No Result
View All Result
Monday, October 13, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਬਲਬੇੜਾ ਦੇ ਜਨ ਸੁਵਿਧਾ ਕੈਂਪ ਦਾ ਲੋਕਾਂ ਨੇ ਲਿਆ ਲਾਭ, ਮੌਕੇ ‘ਤੇ ਪ੍ਰਾਪਤ ਕੀਤੀਆਂ ਸਰਕਾਰੀ ਸੇਵਾਵਾਂ

admin by admin
July 18, 2024
in BREAKING, COVER STORY, INDIA, National, POLITICS, PUNJAB
0
ਬਲਬੇੜਾ ਦੇ ਜਨ ਸੁਵਿਧਾ ਕੈਂਪ ਦਾ ਲੋਕਾਂ ਨੇ ਲਿਆ ਲਾਭ, ਮੌਕੇ ‘ਤੇ ਪ੍ਰਾਪਤ ਕੀਤੀਆਂ ਸਰਕਾਰੀ ਸੇਵਾਵਾਂ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਬਲਬੇੜਾ/ਪਟਿਆਲਾ, 18 ਜੁਲਾਈ:
ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਪੁੱਜੀ ਹੈ। ਹਲਕਾ ਸਨੌਰ ਦੇ ਪਿੰਡ ਬਲਬੇੜਾ ਦੇ ਡੇਰਾ ਬਾਬਾ ਬਖ਼ਤਾ ਰਾਮ ਵਿਖੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲੈਣ ਮੌਕੇ ਏ.ਡੀ.ਸੀ. ਡਾ. ਬੇਦੀ ਨੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਤ ਕੀਤਾ। ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ ਵੀ ਉਨ੍ਹਾਂ ਦੇ ਨਾਲ ਸਨ।
ਲੋਕਾਂ ਨੂੰ ਸੰਬੋਧਨ ਕਰਦਿਆਂ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਖ਼ੁਦ ਚੱਲਕੇ ਲੋਕਾਂ ਦੇ ਘਰਾਂ ਦੇ ਨੇੜੇ ਪੁੱਜਦੇ ਹਨ ਅਤੇ ਸਰਕਾਰੀ ਸਕੀਮਾਂ ਦਾ ਲਾਭ ਮੌਕੇ ‘ਤੇ ਹੀ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਉਨ੍ਹਾਂ ਨੇ ਇਸ ਮੌਕੇ ਬਲਬੇੜਾ ਵਿਖੇ 300 ਬੂਟੇ ਲਗਾਉਣ ਦੀ ਸ਼ੁਰੂਆਤ ਵੀ ਕਰਵਾਈ।
ਇਸ ਮੌਕੇ ਬਲਬੇੜਾ, ਅਲੀਪੁਰ ਜੱਟਾਂ, ਸੱਸਾ ਗੁੱਜਰਾਂ, ਮਰਦਾਂਹੇੜੀ ਆਦਿ ਪਿੰਡਾਂ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨ ਸੁਵਿਧਾ ਕੈਂਪ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਲੋਕਾਂ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਹੁਣ ਦੂਰ ਸ਼ਹਿਰ ਵਿੱਚ ਨਹੀਂ ਜਾਣਾ ਪੈਂਦਾ ਤੇ ਉਨ੍ਹਾਂ ਦੇ ਜਰੂਰੀ ਪ੍ਰਸ਼ਾਸਨਿਕ ਕੰਮ ਪਿੰਡ ਵਿੱਚ ਹੀ ਅਜਿਹੇ ਕੈਂਪਾਂ ਜਰੀਏ ਹੋ ਜਾਂਦੇ ਹਨ।
ਇਸ ਜਨ ਸੁਵਿਧਾ ਕੈਂਪ ਦੌਰਾਨ ਰਾਸ਼ਨ ਕਾਰਡ ਵਿੱਚ ਆਪਣੇ ਪਰਿਵਾਰਕ ਜੀਆਂ ਦੇ ਨਾਮ ਜੋੜਨ ਲਈ ਦਰਖਾਸਤਾਂ ਸਮੇਤ ਆਧਾਰ ਕਾਰਡ ਵਿੱਚ ਆਪਣੇ ਨਾਮ ਠੀਕ ਕਰਵਾਉਣ ਤੋਂ ਇਲਾਵਾ ਸਮਾਜਿਕ ਸੁਰੱਖਿਆ ਪੈਨਸ਼ਨਾਂ, ਵੱਖ-ਵੱਖ ਮੁਸ਼ਕਿਲਾਂ ਦੇ ਨਿਪਟਾਰੇ ਲਈ ਦਰਖਾਸਤਾਂ, ਸਿਹਤ ਵਿਭਾਗ ਵੱਲੋਂ ਮਰੀਜਾਂ ਦਾ ਚੈਕਅਪ ਤੇ ਮੁਫ਼ਤ ਦਵਾਈਆਂ, ਕਿਰਤ ਵਿਭਾਗ ਦੀ ਲਾਲ ਕਾਪੀ, ਖੇਤੀਬਾੜੀ, ਦਿਹਾਤੀ ਵਿਕਾਸ, ਮਾਲ ਵਿਭਾਗ ਦੇ ਜਮੀਨੀ ਰਿਕਾਰਡ ਨਾਲ ਸਬੰਧਤ ਕੰਮ, ਜਾਤੀ ਤੇ ਰਿਹਾਇਸ਼ੀ ਸਰਟੀਫਿਕੇਟ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਵਾ ਕੇ ਪੈਨਸ਼ਨ ਲਗਵਾਉਣ ਸਬੰਧੀ ਲੋਕਾਂ ਨੇ ਅਧਿਕਾਰੀਆਂ ਨਾਲ ਮੁਲਾਕਾਤਾਂ ਕੀਤੀਆਂ।
ਇਸ ਮੌਕੇ ਬੀ.ਡੀ.ਪੀ.ਓ. ਤੇਜਿੰਦਰਪਾਲ ਸਿੰਘ, ਤਹਿਸੀਲ ਭਲਾਈ ਅਫ਼ਸਰ ਕੁਲਵਿੰਦਰ ਕੌਰ, ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਨੁਮਾਇੰਦੇ ਡਾ. ਕਰਮ ਸਿੰਘ ਰਾਜਗੜ੍ਹ, ਕੁਲਵੰਤ ਸਿੰਘ, ਹਰਜੀਤ ਸਿੰਘ, ਬਬਲੀ ਧਿਮਾਨ, ਪੰਚਾਇਤ ਸਕੱਤਰ ਹਰਜਿੰਦਰ ਸਿੰਘ ਸਮੇਤ ਵਸਨੀਕ ਵੀ ਮੌਜੂਦ ਸਨ।
Post Views: 30
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #bhagwantmaanbedicm bhagwant maandeputycommissinordrdr.rajindersinghpatialadeputycommissinorpatialanews latestnewsshaukatahmedparetopnews
Previous Post

ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਉੱਤਰ ਪ੍ਰਦੇਸ਼ ਦੇ ਗੋਂਡਾ ‘ਚ ਪਟੜੀ ਤੋਂ ਉਤਰੀ

Next Post

ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਜੰਗਲਾਤ ਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ

Next Post
ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਜੰਗਲਾਤ ਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ

ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਜੰਗਲਾਤ ਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In