ਪਟਿਆਲਾ, 26 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵਿਖੇ ਮਿਤੀ 27 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਮੁਥੂਟ ਮਾਈਕ੍ਰੋਫਿਨ ਲਿਮਟਿਡ ਕੰਪਨੀ ਵੱਲੋਂ ਰਿਲੇਸ਼ਨਸ਼ਿਪ ਅਫ਼ਸਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 27-09-2023 ਦਿਨ ਬੁੱਧਵਾਰ ਨੂੰ ਮੁ
ਇੰਟਰਵਿਊ ਦੌਰਾਨ ਸਿਲੈੱਕਟ ਕੀਤੇ ਗਏ ਪ੍ਰਾਰਥੀਆਂ ਨੂੰ ਇੰਟਰਵਿਊ ਦੇ ਅਧਾਰ ਤੇ ਤਨਖ਼ਾਹ ਦਿੱਤੀ ਜਾਵੇਗੀ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 27-09-2023 (ਬੁੱਧਵਾਰ) ਨੂੰ ਸਵੇਰੇ 10 ਵੱਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।

