No Result
View All Result
Friday, March 6, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪਟਿਆਲਾ ਹੈਰੀਟੇਜ ਮੇਲੇ ਦੇ ਸਮਾਗਮ 13 ਤੋਂ 16 ਫਰਵਰੀ ਤੱਕ-ਡਾ. ਪ੍ਰੀਤੀ ਯਾਦਵ

admin by admin
February 8, 2025
in BREAKING, COVER STORY, INDIA, National, POLITICS, PUNJAB
0
ਪਟਿਆਲਾ ਹੈਰੀਟੇਜ ਮੇਲੇ ਦੇ ਸਮਾਗਮ 13 ਤੋਂ 16 ਫਰਵਰੀ ਤੱਕ-ਡਾ. ਪ੍ਰੀਤੀ ਯਾਦਵ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਪਟਿਆਲਾ, 8 ਫਰਵਰੀ:
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪਟਿਆਲਾ ਹੈਰੀਟੇਜ ਫੈਸਟੀਵਲ-2025 ਦੇ ਸਮਾਗਮ 13 ਫਰਵਰੀ ਨੂੰ ਸਵੇਰੇ 8 ਵਜੇ ਬਾਰਾਂਦਰੀ ਬਾਗ ਵਿਖੇ ਈਟ ਰਾਈਟ ਮੇਲਾ ਤੇ ਵਾਕਾਥੋਨ ਨਾਲ ਸ਼ੁਰੂ ਹੋਣਗੇ, ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਇਸ ਮੇਲੇ ਦਾ ਉਦਘਾਟਨ ਕਰਨਗੇ। ਇਸ ਮੌਕੇ ਹੈਰੀਟੇਜ ਫੂਡ ਫੈਸਟੀਵਲ ਤੇ ਫੁੱਲਾਂ ਦੇ ਮੇਲੇ ‘ਚ ਪਟਿਆਲਾ ਦੇ ਸਟਰੀਟ ਫੂਡ ਤੇ ਲਜ਼ੀਜ਼ ਪਕਵਾਨਾਂ ਦੀਆਂ ਸਟਾਲਾਂ ਵੀ ਲਗਾਈਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਅਰੰਭੇ ਯਤਨਾਂ ਤਹਿਤ 16 ਫਰਵਰੀ ਤੱਕ ਪਟਿਆਲਾ ਹੈਰੀਟੇਜ਼ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ ਸਵੇਰੇ ਤੇ ਸ਼ਾਮ ਨੂੰ ਵੱਖ-ਵੱਖ ਥਾਵਾਂ ਵਿਖੇ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ 13 ਫਰਵਰੀ ਦੀ ਸ਼ਾਮ 6 ਵਜੇ ਪ੍ਰਸਿੱਧ ਅਦਾਕਾਰਾ ਤੇ ਹਰਮਨ ਪਿਆਰੀ ਸ਼ਖ਼ਸੀਅਤ ਪਦਮ ਸ੍ਰੀ ਨਿਰਮਲ ਰਿਸ਼ੀ ਦੇ ਲਿਖੇ ਇਤਿਹਾਸਕ ਨਾਟਕ ‘ਸਰਹਿੰਦ ਦੀ ਦੀਵਾਰ’ ਦਾ ਮੰਚਨ ਹਰਪਾਲ ਟਿਵਾਣਾ ਕਲਾ ਕੇਂਦਰ ਨਾਭਾ ਰੋਡ ਵਿਖੇ ਹੋਵੇਗਾ।
ਡਾ. ਪ੍ਰੀਤੀ ਯਾਦਵ ਨੇ ਹੋਰ ਦੱਸਿਆ ਕਿ 14 ਫਰਵਰੀ ਨੂੰ ਸਵੇਰੇ ਹੈਰੀਟੇਜ ਵਾਕ ਸ਼ਾਹੀ ਸਮਾਧਾਂ ਤੋਂ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਈ ਜਾਵੇਗੀ। ਇਸ ਉਪਰੰਤ ਸ਼ਾਮ 6 ਵਜੇ ਪੋਲੋ ਗਰਾਊਂਡ ਵਿਖੇ ਉੱਘੇ ਪੰਜਾਬੀ ਤੇ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਵੱਲੋਂ ਸੂਫ਼ੀ ਸ਼ਾਮ ਦੀ ਪੇਸ਼ਕਾਰੀ ਵਿੱਚ ਆਪਣੇ ਗੀਤਾਂ ਨਾਲ ਛਹਿਬਰ ਲਗਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਨੀਵਾਰ, 15 ਫਰਵਰੀ ਨੂੰ ਸਵੇਰੇ 11 ਵਜੇ ਸੰਗਰੂਰ ਰੋਡ ‘ਤੇ ਪਟਿਆਲਾ ਏਵੀਏਸ਼ਨ ਕੰਪਲੈਕਸ ਸਿਵਲ ਏਅਰੋਡਰਮ ਵਿਖੇ ਏਅਰੋ ਸ਼ੋਅ ਹੋਵੇਗਾ, ਇਸ ‘ਚ ਹਵਾਈ ਜਹਾਜ ਨਾਲ ਫੁੱਲਾਂ ਦੀ ਵਰਖਾ, ਮਾਈਕਰੋ ਲਿਟ ਏਅਰਕਰਾਫਟ ਫਲਾਇੰਗ, ਹੌਟ ਏਅਰ ਬਲੂਨਿੰਗ ਰਾਈਡ, ਪੈਰਾਗਲਾਇਡਿੰਗ ਸ਼ੋਅ ਤੇ ਏਅਰੋ ਮਾਡਲਿੰਗ ਸ਼ੋਅ ਹੋਵੇਗਾ।
ਉਨ੍ਹਾਂ ਦੱਸਿਆ ਕਿ 15 ਫਰਵਰੀ ਦੀ ਸ਼ਾਮ ਨੂੰ ਕਿਲ੍ਹਾ ਮੁਬਾਰਕ ਵਿਖੇ ਉਘੀ ਅਦਾਕਾਰਾ ਸਤਿੰਦਰ ਸੱਤੀ ਵੱਲੋਂ ਰਵਾਇਤੀ ਪੰਜਾਬੀ ਪਹਿਰਾਵੇ ਦੇ ਫ਼ੈਸ਼ਨ ਸ਼ੋਅ ‘ਰੰਗ ਪੰਜਾਬ ਦੇ’ ਦੀ ਦਿਲਕਸ਼ ਪੇਸ਼ਕਾਰੀ ਹੋਵੇਗੀ। ਇਸ ਵਿੱਚ ਪੰਜਾਬੀ ਪਹਿਰਾਵੇ ਤੇ ਗਹਿਣਿਆਂ ਦੇ ਅਮੀਰ ਵਿਰਸੇ ਦੀ ਪ੍ਰਦਰਸ਼ਨੀ ਹੋਵੇਗੀ।
ਪਟਿਆਲਾ ਹੈਰੀਟੇਜ ਉਤਸਵ ਦੇ ਅਖੀਰ ਵਿੱਚ 16 ਫਰਵਰੀ ਨੂੰ ਪੋਲੋ ਗਰਾਊਂਡ ਵਿਖੇ ਪਟਿਆਲਾ ਕੈਨਲ ਕਲੱਬ ਵੱਲੋਂ 62ਵੇਂ ਤੇ 63ਵੇਂ ਆਲ ਬਰੀਡ ਚੈਂਪਅਨਸ਼ਿਪ ਤਹਿਤ ਡਾਗ ਸ਼ੋਅ ਕਰਵਾਇਆ ਜਾਵੇਗਾ,  ਇਸ ਵਿੱਚ ਦੇਸ਼ ਵਿਦੇਸ਼ ਵਿੱਚ ਨਸਲੀ ਕੁੱਤਿਆਂ ਦੀ ਪ੍ਰਦਰਸ਼ਨੀ ਲੱਗੇਗੀ।
ਇਸੇ ਦੌਰਾਨ ਸਵੇਰੇ 10 ਖਾਲਸਾ ਕਾਲਜ ਵਿਖੇ ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਹੋਵੇਗਾ ਅਤੇ ਸ਼ਾਮ 6 ਵਜੇ ਕਿਲ੍ਹਾ ਮੁਬਾਰਕ ਵਿਖੇ ਸ਼ਾਸ਼ਤਰੀ ਸੰਗੀਤ ਦੀ ਸ਼ਾਮ ਵਿੱਚ ਵਿਸ਼ਵ ਪ੍ਰਸਿੱਧ ਸਿਤਾਰ ਵਾਦਕ ਨਿਲਾਦਰੀ ਕੁਮਾਰ ਵੱਲੋਂ ਸਿਤਾਰ ਵਾਦਨ ਤੇ ਉਘੇ ਤਬਲਾ ਵਾਦਕ ਸੱਤਿਆਜੀਤ ਤਲਵਾਲਕਰ ਵੱਲੋਂ ਤਬਲੇ ਦੀ ਪੇਸ਼ਕਾਰੀ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੰਜਾਬੀਆਂ ਤੇ ਖਾਸ ਕਰਕੇ ਪਟਿਆਲਵੀਆਂ ਨੂੰ ਸੱਦਾ ਹੈ ਕਿ ਉਹ 13 ਫਰਵਰੀ ਤੋਂ ਸ਼ੁਰੂ ਹੋ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਦੇ ਵੱਖ-ਵੱਖ ਸਮਾਗਮਾਂ ਦਾ ਲਾਜਮੀ ਹਿੱਸਾ ਬਣਕੇ ਇਨ੍ਹਾਂ ਦਾ ਆਨੰਦ ਜਰੂਰ ਮਾਨਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਕੋਈ ਦਾਖਲਾ ਟਿਕਟ ਨਹੀਂ ਸਗੋਂ ਐਂਟਰੀ ਫ਼੍ਰੀ ਹੈ।
Post Views: 28
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: @Bhagwant Manndeputy commissinoirdr priti yadavfair eventheritagePatialapatiala heritage
Previous Post

ਭਾਜਪਾ ਨੇ ਦਿੱਲੀ ਵਿੱਚ ਇੱਕ ਮਹੱਤਵਪੂਰਨ ਜਿੱਤ ਦਾ ਜਸ਼ਨ ਮਨਾਉਂਦੇ ਹੋਏ, ਮੀਮਜ਼ ਦੀ ਲਹਿਰ ਛੇੜ ਦਿੱਤੀ।

Next Post

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 11 ਫਰਵਰੀ ਨੂੰ

Next Post
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 26 ਜੂਨ ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 11 ਫਰਵਰੀ ਨੂੰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800