ਪਟਿਆਲਾ, 19 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਹੈ ਕਿ ਮਿਤੀ 20 ਅਕਤੂਬਰ-2023 (ਸ਼ੁੱਕਰਵਾਰ) ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਏ.ਐਮ.ਪੀ.ਐਸ. ਵੱਲੋਂ ਹੋਟਲ ਕਲੈਰੀਅਨ ਵਿੱਚ ਰੈਸਟੋਰੈਂਟ ਸਟਾਫ਼ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਦੱਸਿਆ ਕਿ ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ ਤੋਂ ਗਰੈਜੂਏਸ਼ਨ ਪਾਸ (ਲੜਕੇ ਅਤੇ ਲੜਕੀਆਂ ਦੋਵੇਂ) ਅਤੇ ਉਮਰ ਹੱਦ 18-40 ਸਾਲ ਹੋਵੇ, ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 20-ਅਕਤੂਬਰ-2023 (ਸ਼ੁੱਕਰਵਾਰ) ਨੂੰ ਸਵੇਰੇ 10 ਵਜੇ ਹੋਟਲ ਕਲੈਰੀਅਨ ਇਨ ਸਰਹਿੰਦ ਰੋਡ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।