No Result
View All Result
Wednesday, August 27, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦਿੱਤੇ ਜਾਣਗੇ ਤਿੰਨ ਵਿਸ਼ੇਸ਼ ਗੱਤਕਾ ਐਵਾਰਡ

ਗੱਤਕਾ ਗੌਰਵ ਐਵਾਰਡ, ਪ੍ਰੈਜੀਡੈਂਟਜ਼ ਐਵਾਰਡ ਅਤੇ ਐਨ.ਜੀ.ਏ.ਆਈ. ਐਵਾਰਡਾਂ ਲਈ ਮੰਗੀਆਂ ਅਰਜੀਆਂ

admin by admin
May 1, 2023
in BREAKING, CHANDIGARH, COVER STORY, SPORTS
0
ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦਿੱਤੇ ਜਾਣਗੇ ਤਿੰਨ ਵਿਸ਼ੇਸ਼ ਗੱਤਕਾ ਐਵਾਰਡ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ,30-04-2023( ਪ੍ਰੈਸ ਕੀ ਤਾਕਤ)-ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਅਤੇ ਗੱਤਕਾ ਖੇਡ ਦੀ ਸਭ ਤੋਂ ਪੁਰਾਣੀ ਰਜ਼ਿਸਟਰਡ ਖੇਡ ਸੰਸਥਾ ‘ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ’ ਵੱਲੋਂ ਸਥਾਪਿਤ ਕੀਤੇ ਗਏ ਤਿੰਨ ਮਹੱਤਵਪੂਰਨ ਗੱਤਕਾ ਐਵਾਰਡ ਮਈ ਮਹੀਨੇ ਗੱਤਕਾ ਜਗਤ ਨਾਲ ਜੁੜੀਆਂ ਵੱਖ-ਵੱਖ ਸ਼ਖਸੀਅਤਾਂ, ਬਿਹਤਰੀਨ ਖਿਡਾਰੀਆਂ ਅਤੇ ਵਡਮੁੱਲਾ ਯੋਗਦਾਨ ਪਾਉਣ ਵਾਲੇ ਕੋਚਾਂ ਨੂੰ ਪ੍ਰਦਾਨ ਕੀਤੇ ਜਾਣਗੇ ਜਿਸ ਵਿਚ ਇਕ ਤਸ਼ਤਰੀ, ਸ਼ਾਲ ਅਤੇ ਰੋਲ ਆਫ਼ ਆਨਰ ਪ੍ਰਦਾਨ ਕੀਤਾ ਜਾਵੇਗਾ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਦੱਸਿਆ ਕਿ ਇਹ ਐਵਾਰਡ ਸਾਲ 2022 ਲਈ 20 ਮਈ ਨੂੰ ਚੰਡੀਗੜ੍ਹ ਵਿਖੇ ਪ੍ਰਦਾਨ ਕੀਤੇ ਜਾਣਗੇ ਅਤੇ ਇਨਾਂ ਐਵਾਰਡਾਂ ਦੀ ਨਿਰਪੱਖ ਚੋਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਇਕ ਉੱਚ ਤਾਕਤੀ ਕਮੇਟੀ ਗਠਿਤ ਕੀਤੀ ਗਈ ਹੈ।
ਸਰਬ-ਉੱਚ ਐਵਾਰਡਾਂ ਸਬੰਧੀ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਸਿੱਖ ਜੰਗਜੂ ਕਲਾ ਗੱਤਕੇ ਨੂੰ ਖੇਡ ਵਜੋਂ ਪ੍ਰਫੁੱਲਤ ਕਰਨ, ਪ੍ਰਚਾਰ ਤੇ ਪਸਾਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਬਦਲੇ ਗੱਤਕੇ ਦਾ ਸਰਵਉੱਚ ਸਨਮਾਨ ‘ਗੱਤਕਾ ਗੌਰਵ ਐਵਾਰਡ‘ ਪ੍ਰਦਾਨ ਕੀਤਾ ਜਾਵੇਗਾ। ਗੱਤਕੇਬਾਜਾਂ ਨੂੰ ਨਿਯਮਾਂਵਲੀ ਮੁਤਾਬਕ ਗੱਤਕੇ ਦੇ ਗੁਰ ਸਿਖਾਉਣ, ਵੱਧ ਤੋਂ ਵੱਧ ਸਿਖਲਾਈ/ਰੈਫਰੀ ਕੈਂਪ ਲਾਉਣੇ, ਵੱਡੀ ਗਿਣਤੀ ਵਿੱਚ ਗੱਤਕਾ ਖਿਡਾਰੀ/ਖਿਡਾਰਨਾਂ ਪੈਦਾ ਕਰਨੇ, ਆਪਣੇ ਸੂਬੇ ਅਤੇ ਹੋਰਨਾਂ ਰਾਜਾਂ ਅੰਦਰ ਗੱਤਕੇ ਦੇ ਮਾਣ-ਸਨਮਾਨ ਵਿਚ ਵਾਧਾ ਕਰਨ ਵਾਲੇ ਕੋਚਾਂ ਨੂੰ ‘ਪ੍ਰੈਜ਼ੀਡੈਂਟ ਗੱਤਕਾ ਐਵਾਰਡ’ ਨਾਲ ਸਨਮਾਨਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗੱਤਕੇਬਾਜ਼ਾਂ ਦੇ ਵਰਗ ਵਿੱਚ ਰਾਸ਼ਟਰੀ ਖੇਡਾਂ, ਅੰਤਰ-ਵਰਸਿਟੀ ਮੁਕਾਬਲੇ, ਰਾਜ ਪੱਧਰੀ ਮੁਕਾਬਲੇ ਅਤੇ ਵਿਰਸਾ ਸੰਭਾਲ ਮੁਕਾਬਲਿਆਂ ਵਿੱਚ ਵੱਡੀਆਂ ਮੱਲਾਂ ਮਾਰਨ ਤੋਂ ਇਲਾਵਾ ਵੱਧ ਤੋਂ ਵੱਧ ਗੱਤਕੇ ਦੇ ਕੋਚਿੰਗ ਕੈਂਪ, ਰੈਫਰੀ ਕੋਰਸ/ਕਲੀਨਿਕ ਅਤੇ ਰਿਫਰੈਸ਼ਰ ਕੋਰਸ ਲਾਉਣ ਵਾਲੇ ਬਿਹਤਰੀਨ ਖਿਡਾਰੀਆਂ/ਖਿਡਾਰਨਾਂ ਨੂੰ ‘ਐੱਨ.ਜੀ.ਏ.ਆਈ. ਗੱਤਕਾ ਐਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ।
ਗੱਤਕਾ ਪ੍ਰੋਮੋਟਰ ਸ. ਗਰੇਵਾਲ ਨੇ ਦੱਸਿਆ ਕਿ ਉਪਰੋਕਤ ਤਿੰਨੇ ਐਵਾਰਡਾਂ ਲਈ ਆਨਲਾਈਨ ਅਰਜ਼ੀਆਂ ਮੁਕੰਮਲ ਵੇਰਵਿਆਂ ਸਮੇਤ ਭੇਜਣ ਲਈ ਕਿਹਾ ਗਿਆ ਹੈ। ਇਨਾਂ ਐਵਾਰਡਾਂ ਲਈ ਵੇਰਵੇ 8 ਮਈ ਤੱਕ ਈਮੇਲ NGAIAwards@gmail.com ਉੱਤੇ ਭੇਜ ਦਿੱਤੇ ਜਾਣ। ਉਪਰੰਤ ਕਮੇਟੀ ਵੱਲੋਂ ਚੁਣੇ ਐਵਾਰਡੀਆਂ ਦੀ ਸੂਚੀ ਐਸਸੀਏਸ਼ਨ ਦੀ ਵੈੱਬਸਾਈਟ www.Gatkaa.com ਉੱਤੇ ਪ੍ਰਕਾਸ਼ਿਤ ਕੀਤੀ ਜਾਵੇਗੀ।

Post Views: 71
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: gatkagatka federation of indiagatka game rules bookgatka movie traininggatka sikh martial artgatka songgatka song videogatka traininggatka tvgatka tv channelhow to learn gatkaindian gatka associationinternational gatka festivalinternational veer khalsa gatka group barbaraismaa gatka diplomalearn gatka meaningnational gatkanational gatka associationnational gatka cuppunjab gatka associationtraditional gatka pentra
Previous Post

ਅਨਿਲ ਵਿਜ ਨੇ ਕਿਹਾ ਕਿ ਭਾਰਤ ਬਦਲ ਰਿਹਾ ਹੈ।

Next Post

Mohini Ekadashi 2023:ਅੱਜ ਹੈ ਮੋਹਿਨੀ ਇਕਾਦਸ਼ੀ, ਪੂਜਾ ਵਿਧੀ ਅਤੇ ਇਸ ਦਾ ਮਹੱਤਵ

Next Post
Mohini Ekadashi 2023:ਅੱਜ ਹੈ ਮੋਹਿਨੀ ਇਕਾਦਸ਼ੀ,  ਪੂਜਾ ਵਿਧੀ ਅਤੇ ਇਸ ਦਾ ਮਹੱਤਵ

Mohini Ekadashi 2023:ਅੱਜ ਹੈ ਮੋਹਿਨੀ ਇਕਾਦਸ਼ੀ, ਪੂਜਾ ਵਿਧੀ ਅਤੇ ਇਸ ਦਾ ਮਹੱਤਵ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In