾ ਨੂੰ ਖੁੱਲ੍ਹਾ ਪੱਤਰ, ਮਾਲ ਗੱਡੀਆਂ ਦੀ ਆਵਾਜਾਈ ਦੇ ਪੇਚੀਦਾ ਮਸਲੇ ਨੂੰ ਸਮੂਹਿਕ ਇੱਛਾ ਅਤੇ ਸੂਝ-ਬੂਝ ਨਾਲ ਸੁਲਝਾਉਣ ਦਾ ਸੱਦਾ

Next Post
ਆੜਤੀਆਂ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਬਣਦੇ ਕਮਿਸ਼ਨ ਨੂੰ ਬਹਾਲ ਕੀਤਾ ਜਾਵੇ : ਅਮਰਿੰਦਰ

ਮੁੱਖ ਮੰਤਰੀ ਵੱਲੋਂ ਨੱਢਾ ਨੂੰ ਖੁੱਲ੍ਹਾ ਪੱਤਰ, ਮਾਲ ਗੱਡੀਆਂ ਦੀ ਆਵਾਜਾਈ ਦੇ ਪੇਚੀਦਾ ਮਸਲੇ ਨੂੰ ਸਮੂਹਿਕ ਇੱਛਾ ਅਤੇ ਸੂਝ-ਬੂਝ ਨਾਲ ਸੁਲਝਾਉਣ ਦਾ ਸੱਦਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800