No Result
View All Result
Tuesday, October 14, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪੇਡਾ ਨੇ ਪੰਜਾਬ ’ਚ 10 ਸੀਬੀਜੀ ਪਲਾਂਟ ਲਾਉਣ ਲਈ ਗੇਲ ਨਾਲ ਸਮਝੌਤਾ ਕੀਤਾ

admin by admin
November 22, 2023
in BREAKING, CAREER, CHANDIGARH, COVER STORY
0
ਪੇਡਾ ਵੱਲੋਂ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਗੇਲ (ਇੰਡੀਆ) ਨਾਲ ਸਮਝੌਤਾ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 21 ਨਵੰਬਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚਾਰੂ ਵਰਤੋਂ ਅਤੇ ਪਰਾਲੀ ਸਾੜਨ ਤੋਂ ਰੋਕਣ ਦੀ ਦਿਸ਼ਾ ਵੱਲ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਗੇਲ (ਇੰਡੀਆ) ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ, ਜਿਸ ਨਾਲ ਗੇਲ ਵੱਲੋਂ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀਬੀਜੀ) ਪ੍ਰਾਜੈਕਟ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਦੇ ਹੋਰ ਪ੍ਰਾਜੈਕਟਾਂ ਦੀ ਸਥਾਪਨਾ ਦਾ ਰਾਹ ਪੱਧਰਾ ਹੋ ਗਿਆ ਹੈ।  ਇਸ ਸਮਝੌਤੇ ‘ਤੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਡਾ. ਅਮਰਪਾਲ ਸਿੰਘ ਅਤੇ ਗੇਲ (ਇੰਡੀਆ) ਦੇ ਕਾਰਜਕਾਰੀ ਡਾਇਰੈਕਟਰ (ਬਿਜ਼ਨਸ ਡਿਵੈਲਪਮੈਂਟ ਅਤੇ ਈ ਐਂਡ ਪੀ) ਆਰਕੇ ਸਿੰਘਲ ਨੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਦੀ ਮੌਜੂਦਗੀ ਵਿੱਚ ਦਸਤਖ਼ਤ ਕੀਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 10 ਸੀਬੀਜੀ ਪ੍ਰਾਜੈਕਟਾਂ ਦੀ ਸਥਾਪਨਾ ਲਈ ਸਮਝੌਤਾ ਸਹੀਬੱਧ ਕਰਨ ’ਤੇ ਗੇਲ (ਇੰਡੀਆ) ਲਿਮਟਿਡ ਅਤੇ ਪੇਡਾ ਨੂੰ ਵਧਾਈ ਦਿੱਤੀ। ਸ੍ਰੀ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਸੂਬੇ ਨੂੰ ਸਾਲਾਨਾ 5 ਲੱਖ ਟਨ ਪਰਾਲੀ ਦਾ ਨਿਬੇੜਾ ਕਰਨ ਅਤੇ ਇਸ ਤੋਂ ਸਾਫ਼-ਸੁਥਰੀ ਊਰਜਾ ਪੈਦਾ ਕਰਨ ਵਿੱਚ ਮਦਦ ਕਰੇਗਾ। ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੇ ਫ਼ਸਲਾਂ ਦੀ ਰਹਿੰਦ-ਖੂੰਹਦ ‘ਤੇ ਅਧਾਰਿਤ ਸੀਬੀਜੀ ਪਲਾਂਟਾਂ ਦੀ ਅਥਾਹ ਸੰਭਾਵਨਾਵਾਂ ਹਨ। ਸਕੱਤਰ ਐੱਨਆਰਈਐੱਸ ਡਾ. ਰਵੀ ਭਗਤ ਨੇ ਦੱਸਿਆ ਕਿ ਇਨ੍ਹਾਂ 10 ਪ੍ਰਾਜੈਕਟਾਂ ਦੀ ਸਥਾਪਨਾ ਨਾਲ 1.25 ਲੱਖ ਏਕੜ ਰਕਬੇ ਵਿੱਚ ਪਰਾਲੀ ਸੜਨ ਤੋਂ ਬਚਣ ਦੀ ਉਮੀਦ ਹੈ। ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਪਿੰਡ ਪੱਧਰ ’ਤੇ ਉੱਦਮੀ ਵੀ ਪੈਦਾ ਹੋਣਗੇ, ਜਿਸ ਨਾਲ ਅੱਗੇ 500 ਤੋਂ ਵੱਧ ਵਿਅਕਤੀਆਂ ਲਈ ਰੁਜ਼ਗਾਰ ਵੀ ਪੈਦਾ ਹੋਵੇਗਾ।

ਸੀਈਓ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਤੋਂ ਪੈਦਾ ਹੋਣ ਵਾਲੀ ਸੀਬੀਜੀ ਨਾਲ 250 ਤੋਂ ਵੱਧ ਵਿਅਕਤੀਆਂ ਨੂੰ ਸਿੱਧੇ ਤੌਰ ‘ਤੇ ਅਤੇ 600 ਦੇ ਕਰੀਬ ਲੋਕਾਂ ਨੂੰ ਅਸਿੱਧੇ ਤੌਰ ‘ਤੇ ਰੁਜ਼ਗਾਰ ਮਿਲੇਗਾ। ਇਹ ਪ੍ਰਾਜੈਕਟ ਲਗਭਗ 1.25 ਲੱਖ ਏਕੜ ਰਕਬੇ ਵਿੱਚ ਪਰਾਲੀ ਨੂੰ ਸਾੜਨ ਤੋਂ ਵੀ ਰੋਕਣ ਵਿੱਚ ਮਦਦ ਕਰਨਗੇ। ਪੇਡਾ ਵੱਲੋਂ ਗੇਲ (ਇੰਡੀਆ) ਨੂੰ ਪ੍ਰਾਜੈਕਟਾਂ ਵਾਸਤੇ ਜ਼ਮੀਨ ਅਤੇ ਲੋੜੀਂਦੀਆਂ ਪ੍ਰਵਾਨਗੀਆਂ ਹਾਸਲ ਕਰਨ ਵਿੱਚ ਸਹਿਯੋਗ ਕਰੇਗਾ। ਗੇਲ ਇੰਡੀਆ ਦੇ ਕਾਰਜਕਾਰੀ ਡਾਇਰਕੈਟਰ ਆਰਕੇ ਸਿੰਘਲ ਨੇ ਕਿਹਾ ਕਿ ਉਹ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਖੇਤਰ ਵਿੱਚ ਪ੍ਰਾਜੈਕਟ ਵਿਕਸਿਤ ਕਰਨਗੇ। ਗੇਲ (ਇੰਡੀਆ) ਲਿਮਟਿਡ ਵੱਲੋਂ ਸ਼ੁਰੂਆਤੀ ਤੌਰ ‘ਤੇ 600 ਕਰੋੜ ਰੁਪਏ ਦੇ ਨਿਵੇਸ਼ ਨਾਲ 10 ਕੰਪਰੈੱਸਡ ਬਾਇਓਗੈਸ (ਸੀਬੀਜੀ) ਪ੍ਰਾਜੈਕਟ ਸਥਾਪਤ ਕਰੇਗੀ, ਜੋ ਸਾਲਾਨਾ 35000 ਟਨ ਬਾਇਓਗੈਸ (ਸੀਬੀਜੀ) ਅਤੇ 8700 ਟਨ ਜੈਵਿਕ ਖਾਦ ਦਾ ਉਤਪਾਦਨ ਕਰੇਗੀ। ਇਹ ਪ੍ਰਾਜੈਕਟ ਇਨ੍ਹਾਂ ਪਲਾਂਟਾਂ ਨੂੰ ਪਰਾਲੀ ਦੀ ਸਪਲਾਈ ਲਈ ਪਿੰਡ ਪੱਧਰ ’ਤੇ 100 ਉੱਦਮੀ ਪੈਦਾ ਕਰਨਗੇ। ਇਸ ਮੌਕੇ ਪੇਡਾ ਦੇ ਡਾਇਰੈਕਟਰ ਐਮਪੀ ਸਿੰਘ, ਜੀਐੱਮ ਮਾਰਕੀਟਿੰਗ ਗੇਲ ਆਕਾਸ਼ ਅਤੇ ਡਿਪਟੀ ਜੀਐੱਮ ਗੇਲ ਕੇਜੇ ਸਿੰਘ ਹਾਜ਼ਰ ਸਨ।

Post Views: 44
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Chandigarh
Previous Post

ਨਾਕੇ ‘ਤੇ ਗੱਡੀ ਵਿਚ ਬੈਠ ਕੇ ਸ਼ਰਾਬ ਪੀ ਰਿਹਾ ਸੀ ਥਾਣੇਦਾਰ, ਵੀਡੀਓ ਹੋਈ ਵਾਇਰਲ

Next Post

ਅਰਜਨਟੀਨਾ ਨੇ ਵਿਸ਼ਵ ਕੱਪ ਫੁੱਟਬਾਲ ਟੂਰਨਾਮੈਂਟ ਦੇ ਕੁਆਲੀਫਾਇੰਗ ਮੈਚ ’ਚ ਆਪਣੇ ਕੱਟੜ ਵਿਰੋਧੀ ਬ੍ਰਾਜ਼ੀਲ ਨੂੰ 1-0 ਨਾਲ ਹਰਾਇਆ

Next Post
ਅਰਜਨਟੀਨਾ ਨੇ ਵਿਸ਼ਵ ਕੱਪ ਫੁੱਟਬਾਲ ਟੂਰਨਾਮੈਂਟ ਦੇ ਕੁਆਲੀਫਾਇੰਗ ਮੈਚ ’ਚ ਆਪਣੇ ਕੱਟੜ ਵਿਰੋਧੀ ਬ੍ਰਾਜ਼ੀਲ ਨੂੰ 1-0 ਨਾਲ ਹਰਾਇਆ

ਅਰਜਨਟੀਨਾ ਨੇ ਵਿਸ਼ਵ ਕੱਪ ਫੁੱਟਬਾਲ ਟੂਰਨਾਮੈਂਟ ਦੇ ਕੁਆਲੀਫਾਇੰਗ ਮੈਚ ’ਚ ਆਪਣੇ ਕੱਟੜ ਵਿਰੋਧੀ ਬ੍ਰਾਜ਼ੀਲ ਨੂੰ 1-0 ਨਾਲ ਹਰਾਇਆ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In