ਭਾਰਤ ਨੇ ਅੱਜ ਕਿਹਾ ਕਿ ਕੈਨੇਡਾ ਵਿਚ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਮਾਮਲੇ ਵਿਚ ਸ਼ਾਮਲ ਦੋ ਮਸ਼ਕੂਕਾਂ ਨੂੰ ਕੈਨੇਡਾ ਪੁਲੀਸ ਵੱਲੋਂ ਜਲਦੀ ਹੀ ਗ੍ਰਿਫ਼ਤਾਰ ਕੀਤੇ ਜਾਣ ਨਾਲ ਸਬੰਧਤ ਰਿਪੋਰਟਾਂ ਬਾਰੇ ਉਸ ਨੂੰ ਕੋਈ ਜਾਣਕਾਰੀ ਨਹੀਂ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ ਕਿਹਾ, ‘‘ਯਕੀਨਨ ਸਾਡੇ ਕੋਲ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।’’ ਬਾਗਚੀ ਨੇ ਇਹ ਟਿੱਪਣੀਆਂ ਅਜਿਹੇ ਮੌਕੇ ਕੀਤੀਆਂ ਹਨ ਜਦੋਂ ਅਜੇ ਇਕ ਦਿਨ ਪਹਿਲਾਂ ਕੈਨੇਡਾ ਦੇ ਅਖ਼ਬਾਰ ‘ਦਿ ਗਲੋਬ ਐਂਡ ਮੇਲ’ ਨੇ ਆਪਣੀ ਰਿਪੋਰਟ ਵਿੱਚ ਦਾਅਵਾ ਕੀਤਾ ਸੀ ਕਿ ਨਿੱਝਰ ਦੀ ਹੱਤਿਆ ਵਿੱਚ ਸ਼ਾਮਲ ਦੋ ਮਸ਼ਕੂਕ, ਜੋ ਅਜੇ ਵੀ ਕੈਨੇਡਾ ਵਿਚ ਮੌਜੂਦ ਹਨ, ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।

