No Result
View All Result
Friday, July 17, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

admin by admin
July 17, 2026
in BREAKING, CHANDIGARH, COVER STORY, INDIA, National, POLITICS, PUNJAB, Viral, WORLD
0
ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਇਕ ਹੋਰ ਤੋਹਫਾ ਦੇਣ ਦੀ ਤਿਆਰੀ…
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਹਰ ਨਾਗਰਿਕ ਨੂੰ stopE20petrol.com ‘ਤੇ ਆਨਲਾਈਨ ਪਟੀਸ਼ਨ ‘ਤੇ ਦਸਤਖਤ ਕਰਕੇ ਇਸ ਲੜਾਈ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਲੋਕਾਂ ਨੂੰ ਸ਼ੁੱਧ ਪੈਟਰੋਲ ਅਤੇ ਈ-20  ਪੈਟਰੋਲ ਵਿੱਚੋਂ ਚੋਣ ਕਰਨ ਦੀ ਆਜ਼ਾਦੀ ਮਿਲਣੀ ਚਾਹੀਦੀ ਹੈ; ਈ-20  ਪੈਟਰੋਲ ਸ਼ੁੱਧ ਪੈਟਰੋਲ ਨਾਲੋਂ ਸਸਤਾ ਹੋਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਹਰ ਇੱਕ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗਾ ਅਤੇ ਕੇਂਦਰ ਨੂੰ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 16 ਜੁਲਾਈ 🙁 ਪ੍ਰੈੱਸ ਦੀ ਤਾਕਤ)

ਈ-20  ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਲੋਕਾਂ ਨੂੰ ਇੱਕਜੁੱਟ ਹੋਣ ਅਤੇ ਈ-20  ਪੈਟਰੋਲ ਦੀ ਸਪਲਾਈ ਰਾਹੀਂ ਖਪਤਕਾਰਾਂ ਨਾਲ ਹੋ ਰਹੀ ਬੇਇਨਸਾਫ਼ੀ ਖ਼ਿਲਾਫ਼ ਲੜਨ ਦਾ ਸੱਦਾ ਦਿੱਤਾ। ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਮੁਹਿੰਮ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਦੇਸ਼ ਭਰ ਦੇ ਨਾਗਰਿਕਾਂ ਨੂੰ stopE20petrol.com ‘ਤੇ ਆਨਲਾਈਨ ਪਟੀਸ਼ਨ ‘ਤੇ ਦਸਤਖਤ ਕਰਨ ਦੀ ਅਪੀਲ ਕੀਤੀ ਤਾਂ ਜੋ ਇਸ ਮੁੱਦੇ ਤੋਂ ਪ੍ਰਭਾਵਿਤ ਲੋਕਾਂ ਦੀਆਂ ਚਿੰਤਾਵਾਂ ਪ੍ਰਧਾਨ ਮੰਤਰੀ ਤੱਕ ਪਹੁੰਚ ਸਕਣ।
ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਨਾਗਰਿਕ ਨੂੰ ਪਟੀਸ਼ਨ ‘ਤੇ ਦਸਤਖਤ ਕਰਕੇ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਜੋ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਜਿਸ ਨੇ ਜਾਣਬੁੱਝ ਕੇ ਇਸ ਗੰਭੀਰ ਮੁੱਦੇ ਤੋਂ ਅੱਖਾਂ ਮੀਚ ਲਈਆਂ ਹਨ, ਨੂੰ ਸੁਧਾਰਾਤਮਕ ਕਦਮ ਚੁੱਕਣ ਲਈ ਮਜਬੂਰ ਕੀਤਾ ਜਾ ਸਕੇ।”
ਮੁੱਖ ਮੰਤਰੀ ਨੇ ਕਿਹਾ, “ਮੋਟਰਸਾਈਕਲਾਂ ਤੋਂ ਲੈ ਕੇ ਦੂਜੇ ਵਾਹਨਾਂ ਤੱਕ, ਦੇਸ਼ ਭਰ ਦੇ ਲੋਕਾਂ ਨੂੰ ਈ-20  ਪੈਟਰੋਲ ਕਾਰਨ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸ਼ੋਸ਼ਣ ਖ਼ਿਲਾਫ਼ ਅਰਵਿੰਦ ਕੇਜਰੀਵਾਲ ਜੀ ਨੇ ਪ੍ਰਧਾਨ ਮੰਤਰੀ ਨੂੰ ਦੋ ਠੋਸ ਮੰਗਾਂ ਨੂੰ ਲੈ ਕੇ ਪੱਤਰ ਲਿਖਿਆ ਹੈ। ਪਹਿਲੀ, ਲੋਕਾਂ ਨੂੰ ਸ਼ੁੱਧ ਪੈਟਰੋਲ ਅਤੇ ਈ-20  ਪੈਟਰੋਲ ਵਿੱਚੋਂ ਚੋਣ ਕਰਨ ਦੀ ਆਜ਼ਾਦੀ ਹੋਣੀ ਚਾਹੀਦੀ ਹੈ। ਦੂਜੀ, ਈ-20  ਪੈਟਰੋਲ ਦੀ ਕੀਮਤ ਤੁਰੰਤ ਘਟਾਈ ਜਾਣੀ ਚਾਹੀਦੀ ਹੈ। ਲੋਕਾਂ ਦੀ ਆਵਾਜ਼ ਕੇਂਦਰ ਤੱਕ ਪਹੁੰਚਾਉਣ ਲਈ ਹਰ ਇੱਕ ਦਸਤਖਤ ਮਹੱਤਵਪੂਰਨ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਈ-20  ਪੈਟਰੋਲ ਦੇਸ਼ ਭਰ ਵਿੱਚ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਾ ਰਿਹਾ ਹੈ। ਵਾਹਨਾਂ ਦੀ ਮਾਈਲੇਜ ਘਟ ਗਈ ਹੈ ਅਤੇ ਲੋਕ ਕੇਂਦਰ ਸਰਕਾਰ ਦੇ ਸਾਹਮਣੇ ਇਸ ਮੁੱਦੇ ਨੂੰ ਲਗਾਤਾਰ ਉਠਾ ਰਹੇ ਹਨ। ਬਦਕਿਸਮਤੀ ਨਾਲ, ਜਨਤਾ ਦੀ ਵਧਦੀ ਚਿੰਤਾ ਦੇ ਬਾਵਜੂਦ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਦਾ ਨੋਟਿਸ ਲੈਣ ਵਿੱਚ ਅਸਫਲ ਰਹੀ ਹੈ। ਇਸ ਦੀ ਬਜਾਏ, ਵਾਹਨ ਮਾਲਕਾਂ ਵਿੱਚ ਚਿੰਤਾ ਵਧ ਰਹੀ ਹੈ ਕਿਉਂਕਿ ਲੋਕਾਂ ਨੂੰ ਡਰ ਹੈ ਕਿ ਉਨ੍ਹਾਂ ਦੀ ਮਿਹਨਤ ਦੀ ਕਮਾਈ ਨਾਲ ਖਰੀਦੇ ਵਾਹਨਾਂ ਦੇ ਇੰਜਣਾਂ ਨੂੰ ਗੰਭੀਰ ਨੁਕਸਾਨ ਪਹੁੰਚ ਸਕਦਾ ਹੈ।”
ਉਨ੍ਹਾਂ ਜ਼ਿਕਰ ਕੀਤਾ, “ਅਰਵਿੰਦ ਕੇਜਰੀਵਾਲ ਖੁਦ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਮੈਦਾਨ ਵਿੱਚ ਉਤਰੇ। ਇੱਕ ਵਾਹਨ ਰਿਪੇਅਰ ਗੈਰੇਜ ਦੇ ਦੌਰੇ ਦੌਰਾਨ ਉਨ੍ਹਾਂ ਨੇ ਖਰਾਬ ਹੋਏ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਅਤੇ ਜਨਤਾ ਵਿੱਚ ਭਾਰੀ ਰੋਸ ਦੇਖਿਆ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਤੁਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਿਨਾਂ ਕਿਸੇ ਦੇਰੀ ਦੇ ਦਖਲ ਦੇਣ ਦੀ ਅਪੀਲ ਕੀਤੀ। ਕੀ ਕੇਂਦਰ ਸਰਕਾਰ ਉਦੋਂ ਹੀ ਜਾਗੇਗੀ ਜਦੋਂ ਵਾਹਨਾਂ ਦੇ ਨੁਕਸਾਨ ਦਾ ਪੱਧਰ ਪ੍ਰਧਾਨ ਮੰਤਰੀ ਦੇ ਨੋਟਿਸ ਵਿੱਚ ਆਵੇਗਾ?”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖਪਤਕਾਰਾਂ ਨੂੰ ਇਹ ਚੋਣ ਕਰਨ ਦਾ ਬਦਲ ਦਿੱਤਾ ਜਾਣਾ ਚਾਹੀਦਾ ਹੈ ਕਿ ਉਹ ਕਿਸ ਕਿਸਮ ਦਾ ਪੈਟਰੋਲ ਖਰੀਦਣਾ ਚਾਹੁੰਦੇ ਹਨ। ਦੋਵਾਂ ਨੂੰ ਇੱਕੋ ਕੀਮਤ ‘ਤੇ ਵੇਚਣ ਦੀ ਬਜਾਏ ਈ-20  ਪੈਟਰੋਲ ਦੀ ਕੀਮਤ ਸ਼ੁੱਧ ਪੈਟਰੋਲ ਨਾਲੋਂ ਘੱਟ ਹੋਣੀ ਚਾਹੀਦੀ ਹੈ। ਇੱਕੋ ਕੀਮਤ ਵਸੂਲਣ ਨਾਲ ਵੱਡੀਆਂ ਤੇਲ ਕੰਪਨੀਆਂ ਨੂੰ ਫਾਇਦਾ ਹੁੰਦਾ ਹੈ ਜਦੋਂ ਕਿ ਆਮ ਖਪਤਕਾਰਾਂ ‘ਤੇ ਬੇਲੋੜਾ ਵਿੱਤੀ ਬੋਝ ਪੈਂਦਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਰਵਿੰਦ ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਗਈ ਆਨਲਾਈਨ ਪਟੀਸ਼ਨ ਦੇਸ਼ ਦੇ ਹਰ ਨਾਗਰਿਕ ਦੀ ਲੜਾਈ ਹੈ। ਹਰ ਕਿਸੇ ਨੂੰ ਇਸ ਮੁੱਦੇ ਖ਼ਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ ਕਿਉਂਕਿ ਇਹ ਸਿੱਧੇ ਤੌਰ ‘ਤੇ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰਭਾਵਿਤ ਕਰਦਾ ਹੈ। ਮੈਂ ਲੋਕਾਂ ਨੂੰ ਆਨਲਾਈਨ ਪਟੀਸ਼ਨ ‘ਤੇ ਦਸਤਖਤ ਕਰਨ ਦੀ ਅਪੀਲ ਕਰਦਾ ਹਾਂ। ਇੱਕਜੁੱਟ ਹੋ ਕੇ ਕੀਤਾ ਸੰਘਰਸ਼ ਕੇਂਦਰ ਸਰਕਾਰ ਨੂੰ ਜਗਾ ਸਕਦਾ ਹੈ ਅਤੇ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰ ਸਕਦਾ ਹੈ। ਕੇਂਦਰ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣ ਲਈ ਮਜਬੂਰ ਕਰਨਾ ਸਮੇਂ ਦੀ ਮੁੱਖ ਲੋੜ ਹੈ।”

#StopE20Petrol #BhagwantMann #ArvindKejriwal #E20PetrolControversy #SaveOurVehicles #AAP #FuelPrices”#StopE20Petrol #BhagwantMann #Punjab #AAP #E20Petrol #FuelLoot”#StopE20Petrol #BhagwantMann #E20Petrol #AAP #VehicleOwners #FuelPrices”

Post Views: 1
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: @Bhagwant MannAAP campaignArvind KejriwalBike engine damageCar engine problemCentral Government fuel policyConsumer rightsE20 PetrolEngine failureEthanol blendingEthanol fuel controversyFuel mileage dropFuel transition problemsIndian automotive issuepetrol price hikepunjab CMPure petrol choiceStop E20 PetrolstopE20petrol.comVehicle damage
Previous Post

*ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ*

Next Post

ਵਲੰਟੀਅਰਾਂ ਨੂੰ ਬਿਜਲੀ ਕੜਕਣ, ਹੀਟ ਵੇਵ, ਨਸ਼ਾ ਮੁਕਤੀ ਜਾਗਰੂਕਤਾ ਅਤੇ ਟੀਮ ਬਿਲਡਿੰਗ ਗਤੀਵਿਧੀਆਂ ਬਾਰੇ ਦਿੱਤੀ ਸਿਖਲਾਈ

Next Post
ਵਲੰਟੀਅਰਾਂ ਨੂੰ ਬਿਜਲੀ ਕੜਕਣ, ਹੀਟ ਵੇਵ, ਨਸ਼ਾ ਮੁਕਤੀ ਜਾਗਰੂਕਤਾ ਅਤੇ ਟੀਮ ਬਿਲਡਿੰਗ ਗਤੀਵਿਧੀਆਂ ਬਾਰੇ ਦਿੱਤੀ ਸਿਖਲਾਈ

ਵਲੰਟੀਅਰਾਂ ਨੂੰ ਬਿਜਲੀ ਕੜਕਣ, ਹੀਟ ਵੇਵ, ਨਸ਼ਾ ਮੁਕਤੀ ਜਾਗਰੂਕਤਾ ਅਤੇ ਟੀਮ ਬਿਲਡਿੰਗ ਗਤੀਵਿਧੀਆਂ ਬਾਰੇ ਦਿੱਤੀ ਸਿਖਲਾਈ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800