ਚੰਡੀਗੜ੍ਹ,21-03-23(ਪ੍ਰੈਸ ਕੀ ਤਾਕਤ): ਪੰਜਾਬ ‘ਚ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ‘ਚ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਦੀ ਐਂਟਰੀ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਐੱਨ. ਆਈ. ਏ. ਦੀਆਂ 8 ਟੀਮਾਂ ਪੰਜਾਬ ਪਹੁੰਚ ਗਈਆਂ ਹਨ। ਟੀਮਾਂ ਵੱਲੋਂ ਉਕਤ ਮਾਮਲੇ ‘ਚ ਜਲੰਧਰ, ਤਰਨਤਾਰਨ, ਗੁਰਦਾਸਪੁਰ ਅਤੇ ਅੰਮ੍ਰਿਤਸਰ ‘ਚ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਪੂਰੇ ਸੂਬੇ ‘ਚ ਪੰਜਾਬ ਪੁਲਸ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ।