No Result
View All Result
Thursday, August 28, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਸ਼ਰੇਆਮ ਗੁੰਡਾਗਰਦੀ: ਕਾਰ ’ਚ ਬੈਠੀ ਕੁੜੀ ’ਤੇ ਨੌਜਵਾਨਾਂ ਨੇ ਕੀਤਾ ਜਾਨਲੇਵਾ ਹਮਲਾ

admin by admin
September 1, 2021
in PUNJAB
0
ਸ਼ਰੇਆਮ ਗੁੰਡਾਗਰਦੀ: ਕਾਰ ’ਚ ਬੈਠੀ ਕੁੜੀ ’ਤੇ ਨੌਜਵਾਨਾਂ ਨੇ ਕੀਤਾ ਜਾਨਲੇਵਾ ਹਮਲਾ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਅੰਮ੍ਰਿਤਸਰ,1 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) – ਅੰਮ੍ਰਿਤਸਰ ਜ਼ਿਲ੍ਹੇ ਦੇ ਰਣਜੀਤ ਐਵੇਨਿਊ ਇਲਾਕੇ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਉਸ ਸਮੇਂ ਵੇਖਣ ਨੂੰ ਮਿਲਿਆ, ਜਦੋਂ ਕਾਰ ’ਚ ਬਾਜ਼ਾਰ ਜਾ ਰਹੀ ਇਕ ਕੁੜੀ ’ਤੇ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਵਾਰਦਾਤ ਨਾਲ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਸਾਰ ਪੁਲਸ ਵੀ ਮੌਕੇ ’ਤੇ ਪਹੁੰਚ ਗਈ, ਜਿਸ ਵਲੋਂ ਕੁੜੀ ਦੇ ਬਿਆਨਾਂ ਦੇ ਆਧਾਰ ’ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਘਟਨਾ ਦੇ ਸਬੰਧ ’ਚ ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਪੀੜਤ ਕੁੜੀ ਨੇ ਦੱਸਿਆ ਹੈ ਕਿ ਉਹ ਆਪਣੀ ਕਾਰ ’ਚ ਸਵਾਰ ਹੋ ਕੇ ਸ਼ਾਮ ਦੇ ਸਮੇਂ ਬਾਜ਼ਾਰ ਜਾ ਰਹੀ ਸੀ। ਇਸ ਦੌਰਾਨ ਰਸਤੇ ’ਚ ਮੋਟਰ-ਸਾਈਕਲ ’ਤੇ ਸਵਾਰ 3 ਨੌਜਵਾਨਾਂ ਨੇ ਕੁੜੀ ਉਪਰ ਜਾਨਲੇਵਾ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ ਉਕਤ ਨੌਜਵਾਨ ਉਸ ਨੂੰ ਕਾਰ ’ਚੋਂ ਬਾਹਰ ਕੱਢ ਕੇ ਉਸ ਦੀ ਕੁੱਟਮਾਰ ਕਰਨਾ ਚਾਹੁੰਦੇ ਸਨ ਪਰ ਉਸ ਨੇ ਆਪਣੇ ਆਪ ਨੂੰ ਕਾਰ ‘ਚ ਲਾੱਕ ਕਰ ਲਿਆ। ਉਸ ਦੀ ਕਾਰ ਉਨ੍ਹਾਂ ਦੇ ਮੋਟਰਸਾਈਕਲ ਨਾਲ ਲੱਗ ਗਈ ਸੀ ਅਤੇ ਉਹ ਉਨ੍ਹਾਂ ਦਾ ਹਾਲ ਪੁੱਛਣ ਲੱਗੀ ਤਾਂ ਨੌਜਵਾਨਾਂ ਨੇ ਹਮਲਾ ਕਰ ਦਿੱਤਾ।
ਉਸ ਨੇ ਦੱਸਿਆ ਕਿ ਉਹ ਗੱਡੀ ’ਚ ਬੈਠੀ ਹੋਈ ਸੀ, ਜਦੋਂ ਗੁੱਸੇ ’ਚ ਆਏ ਨੌਜਵਾਨਾਂ ਨੇ ਉਸ ਦੀ ਕਾਰ ਨੂੰ ਬੁਰੀ ਤਰ੍ਹਾਂ ਭੰਨ ਦਿੱਤਾ। ਕਾਰ ਦੇ ਸ਼ੀਸ਼ੇ ਪੂਰੀ ਤਰ੍ਹਾਂ ਤੋੜ ਦਿੱਤੇ, ਜਿਸ ਦੌਰਾਨ ਉਸ ਨੇ ਆਪਣੇ ਦੋਸਤਾਂ ਅਤੇ ਪੁਲਸ ਨੂੰ ਫੋਨ ਕੀਤਾ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਅਤੇ ਉਸ ਦੇ ਦੋਸਤ ਉਸ ਸਥਾਨ ’ਤੇ ਆ ਗਏ, ਜਿਸ ਨਾਲ ਉਸ ਦੀ ਜਾਨ ਬੱਚ ਗਈ। ਦੂਜੇ ਪਾਸੇ ਪੁਲਸ ਨੇ ਕੁੜੀ ਦੇ ਬਿਆਨਾਂ ਦੇ ਆਧਾਰ ’ਤੇ ਹਮਲਾਵਰਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਇਸ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

Post Views: 62
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 3 young men riding motorcyclesAmritsarBegan to investigateCase registered against the attackersDeadly attackGot to seeHooliganism orgyInforming the journalistlatest newslatest updates on punjabLocked in the carpress ki taquat newspunjab newsRanjit Avenue areaShe was going to the market in the eveningThe carThe car broke down badlyThe girl's statementsThe incident created an atmosphere of terror in the areaThe victim told the girltop 10 news
Previous Post

The main advantages of Female Cameras

Next Post

ਪੰਜਾਬ ਦੇ ਨਵੇਂ ਰਾਜਪਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, SGPC ਨੇ ਕੀਤਾ ਸਨਮਾਨਿਤ

Next Post
ਪੰਜਾਬ ਦੇ ਨਵੇਂ ਰਾਜਪਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, SGPC ਨੇ ਕੀਤਾ ਸਨਮਾਨਿਤ

ਪੰਜਾਬ ਦੇ ਨਵੇਂ ਰਾਜਪਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, SGPC ਨੇ ਕੀਤਾ ਸਨਮਾਨਿਤ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In