No Result
View All Result
Sunday, June 7, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

30 ਤੋਂ ਵੱਧ ਕੈਨੇਡੀਅਨ ਸੰਸਦ ਮੈਂਬਰਾਂ ਨੇ PM ਟਰੂਡੋ ਨੂੰ ਲਿਖਿਆ ਪੱਤਰ, ਇਜ਼ਰਾਈਲ-ਹਮਾਸ ਜੰਗਬੰਦੀ ਦੀ ਕੀਤੀ ਮੰਗ

admin by admin
October 21, 2023
in BREAKING, COVER STORY, ENGLISH NEWS, WORLD
0
कनाडा में बसने का सुनहरा अवसर, सरकार ने अधिक से अधिक लोगों के लिए पीआर की घोषणा की
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਕੈਨੇਡੀਅਨ ਸੰਸਦ ਦੇ 30 ਤੋਂ ਵੱਧ ਮੈਂਬਰਾਂ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਇਜ਼ਰਾਈਲ ਅਤੇ ਹਮਾਸ ਦਰਮਿਆਨ ਜਲਦ ਤੋਂ ਜਲਦ ਜੰਗਬੰਦੀ ਲਈ ਆਵਾਜ਼ ਚੁੱਕਣ ਦੀ ਅਪੀਲ ਕੀਤੀ ਹੈ। ਟਰੂਡੋ ਨੂੰ ਲਿਖੇ ਇੱਕ ਸਾਂਝੇ ਪੱਤਰ ਵਿੱਚ ਇਨ੍ਹਾਂ ਸੰਸਦ ਮੈਂਬਰਾਂ ਨੇ ਚੱਲ ਰਹੇ ਸੰਘਰਸ਼ ਕਾਰਨ ਬੇਕਸੂਰ ਜਾਨਾਂ ਦੇ ਨੁਕਸਾਨ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਪੱਤਰ ‘ਤੇ ਦਸਤਖਤ ਕਰਨ ਵਾਲੇ ਸੰਸਦ ਮੈਂਬਰਾਂ ‘ਚੋਂ 23 ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦੇ ਹਨ। ਕੈਨੇਡੀਅਨ ਸੰਸਦ ਮੈਂਬਰਾਂ ਵੱਲੋਂ ਦਸਤਖ਼ਤ ਕੀਤੇ ਗਏ ਪੱਤਰ ਵਿੱਚ ਕਿਹਾ ਗਿਆ ਹੈ, “ਕੈਨੇਡਾ ਲੰਬੇ ਸਮੇਂ ਤੋਂ ਸ਼ਾਂਤੀ ਲਈ ਆਵਾਜ਼ ਚੁੱਕ ਰਿਹਾ ਹੈ। ਇਹ ਸੰਘਰਸ਼ ਜਿੰਨਾ ਲੰਬਾ ਚੱਲੇਗਾ, ਓਨਾ ਹੀ ਬੇਕਸੂਰ ਨਾਗਰਿਕਾਂ ਨੂੰ ਆਪਣੀਆਂ ਜਾਨਾਂ ਗਵਾਉਣੀਆਂ ਪੈਣਗੀਆਂ। ਅਸੀਂ ਮੰਗ ਕਰਦੇ ਹਾਂ ਕਿ ਕੈਨੇਡਾ ਫੌਰੀ ਜੰਗਬੰਦੀ ਲਈ ਵਧ ਰਹੇ ਅੰਤਰਰਾਸ਼ਟਰੀ ਸੱਦੇ ਵਿੱਚ ਸ਼ਾਮਲ ਹੋਵੇ। ਕੈਨੇਡਾ ਨੂੰ ਇਜ਼ਰਾਈਲ-ਹਮਾਸ ਸੰਘਰਸ਼ ਦੌਰਾਨ ਹੋਰ ਮਾਸੂਮ ਬੱਚਿਆਂ ਦੇ ਮਾਰੇ ਜਾਣ ਤੋਂ ਪਹਿਲਾਂ ਕਾਰਵਾਈ ਕਰਨੀ ਚਾਹੀਦੀ ਹੈ।’ ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਦਸਤਖਤ ਕਰਨ ਵਾਲਿਆਂ ਵਿੱਚ ਕੈਨੇਡਾ ਦੇ ਸਾਬਕਾ ਕੈਬਨਿਟ ਮੰਤਰੀ ਉਮਰ ਅਲਘਬਰਾ ਅਤੇ 6 ਮੌਜੂਦਾ ਸੰਸਦੀ ਮੰਤਰੀ ਸ਼ਾਮਲ ਹਨ। ਕੈਨੇਡੀਅਨ ਸੰਸਦ ਮੈਂਬਰਾਂ ਦਾ ਇਹ ਪੱਤਰ ਲਗਭਗ 2 ਹਫ਼ਤੇ ਪਹਿਲਾਂ ਗਾਜ਼ਾ ਪੱਟੀ ਦੇ ਨਾਲ ਲੱਗਦੇ ਇਜ਼ਰਾਈਲੀ ਫੌਜੀ ਠਿਕਾਣਿਆਂ ਅਤੇ ਕਸਬਿਆਂ ‘ਤੇ ਹਮਾਸ ਦੇ ਅਚਾਨਕ ਹਮਲੇ ਦੇ ਬਾਅਦ ਆਇਆ ਹੈ, ਜਿਸ ਤੋਂ ਬਾਅਦ ਗਾਜ਼ਾ ‘ਤੇ ਵਿਆਪਕ ਇਜ਼ਰਾਈਲੀ ਹਵਾਈ ਹਮਲੇ ਹੋਏ। ਇਸ ਦੌਰਾਨ ਟਰੂਡੋ ਦੇ ਦਫ਼ਤਰ ਅਨੁਸਾਰ, ਟਰੂਡੋ ਨੇ ਸ਼ੁੱਕਰਵਾਰ ਨੂੰ ਸਾਊਦੀ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਮੁਹੰਮਦ ਬਿਨ ਸਲਮਾਨ ਅਲ ਸਾਊਦ ਨਾਲ ਫੋਨ ਰਾਹੀਂ ਗੱਲ ਕੀਤੀ। ਗੱਲਬਾਤ ਦੌਰਾਨ ਉਨ੍ਹਾਂ ਨੇ ਦੋ-ਰਾਜੀ ਹੱਲ ਅਤੇ ਇਜ਼ਰਾਈਲ ਅਤੇ ਫਲਸਤੀਨੀਆਂ ਦੇ ਸ਼ਾਂਤੀ ਅਤੇ ਸੁਰੱਖਿਆ ਨਾਲ ਰਹਿਣ ਦੇ ਅਧਿਕਾਰ ਲਈ ਕੈਨੇਡਾ ਦੇ ਲੰਬੇ ਸਮੇਂ ਦੇ ਸਮਰਥਨ ਨੂੰ ਦੁਹਰਾਇਆ। ਜ਼ਿਕਰਯੋਗ ਹੈ ਕਿ ਇਜ਼ਰਾਈਲ-ਹਮਾਸ ਸੰਘਰਸ਼ ਅੱਜ 15ਵੇਂ ਦਿਨ ‘ਚ ਦਾਖ਼ਲ ਹੋ ਗਿਆ, ਜਿਸ ‘ਚ ਦੋਹਾਂ ਪੱਖਾਂ ਦੇ 5 ਹਜ਼ਾਰ ਤੋਂ ਜ਼ਿਆਦਾ ਲੋਕ ਮਾਰੇ ਜਾ ਚੁੱਕੇ ਹਨ।

Post Views: 44
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #Canada #Justin Trudeau #Narendra Modi #Sikhs #Toronto
Previous Post

दक्षिण अफ्रीका का दूसरा विकेट गिरा, रासी वान डर डुसेन 60 रन बनाकर आउट, आदिल रशीद ने भेजा पवेलियन

Next Post

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਜਾਰੀ

Next Post
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਜਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਜਾਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800