No Result
View All Result
Tuesday, July 29, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸਰਕਾਰ ਬਦਲੀ ਸਿਸਟਮ ਨਹੀਂ! ਕਿਸਾਨਾਂ ‘ਤੇ ਵਰ੍ਹਿਆ ਪੁਲਿਸ ਦਾ ਡੰਡਾ, ਬਜ਼ੁਰਗਾਂ ਤੇ ਔਰਤਾਂ ਨੂੰ ਵੀ ਨਹੀਂ ਬਖਸ਼ਿਆ, ਕਿਸਾਨ ਦੀ ਮੌਤ

admin by admin
August 22, 2023
in BREAKING, COVER STORY, PUNJAB
0
ਸਰਕਾਰ ਬਦਲੀ ਸਿਸਟਮ ਨਹੀਂ! ਕਿਸਾਨਾਂ ‘ਤੇ ਵਰ੍ਹਿਆ ਪੁਲਿਸ ਦਾ ਡੰਡਾ, ਬਜ਼ੁਰਗਾਂ ਤੇ ਔਰਤਾਂ ਨੂੰ ਵੀ ਨਹੀਂ ਬਖਸ਼ਿਆ, ਕਿਸਾਨ ਦੀ ਮੌਤ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

 ਕਿਸਾਨ ਮੁੜ ਸੜਕਾਂ ‘ਤੇ ਉੱਤਰ ਆਏ ਹਨ। ਕਿਸਾਨਾਂ ਨੂੰ ਗਿਲਾ ਹੈ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਦਾ ਵਾਅਦਾ ਕੀਤਾ ਸੀ

ਕਿਸਾਨ ਮੁੜ ਸੜਕਾਂ ‘ਤੇ ਉੱਤਰ ਆਏ ਹਨ। ਕਿਸਾਨਾਂ ਨੂੰ ਗਿਲਾ ਹੈ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸੱਤਾ ਵਿੱਚ ਆਉਣ ਮਗਰੋਂ ਗੱਲ ਕਰਨ ਲਈ ਵੀ ਤਿਆਰ ਨਹੀਂ। ਹੈਰਾਨੀ ਦੀ ਗੱਲ ਹੈ ਕਿ ਭਗਵੰਤ ਮਾਨ ਸਰਕਾਰ ਵੀ ਹੁਣ ਕਿਸਾਨਾਂ ਖਿਲਾਫ ਪੁਲਿਸ ਬਲ ਵਰਤਣ ਲੱਗੀ ਹੈ।

ਸੋਮਵਾਰ ਨੂੰ ਲੌਂਗੋਵਾਲ ਵਿੱਚ ਧਰਨਾ ਦੇ ਰਹੇ ਕਿਸਾਨਾਂ ਤੇ ਪੁਲਿਸ ਦਰਮਿਆਨ ਹੋਈ ਝੜਪ ਦੌਰਾਨ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ ਜਦਕਿ ਇੱਕ ਇੰਸਪੈਕਟਰ ਸਮੇਤ ਕਈ ਹੋਰ ਵਿਅਕਤੀ ਫੱਟੜ ਹੋ ਗਏ। ਜ਼ਖ਼ਮੀ ਹੋਏ ਇੰਸਪੈਕਟਰ ਦੀਪਇੰਦਰ ਸਿੰਘ ਜੇਜੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਦੋਂ ਕਿਸਾਨ ਪ੍ਰੀਤਮ ਸਿੰਘ ਪੁੱਤਰ ਰੂਪ ਸਿੰਘ ਵਾਸੀ ਮੰਡੇਰ ਕਲਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਆਂਦਾ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿਚ ਦਮ ਤੋੜ ਦਿੱਤਾ।

ਜ਼ਖ਼ਮੀ ਹੋਇਆ ਇੱਕ ਹੋਰ ਕਿਸਾਨ ਗੁਰਜੰਟ ਸਿੰਘ ਹਸਪਤਾਲ ’ਚ ਜ਼ੇਰੇ ਇਲਾਜ ਹੈ। ਝੜਪ ਤੋਂ ਬਾਅਦ ਇਲਾਕੇ ਵਿੱਚ ਮਾਹੌਲ ਤਣਾਅਪੂਰਨ ਬਣ ਗਿਆ। ਪੂਰੇ ਇਲਾਕੇ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਕਿਸਾਨਾਂ ਨੇ ਲੌਂਗੋਵਾਲ ਥਾਣੇ ਅੱਗੇ ਸੁਨਾਮ-ਬਰਨਾਲਾ ਰੋਡ ’ਤੇ ਪੱਕਾ ਮੋਰਚਾ ਆਰੰਭ ਕਰ ਦਿੱਤਾ। ਝੜਪਾਂ ਲਈ ਪੁਲਿਸ ਤੇ ਕਿਸਾਨ ਇੱਕ-ਦੂਜੇ ਨੂੰ ਦੋਸ਼ੀ ਠਹਿਰਾ ਰਹੇ ਹਨ।

ਦਰਅਸਲ ਝੜਪ ਦੀ ਸਥਿਤੀ ਉਸ ਵੇਲੇ ਪੈਦਾ ਹੋਈ ਜਦੋਂ 16 ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ’ਚ ਦਿੱਤੇ ਜਾਣ ਵਾਲੇ ਧਰਨੇ ਦੇ ਮੱਦੇਨਜ਼ਰ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੇ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਲੌਂਗੋਵਾਲ ਨੂੰ ਹਿਰਾਸਤ ’ਚ ਲੈ ਲਿਆ। ਇਸ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਬਡਬਰ ਰੋਡ ’ਤੇ ਧਰਨਾ ਦਿੱਤਾ ਜਾ ਰਿਹਾ ਸੀ। ਕਿਸਾਨਾਂ ਮੁਤਾਬਕ ਜਦੋਂ ਉਹ ਬਡਬਰ ਟੌਲ ਪਲਾਜ਼ੇ ਵੱਲ ਜਾਣ ਲਈ ਅੱਗੇ ਵਧਣ ਲੱਗੇ ਤਾਂ ਪੁਲਿਸ ਨੇ ਬੈਰੀਕੇਡਾਂ ’ਤੇ ਉਨ੍ਹਾਂ ਨੂੰ ਰੋਕਦਿਆਂ ਔਰਤਾਂ ਤੇ ਕਿਸਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ। ਕਿਸਾਨਾਂ ਨੇ ਦੱਸਿਆ ਕਿ ਪੁਲਿਸ ਨੇ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਤੇ ਗਾਲ੍ਹਾਂ ਕੱਢੀਆਂ।

ਉਨ੍ਹਾਂ ਬੀਬੀਆਂ ਵਾਲੀਆਂ ਬੱਸਾਂ ਦੇ ਸ਼ੀਸ਼ੇ ਵੀ ਭੰਨ੍ਹ ਦਿੱਤੇ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਦੀ ਧੱਕੇਸ਼ਾਹੀ ਤੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਪੁਲਿਸ ਨੇ ਕੁਝ ਔਰਤਾਂ ਤੇ ਨੌਜਵਾਨਾਂ ਨੂੰ ਧੱਕੇ ਨਾਲ ਥਾਣੇ ਅੰਦਰ ਬੰਦ ਕਰਕੇ ਰੱਖਿਆ ਹੈ।

ਉਧਰ ਸੰਗਰੂਰ ਦੇ ਐਸਪੀ ਪਲਵਿੰਦਰ ਸਿੰਘ ਚੀਮਾ ਨੇ ਘਟਨਾ ਦੀ ਵੀਡੀਓ ਵਿਖਾਉਂਦਿਆਂ ਦੱਸਿਆ ਕਿ ਪ੍ਰੀਤਮ ਸਿੰਘ ਕਿਸਾਨਾਂ ਦੀ ਟਰਾਲੀ ਥੱਲੇ ਆ ਕੇ ਮਾਰਿਆ ਗਿਆ ਹੈ ਜਦਕਿ ਇੰਸਪੈਕਟਰ ਜੇਜੀ ਇਸ ਘਟਨਾ ਵਿੱਚ ਵਾਲ ਵਾਲ ਬਚੇ ਹਨ ਤੇ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।

Post Views: 101
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjabcongressflood in punjab todaygaurav gogoiindia alliancejagdeep dhankharlatest news punjablive newsLok Sabhalucknow newsmanipur violencenews 18 punjabnews punjabnews18news18 punjabnews18 punjab haryananews18 punjab latest newsnews18 punjab livenews18 punjab newsnews18 punjab updatesPm ModiPunjab Governmentpunjab govtpunjab latest newspunjab newsPUNJAB POLICEpunjabi newsRAhul Gandhitoday news punjab
Previous Post

ਡਿਪਟੀ ਕਮਿਸ਼ਨਰ ਤੇ ਨਗਰ ਨਿਗਮ ਕਮਿਸ਼ਨਰ ਵਲੋਂ ਸਿਹਤ ਤੇ ਨਿਗਮ ਟੀਮਾਂ ਨੂੰ ਨਾਲ ਲੈ ਕੇ ਮਥੁਰਾ ਕਲੋਨੀ ਵਿਖੇ ਡੇਂਗੂ ਮੱਛਰ ਦੇ ਲਾਰਵਾ ਦੀ ਅਚਨਚੇਤ ਚੈਕਿੰਗ

Next Post

ਪੰਚਾਇਤਾਂ ਭੰਗ ਕਰਨ ਵਿਰੁੱਧ ਪੰਜਾਬ ਕਾਂਗਰਸ ਵੱਲੋਂ ਮੁਹਾਲੀ ਵਿੱਚ ਸੂਬਾਈ ਧਰਨਾ

Next Post
ਪੰਚਾਇਤਾਂ ਭੰਗ ਕਰਨ ਵਿਰੁੱਧ ਪੰਜਾਬ ਕਾਂਗਰਸ ਵੱਲੋਂ ਮੁਹਾਲੀ ਵਿੱਚ ਸੂਬਾਈ ਧਰਨਾ

ਪੰਚਾਇਤਾਂ ਭੰਗ ਕਰਨ ਵਿਰੁੱਧ ਪੰਜਾਬ ਕਾਂਗਰਸ ਵੱਲੋਂ ਮੁਹਾਲੀ ਵਿੱਚ ਸੂਬਾਈ ਧਰਨਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In