ਪਟਿਆਲਾ, 2 ਅਗਸਤ:
ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਿਤੀ 4 ਅਗਸਤ ਨੂੰ ਸੇਵਾ ਕੇਂਦਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਡੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਭਰਨ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਟੇਰਿਕਸ ਟੈਕਨਾਲੋਜੀ ਲਿਮਟਿਡ (ਪੰਜਾਬ ਸੇਵਾ ਕੇਂਦਰ) ਦੇ ਨਿਯੋਜਕ ਵੱਲੋਂ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ। ਇਸ ਅਸਾਮੀ ਲਈ ਲੜਕੇ ਅਤੇ ਲੜਕੀਆਂ ਦੋਵੇਂ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ, ਅੰਗਰੇਜ਼ੀ ਟਾਈਪ 30 ਸ਼ਬਦ ਪ੍ਰਤੀ ਮਿੰਟ ਅਤੇ 120 ਘੰਟਿਆਂ ਦਾ ਕੰਪਿਊਟਰ ਕੋਰਸ ਹੋਵੇ, ਉਹ ਇੰਟਰਵਿਊ ਦੇ ਸਕਦੇ ਹਨ। ਲੜਕਿਆਂ ਲਈ ਉਮਰ 18-42 ਸਾਲ ਅਤੇ ਲੜਕੀਆਂ ਲਈ ਉਮਰ 18-32 ਸਾਲ ਹੈ।
ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 04-08-2025 ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਸੇਵਾ ਕੇਂਦਰ, ਮਿੰਨੀ ਸਕੱਤਰੇਤ ਬਲਾਕ ਡੀ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ।