No Result
View All Result
Tuesday, March 3, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

20 ਨਵੰਬਰ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਸੀਨੀਅਰ ਸਿਟੀਜਨਾਂ ਲਈ ਭਲਾਈ ਕੈਂਪ ਲਗਾਇਆ ਜਾਵੇਗਾ

admin by admin
November 7, 2023
in BREAKING, COVER STORY, PUNJAB
0
20 ਨਵੰਬਰ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਸੀਨੀਅਰ ਸਿਟੀਜਨਾਂ ਲਈ ਭਲਾਈ ਕੈਂਪ ਲਗਾਇਆ ਜਾਵੇਗਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

-ਬਹਾਵਲਪੁਰ ਪੈਲੇਸ ਵਿਖੇ ਲੱਗਣ ਵਾਲੇ ਕੈਂਪ ’ਚ ਮੈਡੀਕਲ ਸੇਵਾਵਾਂ ਸਮੇਤ ਭਲਾਈ ਸਕੀਮਾਂ ਦਾ ਦਿੱਤਾ ਜਾਵੇਗਾ ਲਾਭ
ਪਟਿਆਲਾ, 7 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 20 ਨਵੰਬਰ ਨੂੰ “ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ” ਤਹਿਤ ਸੀਨੀਅਰ ਸਿਟੀਜਨਾਂ ਲਈ ਬਹਾਵਲਪੁਰ ਪੈਲੇਸ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਲਾਈ ਕੈਂਪ ਵਿਖੇ ਬਜ਼ੁਰਗਾਂ ਲਈ ਮੈਡੀਕਲ ਚੈਅਕਪ ਸਮੇਤ ਅੱਖਾਂ, ਕੰਨਾਂ ਦੇ ਮਾਹਿਰ ਡਾਕਟਰ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ, ਇਸ ਦੇ ਨਾਲ ਹੀ ਲੋੜਵੰਦ ਬਜ਼ੁਰਗਾਂ ਨੂੰ ਐਨਕਾਂ ਅਤੇ ਹੋਰ ਲੋੜੀਂਦੀ ਮੈਡੀਕਲ ਸਹਾਇਤਾ ਵੀ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੈਂਪ ਵਿਚ ਆਉਣ ਵਾਲੇ ਬਜ਼ੁਰਗਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਪੈਨਸ਼ਨ ਸੇਵਾਵਾਂ ਵੀ ਮੁਹੱਈਆ ਕਰਵਾਈ ਜਾਵੇਗੀ ਅਤੇ ਸੀਨੀਅਰ ਸਿਟੀਜਨ ਦੇ ਕਾਰਡ ਲਈ ਰਜਿਸਟ੍ਰੇਸ਼ਨ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵੱਖ ਵੱਖ ਖੇਤਰਾਂ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਬਜ਼ੁਰਗਾਂ ਦੇ ਲੈਕਚਰ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਸਿਵਲ ਸਰਜਨ ਕੈਂਪ ਦੇ ਆਯੋਜਨ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੂੰ ਸਹਿਯੋਗ ਦੇਣਗੇ। ਇਸ ਮੌਕੇ ਫੀਜ਼ੀਓ ਥੈਰਪੀਸਿਟ, ਯੋਗ ਅਤੇ ਹੱਡੀਆਂ ਆਦਿ ਦੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ ਤਾਂ ਜੋ ਇੱਕ ਥਾਂ ਉਤੇ ਹੀ ਹਰ ਤਰ੍ਹਾਂ ਦੀਆਂ ਇਲਾਜ ਸੇਵਾਵਾਂ ਬਜ਼ੁਰਗਾਂ ਨੂੰ ਮਿਲ ਸਕਣ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਅਜਿਹੇ ਕੈਂਪ ਸਬ ਡਵੀਜ਼ਨ ਪੱਧਰ ’ਤੇ ਵੀ ਕੈਂਪ ਲਗਾਏ ਜਾਣਗੇ ਤਾਂ ਜੋ ਲੋੜਵੰਦ ਬਜ਼ੁਰਗ ਕੈਂਪ ਵਿਚ ਪਹੁੰਚ ਕੇ ਸੇਵਾਵਾਂ ਦਾ ਲਾਭ ਉਠਾ ਸਕਣ।
ਇਸ ਮੌਕੇ ਐਸ.ਡੀ.ਐਮ ਪਟਿਆਲਾ ਡਾ. ਇਸਮਿਤ ਵਿਜੈ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਬੈਂਸ, ਡੀ.ਡੀ.ਪੀ.ਓ ਅਮਨਦੀਪ ਕੌਰ, ਸੁਪ੍ਰੀਤ ਕੌਰ, ਡਾ. ਐਸ.ਜੇ ਸਿੰਘ, ਲਖਵਿੰਦਰ ਸਰੀਨ, ਯਾਦਵਿੰਦਰ ਸਿੰਘ, ਰਤਿੰਦਰ ਪਾਲ, ਗੁਰਮੀਤ ਸਿੰਘ, ਰਾਹੁਲ ਸਿੰਘ, ਗੁਰਸੇਵਕ ਸਿੰਘ ਵੀ ਮੌਜੂਦ ਸਨ।

Post Views: 43
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਚੇਤਨ ਸਿੰਘ ਜੌੜਾਮਾਜਰਾ ਨੇ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦੀ ਵਚਨਬੱਧਤਾ ਦੁਹਰਾਈ

Next Post

ਕੇ.ਵੀ.ਕੇ ਨੇ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਦਿੱਤੀ ਜਾਣਕਾਰੀ

Next Post
ਕੇ.ਵੀ.ਕੇ ਨੇ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਦਿੱਤੀ ਜਾਣਕਾਰੀ

ਕੇ.ਵੀ.ਕੇ ਨੇ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਦਿੱਤੀ ਜਾਣਕਾਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800