No Result
View All Result
Wednesday, May 13, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕੌਮੀ ਲੋਕ ਅਦਾਲਤ ਦੌਰਾਨ 14297 ਕੇਸਾਂ ਦਾ ਆਪਸੀ ਸਹਿਮਤੀ ਨਾਲ ਹੋਇਆ ਨਿਪਟਾਰਾ

admin by admin
March 9, 2024
in BREAKING, COVER STORY, INDIA, National, POLITICS, PUNJAB
0
ਕੌਮੀ ਲੋਕ ਅਦਾਲਤ ਦੌਰਾਨ 14297 ਕੇਸਾਂ ਦਾ ਆਪਸੀ ਸਹਿਮਤੀ ਨਾਲ ਹੋਇਆ ਨਿਪਟਾਰਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 9 ਮਾਰਚ(ਓਜ਼ੀ ਨਿਊਜ਼ ਡੈਸਕ):    ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਨਿਗਰਾਨੀ ਹੇਠ ਹਰ ਕਿਸਮ ਦੇ ਕੇਸਾਂ (ਨਾਨ ਕੰਪਾਊਂਡੇਬਲ ਕ੍ਰਿਮੀਨਲ ਕੇਸਾਂ ਨੂੰ ਛੱਡ ਕੇ) ਸਬੰਧੀ ਕੌਮੀ ਲੋਕ ਅਦਾਲਤ ਜ਼ਿਲ੍ਹਾ ਪਟਿਆਲਾ ਵਿਖੇ ਲਗਾਈ ਗਈ। ਇਸ ਮੌਕੇ ਤੇ ਜ਼ਿਲ੍ਹਾ ਪਟਿਆਲਾ ਵਿੱਚ  32 ਬੈਂਚਾਂ (ਪਟਿਆਲਾ ਵਿੱਚ 19, ਰਾਜਪੁਰਾ ਵਿੱਚ 05,  ਨਾਭਾ ਵਿੱਚ 03 ਅਤੇ ਸਮਾਣਾ ਵਿੱਚ 03 ) ਦਾ ਗਠਨ ਕੀਤਾ ਗਿਆ। ਇੰਤਕਾਲ ਅਤੇ ਵੰਡ ਆਦਿ ਨਾਲ ਸਬੰਧਤ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪਟਿਆਲਾ ਦੀ ਮਾਲ ਅਦਾਲਤ ਵਿੱਚ ਵੀ ਇੱਕ ਬੈਂਚ ਦਾ ਗਠਨ ਕੀਤਾ ਗਿਆ ਸੀ। ਇਸ ਤੋਂ ਇਲਾਵਾ ਵਿਆਹੁਤਾ ਝਗੜਿਆਂ ਦੇ ਕੇਸ ਦਰਜ ਹੋਣ ਤੋਂ ਪਹਿਲਾਂ ਆਪਸੀ ਸਮਝੌਤੇ ਰਾਹੀਂ ਕੇਸਾਂ ਦਾ ਨਿਪਟਾਰਾ ਕਰਨ ਲਈ ਵੁਮੈਨ ਸੈੱਲ, ਪਟਿਆਲਾ ਵਿਖੇ ਇਕ ਬੈਂਚ ਦਾ ਗਠਨ ਵੀ ਕੀਤਾ ਗਿਆ।
ਇਸ ਕੌਮੀ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼੍ਰੇਣੀਆਂ ਅਧੀਨ 36162 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਕੁੱਲ 14297  ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 1704006097/-  ਰੁਪਏ ਦੇ ਅਵਾਰਡ ਪਾਸ ਕੀਤੇ ਗਏ ।
ਇਸ ਕੌਮੀ ਲੋਕ ਅਦਾਲਤ ਦੌਰਾਨ ਮੈਡਮ ਸੁਰਿੰਦਰ ਪਾਲ ਕੌਰ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਪਟਿਆਲਾ ਨੇ ਮੈਡਮ ਮਾਨੀ ਅਰੋੜਾ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਨਾਲ ਇਸ ਕੌਮੀ ਲੋਕ ਅਦਾਲਤ ਦੇ ਬੈਂਚਾਂ ਦਾ ਦੌਰਾ ਕੀਤਾ ਅਤੇ ਧਿਰਾਂ ਨੂੰ ਆਪੋ-ਆਪਣੇ ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ ।
ਮੈਡਮ ਮਾਨੀ ਅਰੋੜਾ, ਸੀਜੇਐਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਨੇ ਲੋਕ ਅਦਾਲਤਾਂ ਦੇ ਬਹੁਤ ਸਾਰੇ ਫ਼ਾਇਦਿਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਕ ਵਾਰ ਲੋਕ ਅਦਾਲਤ ਵਿੱਚ ਕੇਸ ਦਾ ਨਿਪਟਾਰਾ ਹੋ ਜਾਣ ਤੋਂ ਬਾਅਦ, ਇਸ ਦਾ ਫ਼ੈਸਲਾ ਅੰਤਿਮ ਬਣ ਜਾਂਦਾ ਹੈ ਅਤੇ ਇਸ ਦੀ ਅਪੀਲ ਨਹੀਂ ਕੀਤੀ ਜਾ ਸਕਦੀ। ਇਸ ਤੋਂ ਇਲਾਵਾ, ਪਾਰਟੀਆਂ ਦੁਆਰਾ ਪਹਿਲਾਂ ਅਦਾ ਕੀਤੀ ਕੋਈ ਵੀ ਅਦਾਲਤੀ ਫ਼ੀਸ ਵਾਪਸ ਕਰ ਦਿੱਤੀ ਜਾਂਦੀ ਹੈ। ਇਹ ਪ੍ਰਕਿਰਿਆ ਸ਼ਾਮਲ ਧਿਰਾਂ ਦੀਆਂ ਆਪਸੀ ਸਹਿਮਤੀ ਵਾਲੀਆਂ ਸ਼ਰਤਾਂ ਦੇ ਅਨੁਸਾਰ, ਝਗੜਿਆਂ ਦੇ ਤੇਜ਼ੀ ਨਾਲ ਹੱਲ ਨੂੰ ਯਕੀਨੀ ਬਣਾਉਂਦੀ ਹੈ, ਜਿਸ ਨਾਲ ਸਾਰਿਆਂ ਲਈ ਇੱਕ ਲਾਹੇਵੰਦ ਨਤੀਜਾ ਨਿਕਲਦਾ ਹੈ। ਲੋਕ ਅਦਾਲਤਾਂ ਦਾ ਮੁੱਢਲਾ ਟੀਚਾ ਸਮਝੌਤਾ ਰਾਹੀਂ ਸੁਖਾਵੇਂ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ, ਅੰਤ ਵਿੱਚ ਸਮੇਂ, ਪੈਸੇ ਦੀ ਬੱਚਤ ਕਰਨਾ ਅਤੇ ਝਗੜੇ ਵਾਲੀਆਂ ਧਿਰਾਂ ਵਿਚਕਾਰ ਨਿੱਜੀ ਦੁਸ਼ਮਣੀ ਨੂੰ ਘਟਾਉਣਾ ਹੈ।
ਨੈਸ਼ਨਲ ਲੋਕ ਅਦਾਲਤ ਦੀ ਮਹੱਤਵਪੂਰਨ ਵਿਸ਼ੇਸ਼ਤਾ 178 ਪਰਿਵਾਰਿਕ ਝਗੜਿਆਂ ਨਾਲ ਸੰਬੰਧਿਤ ਕੇਸਾਂ ਦਾ ਨਿਪਟਾਰਾ ਕਰਨਾ ਸੀ, ਜੋ ਕਿ ਪ੍ਰਿੰਸੀਪਲ ਜੱਜ, ਸ਼. ਮੁਨੀਸ਼ ਅਰੋੜਾ ਅਤੇ ਵਧੀਕ ਪ੍ਰਿੰਸੀਪਲ ਜੱਜ ਸ਼੍ਰੀਮਤੀ ਦੀਪਿਕਾ ਸਿੰਘ ਦੀ ਪਰਿਵਾਰਕ ਅਦਾਲਤਾਂ ਵਿੱਚ ਵਿਚਾਰ ਅਧੀਨ ਸਨ।

Post Views: 20
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #ozinews #latestnews #punjabitodaynews #NationalLokAdalat #criminal cases #RupinderjitChahal #DistrictLegalServicesAuthority #ManniArora
Previous Post

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦੋ ਦਹਾਕਿਆਂ ਬਾਅਦ ਹੇਠਲੀਆਂ ਅਦਾਲਤਾਂ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਪੱਕੀਆਂ ਅਸਾਮੀਆਂ ਵਿੱਚ ਤਬਦੀਲ ਕਰਨ ਨੂੰ ਹਰੀ ਝੰਡੀ

Next Post

ਪਟਿਆਲਾ ਦਾ ਹਸਪਤਾਲ ਇੱਕ ਹੋਰ ਕਿਸਾਨ ਦੀ ਮੌਤ ਦਾ ਗਵਾਹ ਹੈ, ਜੋ ਇੱਕ ਮਹੀਨੇ ਦੇ ਅੰਦਰ ਅਜਿਹੀ ਸੱਤਵੀਂ ਮੌਤ ਹੈ।

Next Post
ਪਟਿਆਲਾ ਦਾ ਹਸਪਤਾਲ ਇੱਕ ਹੋਰ ਕਿਸਾਨ ਦੀ ਮੌਤ ਦਾ ਗਵਾਹ ਹੈ, ਜੋ ਇੱਕ ਮਹੀਨੇ ਦੇ ਅੰਦਰ ਅਜਿਹੀ ਸੱਤਵੀਂ ਮੌਤ ਹੈ।

ਪਟਿਆਲਾ ਦਾ ਹਸਪਤਾਲ ਇੱਕ ਹੋਰ ਕਿਸਾਨ ਦੀ ਮੌਤ ਦਾ ਗਵਾਹ ਹੈ, ਜੋ ਇੱਕ ਮਹੀਨੇ ਦੇ ਅੰਦਰ ਅਜਿਹੀ ਸੱਤਵੀਂ ਮੌਤ ਹੈ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800