No Result
View All Result
Sunday, April 12, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮਾਪਿਆਂ ਨੂੰ ਬੱਚਿਆਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਰਾਹੀਂ ਆਪਣੀ ਵਿਰਾਸਤ ਨਾਲ ਜੋੜਣਾ ਚਾਹੀਦਾ : ਵਿਧਾਇਕ ਕੁਲਵੰਤ ਸਿੰਘ

admin by admin
December 26, 2025
in BREAKING, CHANDIGARH, COVER STORY, INDIA, National
0
ਮਾਪਿਆਂ ਨੂੰ ਬੱਚਿਆਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਰਾਹੀਂ ਆਪਣੀ ਵਿਰਾਸਤ ਨਾਲ ਜੋੜਣਾ ਚਾਹੀਦਾ : ਵਿਧਾਇਕ ਕੁਲਵੰਤ ਸਿੰਘ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ 26 ਦਸੰਬਰ, 2025
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਕੌਰ ਜੀ ਦੀ ਸਰਵੋਚ ਕੁਰਬਾਨੀ ਨੂੰ ਸਮਰਪਿਤ, ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਗਤੂਕਾ ਐਸੋਸੀਏਸ਼ਨ ਅਤੇ ਸਰਬ ਸਾਂਝਾ ਵੈਲਫੇਅਰ ਸੋਸਾਇਟੀ ਵੱਲੋਂ ਆਯੋਜਿਤ ਦੂਜੇ ਜ਼ਿਲ੍ਹਾ ਗਤਕਾ ਟੂਰਨਾਮੈਂਟ ਦੌਰਾਨ ਰਵਾਇਤੀ ਮਾਰਸ਼ਲ ਆਰਟ ਦੇ ਬੜੇ ਹੀ ਰੋਮਾਂਚਕ ਅਤੇ ਕਾਫ਼ੀ ਨਜ਼ਦੀਕੀ ਮੁਕਾਬਲੇ ਵੇਖਣ ਨੂੰ ਮਿਲੇ। ਇਹ ਪ੍ਰੰਪਰਾਗਤ ਟੂਰਨਾਮੈਂਟ ਗੁਰਦੁਆਰਾ ਨਾਨਕ ਦਰਬਾਰ, ਸੈਕਟਰ–91 ਨੇੜੇ ਸਥਿਤ ਮੈਦਾਨ ਵਿੱਚ ਪੰਜਾਬ ਗਤਕਾ ਐਸੋਸੀਏਸ਼ਨ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ, ਜਿਸ ਵਿੱਚ ਖਾਲਸਾ ਸੇਵਾ ਦਲ ਗਤਕਾ ਅਖਾੜਾ, ਮੋਹਾਲੀ ਨੇ ਪਹਿਲਾ ਸਥਾਨ ਹਾਸਲ ਕੀਤਾ। ਮਿਸਲ ਸ਼ਹੀਦਾਂ ਗਤਕਾ ਅਖਾੜਾ ਦੂਜੇ ਸਥਾਨ ’ਤੇ ਰਿਹਾ, ਜਦਕਿ ਮਾਤਾ ਸਾਹਿਬ ਦੇਵਾ ਗਤਕਾ ਅਖਾੜਾ (ਲੜਕੀਆਂ) ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਲੜਕੀਆਂ ਦੀ ਸੋਟੀ–ਫਰੀ (ਵਿਅਕਤੀਗਤ) ਸ਼੍ਰੇਣੀ ਵਿੱਚ ਇਸਪ੍ਰੀਤ ਕੌਰ ਨੇ ਪਹਿਲਾ ਅਤੇ ਹਰਮਨਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਇਵੈਂਟ ਦੀ ਲੜਕਿਆਂ ਦੀ ਸ਼੍ਰੇਣੀ ਵਿੱਚ ਇੰਦਰਜੀਤ ਸਿੰਘ ਪਹਿਲੇ ਅਤੇ ਬਾਘੇਲ ਸਿੰਘ ਦੂਜੇ ਸਥਾਨ ’ਤੇ ਰਹੇ।
ਇਸ ਸਮਾਗਮ ਦੇ ਅੰਤਿਮ ਮੁਕਾਬਲੇ ਦਾ ਰਸਮੀ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਵਿਸ਼ਵ ਗਤਕਾ ਫੈਡਰੇਸ਼ਨ ਦੇ ਡਾਇਰੈਕਟੋਰੇਟ ਆਫ਼ ਇੰਟਰਨੈਸ਼ਨਲ ਅਫੇਅਰਜ਼ ਦੇ ਚੇਅਰਮੈਨ ਫੂਲ ਰਾਜ ਸਿੰਘ, ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਅਤੇ ਆਯੋਜਕ ਸੰਸਥਾ ਦੇ ਅਹੁਦੇਦਾਰ ਵੀ ਮੌਜੂਦ ਸਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਨੂੰ ਯਾਦ ਕਰਦਿਆਂ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਮਾਰਗ ’ਤੇ ਚੱਲਣ, ਸਿੱਖੀ ਅਤੇ ਸਿੱਖ ਵਿਰਾਸਤ ਦੀ ਸੰਭਾਲ ਕਰਨ ਅਤੇ ਨਿਸ਼ਕਾਮ ਸੇਵਾ ਦੀ ਭਾਵਨਾ ਨੂੰ ਜੀਵੰਤ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਮਾਪਿਆਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਸਭਿਆਚਾਰ ਨਾਲ ਹੋਰ ਗਹਿਰਾਈ ਨਾਲ ਜਾਣੂ ਕਰਵਾਉਣ। ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਲਈ ਧਾਰਮਿਕ ਅਤੇ ਸੱਭਿਆਚਾਰਕ ਮੁਕਾਬਲੇ ਕਰਵਾਉਣ ਦੀ ਸੰਸਥਾ ਦੀ ਪਹਲ ਦੀ ਸ਼ਲਾਘਾ ਕਰਦਿਆਂ, ਉਨ੍ਹਾਂ ਅਗਲੇ ਸਾਲ ਹੋਰ ਵੱਧ ਬੱਚਿਆਂ ਨੂੰ ਇਨ੍ਹਾਂ ਗਤੀਵਿਧੀਆਂ ਨਾਲ ਜੋੜਨ ਦੀ ਅਪੀਲ ਕੀਤੀ।
ਵਿਸਥਾਰ ਸਾਂਝੇ ਕਰਦਿਆਂ, ਸੋਸਾਇਟੀ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਫੂਲ ਰਾਜ ਸਿੰਘ ਨੇ ਦੱਸਿਆ ਕਿ ਸਾਲਾਨਾ ਟੂਰਨਾਮੈਂਟ ਦੌਰਾਨ ਨੌਂ ਜ਼ਿਲ੍ਹਿਆਂ ਦੀਆਂ ਗਤਕਾ ਟੀਮਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਯੋਧਾ ਕਲਾਂ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਇਸ ਵਿਰਾਸਤੀ ਖੇਡ ਨੂੰ ਵਿਦੇਸ਼ਾਂ ਵਿੱਚ ਪ੍ਰਚਲਿਤ ਕਰਨ, ਬੱਚਿਆਂ ਦੀ ਸਿੱਖ ਪਹਿਚਾਣ ਅਤੇ ਪਹਿਰਾਵੇ ਨਾਲ ਸਾਂਝ ਮਜ਼ਬੂਤ ਕਰਨ ਅਤੇ ਹੋਰ ਗਤਕਾ ਟੀਮਾਂ ਤਿਆਰ ਕਰਨ ਲਈ ਕਈ ਦੇਸ਼ਾਂ ਵਿੱਚ ਗਤਕਾ ਫੈਡਰੇਸ਼ਨ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਲਦੀ ਹੀ ਗੁਰਦੁਆਰਾ ਨਾਨਕ ਦਰਬਾਰ ਵਿਖੇ ਇੱਕ ਪੂਰਾ ਗਤਕਾ ਅਖਾੜਾ ਤਜਰਬੇਕਾਰ ਕੋਚ ਦੀ ਅਗਵਾਈ ਹੇਠ ਸ਼ੁਰੂ ਕੀਤਾ ਜਾਵੇਗਾ।
ਗਤਕਾ ਪ੍ਰਚਾਰਕ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਖੇਡ ਦੀ ਮਹੱਤਤਾ ’ਤੇ ਰੋਸ਼ਨੀ ਪਾਉਂਦਿਆਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ੀ ਗਈ ਸ਼ਸਤਰ ਵਿਦਿਆ ਵਿੱਚ ਸਟੰਟਬਾਜ਼ੀ ਜਾਂ ਦਿਖਾਵੇਬਾਜ਼ੀ ਦੀ ਕੋਈ ਥਾਂ ਨਹੀਂ ਹੈ ਅਤੇ ਉਨ੍ਹਾਂ ਸਾਰੇ ਗਤਕਾ ਅਖਾੜਿਆਂ ਅਤੇ ਖਿਡਾਰੀਆਂ ਨੂੰ ਅਜਿਹੀਆਂ ਪ੍ਰਥਾਵਾਂ ਤੋਂ ਸਖ਼ਤੀ ਨਾਲ ਦੂਰ ਰਹਿਣ ਦੀ ਅਪੀਲ ਕੀਤੀ।
ਇਸ ਮੌਕੇ ਹਾਜ਼ਰ ਵਿਅਕਤੀਆਂ ਵਿੱਚ ਡੀਐਸਪੀ ਹਰਸਿਮਰਨ ਸਿੰਘ ਬੱਲ, ਰਾਜਿੰਦਰ ਸਿੰਘ ਸਿੱਧੂ (ਪ੍ਰਧਾਨ, ਰੈਜ਼ੀਡੈਂਟ ਵੈਲਫੇਅਰ ਸੋਸਾਇਟੀ, ਸੈਕਟਰ 90–91), ਕੁਲਦੀਪ ਸਿੰਘ ਸਮਾਣਾ, ਆਰ.ਪੀ. ਸ਼ਰਮਾ ਅਤੇ ਹਰਪਾਲ ਸਿੰਘ ਛੰਨਾ (ਦੋਵੇਂ ਸਾਬਕਾ ਐਮ.ਸੀ.), ਅਮਰਜੀਤ ਸਿੰਘ ਸੈਕਟਰ–94, ਗੁਰਦੀਪ ਸਿੰਘ ਟਿਵਾਣਾ, ਗੁਰਮੀਤ ਸਿੰਘ, ਨਿਹਾਲ ਸਿੰਘ, ਗੁਰਬੀਰ ਸਿੰਘ, ਪਲਵਿੰਦਰ ਸਿੰਘ ਗੋਰਾਇਆ, ਵਿਕਰਮਜੀਤ ਸਿੰਘ, ਹਰਪਾਲ ਸਿੰਘ, ਜਸਮਿੰਦਰ ਸਿੰਘ, ਹਰਪ੍ਰੀਤ ਸਿੰਘ ਸਰਾਓ ਅਤੇ ਦਿਲਦੀਪ ਸਿੰਘ ਸ਼ਾਮਲ ਸਨ।
ਜੱਜਿੰਗ ਪੈਨਲ ਵਿੱਚ ਹਰਸਿਮਰਨ ਸਿੰਘ, ਸ਼ੈਰੀ ਸਿੰਘ, ਨਰਿੰਦਰਪਾਲ ਸਿੰਘ, ਪ੍ਰਦੀਪ ਸਿੰਘ, ਅਨਮੋਲਪ੍ਰੀਤ ਕੌਰ, ਮੋਨਿਕਾ, ਜਗਪ੍ਰੀਤ ਸਿੰਘ ਅਤੇ ਹਰਪ੍ਰੀਤ ਕੌਰ ਸ਼ਾਮਲ ਸਨ, ਜਿਨ੍ਹਾਂ ਨੇ ਆਪਣੀਆਂ ਜ਼ਿੰਮੇਵਾਰੀਆਂ ਨਿਰਪੱਖਤਾ, ਸਮਰਪਣ ਅਤੇ ਪੇਸ਼ਾਵਰਾਨਾ ਢੰਗ ਨਾਲ ਨਿਭਾਇਆ।

Post Views: 20
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਫਿਰੋਜ਼ਪੁਰ ਦੇ 10 ਸਾਲਾਂ ਮਾਸਟਰ ਸ਼ਰਵਣ ਸਿੰਘ ਸਾਹਸ, ਸੇਵਾ ਅਤੇ ਸਿੱਖ ਰਿਵਾਇਤ ਦੀ ਸ਼ਾਨ :ਹਰਮੀਤ ਸਿੰਘ ਕਾਲਕਾ

Next Post

ਨਵੇਂ ਸਾਲ ਤੋਂ ਪਹਿਲਾਂ ਦਿੱਲੀ ਪੁਲਿਸ ਵੱਲੋਂ ਵੱਡੀ ਮੁਹਿੰਮ ਤਹਿਤ 350 ਲੋਕ ਗ੍ਰਿਫ਼ਤਾਰ, ਭਾਰੀ ਮਾਤਰਾ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ

Next Post
ਨਵੇਂ ਸਾਲ ਤੋਂ ਪਹਿਲਾਂ ਦਿੱਲੀ ਪੁਲਿਸ ਵੱਲੋਂ ਵੱਡੀ ਮੁਹਿੰਮ ਤਹਿਤ 350 ਲੋਕ ਗ੍ਰਿਫ਼ਤਾਰ, ਭਾਰੀ ਮਾਤਰਾ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ

ਨਵੇਂ ਸਾਲ ਤੋਂ ਪਹਿਲਾਂ ਦਿੱਲੀ ਪੁਲਿਸ ਵੱਲੋਂ ਵੱਡੀ ਮੁਹਿੰਮ ਤਹਿਤ 350 ਲੋਕ ਗ੍ਰਿਫ਼ਤਾਰ, ਭਾਰੀ ਮਾਤਰਾ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800