No Result
View All Result
Wednesday, May 20, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸਾਂ ‘ਤੇ ਪੰਜਾਬ ਪੁਲਿਸ ਸੂਬੇ ‘ਚੋਂ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ, ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਮੁਹਿੰਮ ਤਹਿਤ ਗ੍ਰਿਫ਼ਤਾਰੀਆਂ ਦੀ ਗਿਣਤੀ 623 ਤੱਕ ਪਹੁੰਚੀ ਚਾਈਨਾ ਡੋਰ ਖਿਲਾਫ਼ ਕਾਰਵਾਈ: ਪੰਜਾਬ ਪੁਲਿਸ ਵੱਲੋਂ ਚਾਈਨਾ ਡੋਰ ਦੇ 10269 ਬੰਡਲ ਬਰਾਮਦ, 188 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

admin by admin
January 16, 2023
in BREAKING, CHANDIGARH, COVER STORY, National, POLITICS, PUNJAB
0
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸਾਂ ‘ਤੇ ਪੰਜਾਬ ਪੁਲਿਸ ਸੂਬੇ ‘ਚੋਂ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ,  ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਮੁਹਿੰਮ ਤਹਿਤ ਗ੍ਰਿਫ਼ਤਾਰੀਆਂ ਦੀ ਗਿਣਤੀ 623 ਤੱਕ ਪਹੁੰਚੀ ਚਾਈਨਾ ਡੋਰ ਖਿਲਾਫ਼ ਕਾਰਵਾਈ: ਪੰਜਾਬ ਪੁਲਿਸ ਵੱਲੋਂ ਚਾਈਨਾ ਡੋਰ ਦੇ 10269 ਬੰਡਲ ਬਰਾਮਦ, 188 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 16 ਜਨਵਰੀ,(ਪ੍ਰੈਸ ਕੀ ਤਾਕਤ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ  ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਸੂਬੇ ਭਰ ’ਚ ਐਨ.ਡੀ.ਪੀ.ਐਸ. ਐਕਟ ਤਹਿਤ 194 ਐਫਆਈਆਰ ਦਰਜ ਕਰਕੇ, ਜਿਸ ਵਿੱਚ 31 ਵਪਾਰਕ ਮਾਮਲੇ ਹਨ,  258 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ ਦੋਸ਼ੀਆਂ ਕੋਲੋਂ 41.26 ਕਿਲੋ ਹੈਰੋਇਨ, 13.55 ਕਿਲੋ ਅਫੀਮ, 53.25 ਕਿਲੋ ਗਾਂਜਾ, 4.81 ਕੁਇੰਟਲ ਭੁੱਕੀ ਅਤੇ 5.28 ਲੱਖ ਫਾਰਮਾ ਓਪੀਓਡਜ਼ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 20.48 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਉਹਨਾਂ ਦੱਸਿਆ ਕਿ  5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 15 ਹੋਰ  ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 623 ਹੋ ਗਈ ਹੈ ।
ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ 176 ਐਫਆਈਆਰਜ਼ ਦਰਜ ਕਰਕੇ ਚੀਨੀ ਡੋਰ ਦੇ 10269 ਬੰਡਲ ਬਰਾਮਦ ਕੀਤੇ ਹਨ ਅਤੇ ਇਸ ਡੋਰ ਨੂੰ ਵੇਚਣ ਵਿੱਚ ਸ਼ਾਮਲ 188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਚਾਈਨਾ ਡੋਰ ਨੂੰ ਖਰੀਦਣ/ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।
ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

Post Views: 97
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Amid protestsIn 6 monthsOn directions of Punjab CM Bhagwant MannPunjab CM Bhagwant Mann cracks the whip on corruptionPunjab CM Bhagwant Mann orders probe onPunjab opposition parties to CM Mann as Goldy Brar deniesPunjab Police arrest 271 drug smugglers in one weekPunjab Police arrest 676 drug smugglers in a weekPunjab police arrest 9917 drug smugglerpunjab police arrests 1447 big fish among 9917 smugglersPunjab police claims to bust several drug rackets within fortnightPUNJAB POLICE COMMITTED TO KEEP PUNJAB A SAFEPunjab Police committed to keep Punjab safe and secure asPunjab police committed to make Punjab a drug-free state asPunjab police committed to making a safe and secure state onPunjab Police cracks down on drug peddlers in statePUNJAB POLICE CRACKS TARN TARAN RPG ATTACKPunjab Police registers 3236 firs under NDPS act sincePunjab: CM Bhagwant Mann directs police crackdown on drugv
Previous Post

ਆਪ ਸਰਕਾਰ ਨੇ 9 ਮਹੀਨਿਆ ਵਿੱਚ 25 ਹਜਾਰ ਨੌਕਰੀਆਂ ਦੇ ਕੇ ਆਪਣਾ ਵਾਅਦਾ ਨਿਭਾਇਆ- ਪ੍ਰੋਂ. ਬਲਜਿੰਦਰ ਕੌਰ – ਚੇਅਰਮੈਨ ਜੱਸੀ ਸੋਹੀਆਂ ਵਾਲਾ ਦੇ ਘਰ ਪੁੱਜਣ ਤੇ ਕੀਤਾ ਸਨਮਾਨ

Next Post

ਮਾਨ ਸਰਕਾਰ ਵਲੋਂ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਕਰੀਬ 17.42 ਕਰੋੜ ਰੁਪਏ ਖਰਚੇ ਜਾਣਗੇ :ਡਾ ਇੰਦਰਬੀਰ ਸਿੰਘ ਨਿੱਜਰ ਇਨ੍ਹਾਂ ਵਿਕਾਸ ਕਾਰਜਾਂ ਦਾ ਲੁਧਿਆਣਾ ਦੀ ਵੱਡੀ ਅਬਾਦੀ ਨੂੰ ਹੋਵੇਗਾ ਲਾਭ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ

Next Post
ਮਾਨ ਸਰਕਾਰ ਵਲੋਂ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਕਰੀਬ 17.42 ਕਰੋੜ ਰੁਪਏ ਖਰਚੇ ਜਾਣਗੇ :ਡਾ ਇੰਦਰਬੀਰ ਸਿੰਘ ਨਿੱਜਰ  ਇਨ੍ਹਾਂ ਵਿਕਾਸ ਕਾਰਜਾਂ ਦਾ ਲੁਧਿਆਣਾ ਦੀ ਵੱਡੀ ਅਬਾਦੀ ਨੂੰ ਹੋਵੇਗਾ ਲਾਭ,   ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ

ਮਾਨ ਸਰਕਾਰ ਵਲੋਂ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਕਰੀਬ 17.42 ਕਰੋੜ ਰੁਪਏ ਖਰਚੇ ਜਾਣਗੇ :ਡਾ ਇੰਦਰਬੀਰ ਸਿੰਘ ਨਿੱਜਰ ਇਨ੍ਹਾਂ ਵਿਕਾਸ ਕਾਰਜਾਂ ਦਾ ਲੁਧਿਆਣਾ ਦੀ ਵੱਡੀ ਅਬਾਦੀ ਨੂੰ ਹੋਵੇਗਾ ਲਾਭ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800