No Result
View All Result
Friday, June 26, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਪ੍ਰੇਸ਼ਾਨ ਪਿੰਡਾਂ ਦੇ ਲੋਕਾਂ ਨੇ ਪੰਜੂਆਣਾ ਬਿਜਲੀ ਘਰ ਦਾ ਘਿਰਾਓ ਕੀਤਾ

admin by admin
September 4, 2023
in BREAKING, COVER STORY, HARYANA
0
ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਪ੍ਰੇਸ਼ਾਨ ਪਿੰਡਾਂ ਦੇ ਲੋਕਾਂ ਨੇ ਪੰਜੂਆਣਾ ਬਿਜਲੀ ਘਰ ਦਾ ਘਿਰਾਓ ਕੀਤਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਸਿਰਸਾ, 4 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)

ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਪ੍ਰੇਸ਼ਾਨ ਪਿੰਡ ਪੰਜੂਆਣਾ ਤੇ ਇਸ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੇ ਪੰਜੂਆਣਾ ਸਥਿਤ ਸਬ ਡਵੀਜ਼ਨ ਬਿਜਲੀ ਘਰ ਦਾ ਘਿਰਾਓ ਕੀਤਾ। ਬਿਜਲੀ ਘਰ ਦਾ ਘਿਰਾਓ ਕਰ ਰਹੇ ਲੋਕਾਂ ਨੇ ਚਿਤਾਵਨੀ ਦਿੱਤੀ ਕਿ ਜੇ ਸਪਲਾਈ ਕਿਸਾਨਾਂ ਨੂੰ ਸਹੀ ਨਾ ਦਿੱਤੀ ਗਈ ਤਾਂ ਉਹ ਬਿਜਲੀ ਘਰ ਅੱਗੇ ਪੱਕਾ ਮੋਰਚਾ ਲਾਉਣ ਲਈ ਮਜਬੂਰ ਹੋਣਗੇ। ਬਿਜਲੀ ਨਿਗਮ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਸਪਲਾਈ ਨੂੰ ਸਹੀ ਕੀਤਾ ਜਾਵੇਗਾ ਤੇ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਬਿਜਲੀ ਘਰ ਅੱਗੇ ਧਰਨਾ ਲਾ ਕੇ ਬੈਠੇ ਲੋਕਾਂ ਨੂੰ ਭਾਰਤੀ ਕਿਸਾਨ ਏਕਤਾ ਦੇ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੰਜੂਆਣਾ ਸਬ-ਡਵੀਜ਼ਨ ਵਿੱਚ ਪੈਂਦੇ ਸਾਰੇ ਪਿੰਡਾਂ ਵਿੱਚ ਬਿਜਲੀ ਸਪਲਾਈ ਦੀ ਹਾਲਤ ਮਾੜੀ ਹੈ। ਟਿਊਬਵੈੱਲਾਂ ਲਈ ਲੋੜੀਂਦੀ ਬਿਜਲੀ ਮੁਹੱਈਆ ਨਹੀਂ ਕਰਵਾਈ ਜਾ ਰਹੀ, ਜਿਸ ਕਾਰਨ ਝੋਨਾ, ਨਰਮਾ, ਗੁਆਰ ਸਮੇਤ ਸਾਰੀਆਂ ਫ਼ਸਲਾਂ ਸੁੱਕ ਰਹੀਆਂ ਹਨ। ਇਲਾਕੇ ਵਿੱਚ ਸੋਕੇ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇੱਕ ਪਾਸੇ ਜਿੱਥੇ ਪਿਛਲੇ ਕਾਫੀ ਸਮੇਂ ਤੋਂ ਮੀਂਹ ਨਹੀਂ ਪੈ ਰਿਹਾ, ਉੱਥੇ ਹੀ ਦੂਜੇ ਪਾਸੇ ਪਿੰਡਾਂ ਅਤੇ ਖੇਤਾਂ ਵਿੱਚ ਬਿਜਲੀ ਦੇ ਲੰਬੇ ਕੱਟਾਂ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਵਿਭਾਗ ਵੱਲੋਂ ਪਿੰਡ ਵਾਸੀਆਂ ਨਾਲ ਮਤਰੇਆ ਸਲੂਕ ਕੀਤਾ ਜਾ ਰਿਹਾ ਹੈ। ਰਾਤ ਸਮੇਂ ਪਿੰਡਾਂ ਅਤੇ ਮੁਹੱਲਿਆਂ ਵਿੱਚ ਬਿਜਲੀ ਨਾ ਹੋਣ ਕਾਰਨ ਚੋਰੀ ਅਤੇ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਇਸ ਦੌਰਾਨ ਐਕਸੀਅਨ ਐੱਮਐੱਲ ਸੁਖੀਜਾ ਨੇ ਧਰਨਾਕਾਰੀ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਪਿੰਡਾਂ ਵਿੱਚ ਬਿਜਲੀ ਸਪਲਾਈ 24 ਘੰਟੇ ਕੀਤੀ ਜਾਵੇਗੀ।

Post Views: 71
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: bjp leaders join congressbjp mla join congresscongressCongress leadercongress on bjpcongress on operation lotusharyana bjpharyana congressharyana election 2024haryana jjpHaryana newsharyana news in hindiharyana news liveharyana news live todayHaryana politicsjjp leaders join congressjjp mla join congresslatest haryanalatest haryana newslok sabha electionlok sabha electionslok sabha elections 2024pk haryana
Previous Post

77 ਦੇ ਸਕੋਰ ‘ਤੇ ਡਿੱਗਿਆ ਨੇਪਾਲ ਦਾ ਦੂਜਾ ਵਿਕਟ, ਜਡੇਜਾ ਨੇ ਭੀਮ ਸ਼ਰਕੀ ਨੂੰ ਕੀਤਾ ਬੋਲਡ

Next Post

ਪੰਜਾਬ, ਹਰਿਆਣਾ ਤੇ ਰਾਜਸਥਾਨ ਵਿਚ 7-8 ਸਤੰਬਰ ਤੋਂ ਬਾਅਦ ਸ਼ੁਰੂ ਹੋਵੇਗਾ ਬਾਰਸ਼ ਦਾ ਦੌਰ…

Next Post
ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ

ਪੰਜਾਬ, ਹਰਿਆਣਾ ਤੇ ਰਾਜਸਥਾਨ ਵਿਚ 7-8 ਸਤੰਬਰ ਤੋਂ ਬਾਅਦ ਸ਼ੁਰੂ ਹੋਵੇਗਾ ਬਾਰਸ਼ ਦਾ ਦੌਰ...

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800