No Result
View All Result
Friday, April 17, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ ‘ਚ ਦਰਜ ਕਰਵਾਉਣ ਦੇ ਹੁਕਮ ਜਾਰੀ

admin by admin
August 10, 2024
in BREAKING, COVER STORY, INDIA, National, POLITICS, PUNJAB
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 10 ਅਗਸਤ:
ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜਿਲ੍ਹਾ ਪਟਿਆਲਾ ਦੀ ਹੱਦ ਅੰਦਰ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ/ਚੌਂਕੀ ਵਿੱਚ ਦਰਜ ਕਰਾਉਣਾ ਯਕੀਨੀ ਬਣਾਏਗਾ।
ਮਨਾਹੀ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ਚੰਡੀਗੜ੍ਹ ਅਤੇ ਹਰਿਆਣਾ ਦੇ ਨਜ਼ਦੀਕ ਹੋਣ ਕਾਰਨ ਅਤੇ ਇੱਥੇ ਇੰਡਸਟਰੀ ਹੋਣ ਕਰਕੇ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ‘ਤੇ ਰਹਿ ਰਹੇ ਹਨ। ਇਨ੍ਹਾਂ ਵਿੱਚੋਂ ਕਈ ਵਿਅਕਤੀ ਵਾਰਦਾਤਾਂ ਕਰਨ ਤੋਂ ਬਾਅਦ ਵਾਪਿਸ ਚਲੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਲੱਭਣਾ ਮੁਸ਼ਕਿਲ ਹੋ ਜਾਂਦਾ ਹੈ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ ਜਿਸ ਕਰਕੇ ਅਮਨ ਤੇ ਕਾਨੁੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 5 ਅਕਤੂਬਰ 2024 ਤੱਕ ਲਾਗੂ ਰਹਿਣਗੇ।

Post Views: 40
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #latestnewsChandigarhHaryanamadam kanchanmegistratemunicipal commiteepatiala newstopnews
Previous Post

ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ ‘ਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਉਡਾਉਣ ‘ਤੇ ਪਾਬੰਦੀ

Next Post

ਭਾਖੜਾ ਅਤੇ ਹੋਰ ਵੱਡੀਆਂ-ਛੋਟੀਆਂ ਨਹਿਰਾਂ ਵਿੱਚ ਨਹਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

Next Post

ਭਾਖੜਾ ਅਤੇ ਹੋਰ ਵੱਡੀਆਂ-ਛੋਟੀਆਂ ਨਹਿਰਾਂ ਵਿੱਚ ਨਹਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800