No Result
View All Result
Wednesday, July 30, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

PATIALA HERITAGE ਮੇਲਾ 2 ਫਰਵਰੀ ਤੋਂ ਸ਼ੁਰੂ, ਤਿਆਰੀਆਂ ਜੋਰਾਂ ‘ਤੇ

ਸਮੂਹ ਪਟਿਆਲਵੀ ਪਟਿਆਲਾ ਹੈਰੀਟੇਜ ਫੈਸਟੀਵਲ ਦਾ ਜਰੂਰ ਹਿੱਸਾ ਬਣਨ-ਸਾਕਸ਼ੀ ਸਾਹਨੀ -2 ਤੇ 3 ਫਰਵਰੀ ਨੂੰ ਖ਼ਾਲਸਾ ਕਾਲਜ 'ਚ ਮਿਲਟਰੀ ਲਿਟਰੇਚਰ ਫੈਸਟੀਵਲ ਤੇ ਸ਼ਾਮ ਨੂੰ ਕਿਲਾ ਮੁਬਾਰਕ 'ਚ ਸ਼ਾਸਤਰੀ ਸੰਗੀਤ ਦੇ ਹੋਣਗੇ ਸ਼ਾਨਦਾਰ ਪ੍ਰੋਗਰਾਮ -4 ਫਰਵਰੀ ਨੂੰ ਬਾਰਾਂਦਰੀ ਬਾਗ ਦੀ ਵਿਰਾਸਤੀ ਸੈਰ ਤੇ ਸ਼ਾਮ ਨੂੰ ਪੰਜਾਬੀ ਯੂਨੀਵਰਸਿਟੀ ਵਿਖੇ ਪੌਪ ਸ਼ੋਅ 'ਚ ਗੁਰਨਾਮ ਭੁੱਲਰ ਦੀ ਗਾਇਕੀ

admin by admin
January 29, 2024
in BREAKING, COVER STORY, ENTERTAINMENT, INDIA, PUNJAB
0
PATIALA HERITAGE ਮੇਲਾ 2 ਫਰਵਰੀ ਤੋਂ ਸ਼ੁਰੂ, ਤਿਆਰੀਆਂ ਜੋਰਾਂ ‘ਤੇ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਪਟਿਆਲਾ, 29 ਜਨਵਰੀ (ozi news desk):
2 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਪਟਿਆਲਾ ਹੈਰੀਟੇਜ ਮੇਲੇ ਦੀਆਂ ਤਿਆਰੀਆਂ ਜੋਰਾਂ ‘ਤੇ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਮੇਲੇ ਦੇ ਇੰਚਾਰਜ ਏ.ਡੀ.ਸੀ. ਅਨੁਪ੍ਰਿਤਾ ਜੌਹਲ ਤੇ ਵੱਖ-ਵੱਖ ਪ੍ਰੋਗਰਾਮਾਂ ਦੇ ਨੋਡਲ ਅਧਿਕਾਰੀਆਂ ਨਾਲ ਇੱਕ ਬੈਠਕ ਕਰਕੇ ਜਰੂਰੀ ਨਿਰਦੇਸ਼ ਜਾਰੀ ਕੀਤੇ।
ਸਮੂਹ ਪੰਜਾਬੀਆਂ ਤੇ ਖਾਸ ਕਰਕੇ ਪਟਿਆਲਵੀਆਂ ਨੂੰ ਇਨ੍ਹਾਂ ਸਮਾਗਮਾਂ ਦਾ ਆਨੰਦ ਮਾਣਨ ਲਈ ਖੁੱਲ੍ਹਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਸਹੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਦਾ ਬੀੜਾ ਉਠਾਇਆ ਗਿਆ ਹੈ, ਇਸ ਲਈ ਰਾਜ ਭਰ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀ ਵਿਰਾਸਤ ਨੂੰ ਉਭਾਰਨ ਲਈ ਹੈਰੀਟੇਜ ਫੈਸਟੀਵਲ ਕਰਵਾਏ ਜਾ ਰਹੇ ਹਨ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ 2 ਫਰਵਰੀ ਨੂੰ ਸਵੇਰੇ ਖਾਲਸਾ ਕਾਲਜ ਵਿਖੇ ਪਟਿਆਲਾ ਲਿਟਰੇਚਰ ਤੇ ਮਿਲਟਰੀ ਲਿਟਰੇਚਰ ਫੈਸਟੀਵਲ ਸ਼ੁਰੂ ਹੋਵੇਗਾ ਅਤੇ ਸ਼ਾਮ ਨੂੰ ਕਿਲ੍ਹਾ ਮੁਬਾਰਕ ਵਿਖੇ ਸ਼ਾਸ਼ਤਰੀ ਸੰਗੀਤ ਦੀ ਸ਼ਾਮ ਵਿੱਚ ਪਟਿਆਲਾ ਵਿਖੇ ਪਹਿਲੀ ਵਾਰ ਭਾਰਤੀ ਕਲਾ ਕੇਂਦਰ ਵੱਲੋਂ ਮੀਰਾ ‘ਤੇ ਅਧਾਰਤ ਸ਼ਾਸਤਰੀ ਨਾਚ ਬੈਲੇ ਹੋਵੇਗਾ ਅਤੇ ਪੰਡਿਤ ਸੁਭੇਂਦਰ ਰਾਓ ਅਤੇ ਸਸਕਿਆ ਰਾਓ ਵੱਲੋਂ ਸਿਤਾਰ ਅਤੇ ਸੈਲੋ ਵਾਦਨ ਦੀ ਪੇਸ਼ਕਾਰੀ ਦਿੱਤੀ ਜਾਵੇਗੀ। 3 ਫਰਵਰੀ ਨੂੰ ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸ਼ਾਨਦਾਰ ਪ੍ਰੋਗਰਾਮਾਂ ਅਤੇ ਸ਼ਾਮ 6 ਵਜੇ ਗਵਾਲੀਅਰ ਘਰਾਣੇ ਦੇ ਪੰਡਿਤ ਲਕਸ਼ਮਣ ਕ੍ਰਿਸ਼ਨਾ ਰਾਓ ਅਤੇ ਮੀਤਾ ਪੰਡਿਤ ਵੱਲੋਂ ਸ਼ਾਸਤਰੀ ਗਾਇਨ ਹੋਵੇਗਾ ਅਤੇ ਨਜ਼ੀਰ ਅਹਿਮਦ ਕਵਾਲ ਵੱਲੋਂ ਨਾਤੀਆ ਕਵਾਲੀ ਗਾਇਨ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਫਰਵਰੀ ਨੂੰ ਸਵੇਰੇ 10 ਵਜੇ ਬਾਰਾਂਦਰੀ ਬਾਗ ਵਿਖੇ ਪਟਿਆਲਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਬਾਰਦਰੀ ਗਾਰਡਨ ਵਾਕ ਕਰਵਾਈ ਜਾਵੇਗੀ। ਇੱਥੇ ਪਟਿਆਲਾ ਸਵੈ ਸਹਾਇਤਾ ਗਰੁੱਪਾਂ ਦੀ ਦਸਤਕਾਰੀ ਦੀ ਨੁਮਾਇਸ਼, ਫੂਡ ਫੈਸਟੀਵਲ ਵਿੱਚ ਪਟਿਆਲਾ ਦੇ ਵਿਰਾਸਤੀ ਖਾਣੇ ਉਪਲਬੱਧ ਹੋਣਗੇ। ਇਸੇ ਸ਼ਾਮ 6 ਵਜੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪ੍ਰਸਿੱਧ ਪੰਜਾਬੀ ਗਾਇਕ ਗੁਰਨਾਮ ਭੁੱਲਰ ਦਾ ਪੌਪ ਸ਼ੋਅ ਹੋਵੇਗਾ। ਜਦਕਿ 10 ਫਰਵਰੀ ਨੂੰ ਹੈਰੀਟੇਜ ਵਾਕ ਤਹਿਤ ਕਿਲਾ ਮੁਬਾਰਕ ਵਿਖੇ ਵਿਰਾਸਤੀ ਸੈਰ ਅਤੇ ਪਟਿਆਲਾ ਹੈਰੀਟੇਜ ਉਤਸਵ ਦੇ ਅਖੀਰ ਵਿੱਚ 11 ਫਰਵਰੀ ਨੂੰ ਪੋਲੋ ਗਰਾਊਂਡ ਵਿਖੇ ਪਟਿਆਲਾ ਕੈਨਲ ਕਲੱਬ ਵੱਲੋਂ 60ਵੇਂ ਤੇ 61ਵੇਂ ਆਲ ਬਰੀਡ ਚੈਂਪਅਨਸ਼ਿਪ ਤਹਿਤ ਡਾਗ ਸ਼ੋਅ ਕਰਵਾਇਆ ਜਾਵੇਗਾ।
ਮੀਟਿੰਗ ‘ਚ ਪਟਿਆਲਾ ਫਾਊਡੇਸ਼ਨ ਤੋਂ ਰਵੀ ਆਹਲੂਵਾਲੀਆ, ਜਸ਼ਨਦੀਪ ਕੌਰ ਗਿੱਲ, ਐਸ.ਡੀ.ਐਮਜ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਨਵਦੀਪ ਕੁਮਾਰ, ਜਸਲੀਨ ਕੌਰ ਭੁੱਲਰ, ਤਰਸੇਮ ਚੰਦ ਤੇ ਕਿਰਪਾਲਵੀਰ ਸਿੰਘ, ਸਹਾਇਕ ਕਮਿਸ਼ਨਰ ਮਨਪ੍ਰੀਤ ਕੌਰ, ਡੀ.ਡੀ.ਪੀ.ਓ. ਅਮਨਦੀਪ ਕੌਰ, ਏ.ਸੀ.ਐਫ.ਏ. ਰਾਕੇਸ਼ ਕੁਮਾਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Post Views: 49
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #latestpunjabinews#latestpunjabnews#todayslatestupdatebhagwant mann singhheritage 2024Incharge A.D.C. Anuprita JohalOzi Newspatiala current newspatiala heritagepatiala latest newspatiala latest news in punjab todaypatiala latest news livepatiala latest news todaypatiala newspatiala news latest updatepunjab newspunjab patiala latest newssakshi sahni
Previous Post

Pariksha Pe Charcha Highlights:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਦਿਆਰਥੀਆਂ ਨਾਲ ਸਾਰਥਕ ਗੱਲਬਾਤ ਕਰਦੇ ਹੋਏ।

Next Post

Martyrs Day 2024: ਅਸੀਂ ਸਾਲ ਵਿੱਚ ਦੋ ਵਾਰ ਸ਼ਹੀਦੀ ਦਿਵਸ ਕਿਉਂ ਮਨਾਉਂਦੇ ਹਾਂ? ਅੱਜ ਦੇ ਇਸ ਦਿਨ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਜਾਣੋ।

Next Post
Martyrs Day  2024: ਅਸੀਂ ਸਾਲ ਵਿੱਚ ਦੋ ਵਾਰ ਸ਼ਹੀਦੀ ਦਿਵਸ ਕਿਉਂ ਮਨਾਉਂਦੇ ਹਾਂ? ਅੱਜ ਦੇ ਇਸ ਦਿਨ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਜਾਣੋ।

Martyrs Day 2024: ਅਸੀਂ ਸਾਲ ਵਿੱਚ ਦੋ ਵਾਰ ਸ਼ਹੀਦੀ ਦਿਵਸ ਕਿਉਂ ਮਨਾਉਂਦੇ ਹਾਂ? ਅੱਜ ਦੇ ਇਸ ਦਿਨ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਜਾਣੋ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In